11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਹੈਰੋਇਨ ਸਮੇਤ ਔਰਤ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 05-11-2025
ਫਿਰੋਜ਼ਪੁਰ,4 ਨਵੰਬਰ (ਸੁਖਵਿੰਦਰ ਸਿੰਘ)-ਸੂਬਾ ਸਰਕਾਰ ਵੱਲੋਂ ਵਿੱਢੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਫਿਰੋਜ਼ਪੁਰ ਪੁਲਿਸ ਨੇ ਤਿੰਨ ਗਰਾਮ ਹੈਰੋਇਨ ਸਮੇਤ ਇਕ ਅÏਰਤ ਨੂੰ ਕਾਬੂ ਕਰਕੇ ਐਨ.ਡੀ.ਪੀ.ਐੱਸ. ਐਕਟ ਤਹਿਤ ਮੁਕਦਮਾ ਦਰਜ ਕੀਤਾ | ਜਾਣਕਾਰੀ ਦਿੰਦੇ ਹੋਏ ਸਿਟੀ ਥਾਣਾ ਦੇ ਐੱਸ.ਐੱਚ.ਓ. ਜਤਿੰਦਰ ਸਿੰਘ ਨੇ ਦੱਸਿਆ ਹੈ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਜ਼ੀਰਾ ਗੇਟ ਕੋਲ ਪੁੱਜੀ ਤਾਂ ਮੁਖ਼ਬਰ ਖ਼ਾਸ ਨੇ ਗੱਡੀ ਰੁਕਵਾ ਕੇ ਇਤਲਾਹ ਦਿੱਤੀ ਕਿ ਕੋਮਲ ਉਰਫ਼ ਸਪਨਾ ਜੋ ਕੀ ਹੈਰੋਇਨ ਵੇਚਣ ਦਾ ਧੰਦਾ ਕਰਦੀ ਹੈ, ਇਸ ਸਮੇਂ ਦਸਹਿਰਾ ਗਰਾਊਾਡ ਬਸਤੀ ਸ਼ੇਖ਼ਾਂ ਵਾਲੀ ਫਿਰੋਜ਼ਪੁਰ ਸ਼ਹਿਰ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਹੀ ਹੈ | ਮੁਖ਼ਬਰੀ ਖ਼ਾਸ ਦੀ ਇਤਲਾਹ 'ਤੇ ਕਾਰਵਾਈ ਕਰਦੇ ਹੋਏ ਸ਼ੇਖ਼ਾਂ ਵਾਲੀ ਵਸਤੂ ਦਸਹਿਰਾ ਗਰਾਊਾਡ ਦੇ ਕੋਲ ਕੋਮਲ ਉਰਫ਼ ਸਪਨਾ ਪਤਨੀ ਵਰਿੰਦਰ ਵਾਸੀ ਬਸਤੀ ਸ਼ੇਖ਼ਾਂ ਵਾਲੀ ਫਿਰੋਜ਼ਪੁਰ ਸ਼ਹਿਰ ਨੂੰ ਤਿੰਨ ਗਰਾਮ ਹੈਰੋਇਨ ਸਮੇਤ ਕਾਬੂ ਕਰਕੇ ਸਿਟੀ ਥਾਣਾ ਫਿਰੋਜ਼ਪੁਰ ਵਿਚ ਮਾਮਲਾ ਦਰਜ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਤੋਂ 14.35 ਗਰਾਮ ਹੈਰੋਇਨ ਬਰਾਮਦ ਅਗਲੀ ਖ਼ਬਰ ਲੜਾਈ-ਝਗੜਾ ਕਰਨ 'ਤੇ ਮੁਕੱਦਮਾ ਦਰਜ
Ad Position 24