ਕੁੱਲਗੜ੍ਹੀ, 4 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਭਾਸ਼ਣ ਦÏਰਾਨ ਸਤਿਕਾਰਤ ਸ਼ਖ਼ਸੀਅਤ ਮਰਹੂਮ ਬੂਟਾ ਸਿੰਘ ਸਾਬਕਾ ਗ੍ਰਹਿ ਮੰਤਰੀ ਦੇ ਵਿਰੁੱਧ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਹੈ ਜੋ ਕਿ ਇਕ ਵੱਡੀ ਸਿਆਸੀ ਪਾਰਟੀ ਦੇ ਸੂਬਾ ਪ੍ਰਧਾਨ ਦੇ ਅਹੁਦੇ 'ਤੇ ਬਿਰਾਜਮਾਨ ਆਗੂ ਦੇ ਹੇਠਲੇ ਪੱਧਰ ਦੇ ਬਿਆਨ ਨਾਲ ਸਮੁੱਚੇ ਦਲਿਤ ਭਾਈਚਾਰੇ ਨੂੰ ਠੇਸ ਪਹੁੰਚਾਈ ਹੈ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਜੁਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਹਲਕਾ ਫ਼ਿਰੋਜ਼ਪੁਰ ਦਿਹਾਤੀ ਨੇ ਕੀਤਾ¢ ਉਨ੍ਹਾਂ ਕਿਹਾ ਰਾਜਾ ਵੜਿੰਗ ਨੂੰ ਸ਼ਾਇਦ ਇਤਿਹਾਸ ਬਾਰੇ ਪੂਰੀ ਜਾਣਕਾਰੀ ਨਹੀਂ ਹੈ | ਜਿਸ ਕਾਰਨ ਉਸ ਨੇ ਭਾਸ਼ਣ 'ਚ ਅਜਿਹੇ ਸ਼ਬਦਾਂ ਦੀ ਵਰਤੋਂ ਕੀਤੀ¢ ਉਨ੍ਹਾਂ ਕਿਹਾ ਕਿ ਪੁਰਾਣੇ ਸਮਿਆਂ ਤੋਂ ਹੀ ਸਿੱਖ ਇਤਿਹਾਸ 'ਚ ਮਜ਼੍ਹਬੀ ਸਿੱਖ ਭਾਈਚਾਰੇ ਦੇ ਯੋਧਿਆਂ ਦੀ ਵੱਖਰੀ ਪਹਿਚਾਣ ਰਹੀ ਹੈ | ਜਿਸ ਕਾਰਨ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਗਲ ਨਾਲ ਲੱਗਾ ਕੇ ਰੰਘਰੇਟੇ ਗੁਰੂ ਕੇ ਬੇਟੇ ਦੇ ਖ਼ਿਤਾਬ ਨਾਲ ਨਿਵਾਜਿਆ ਸੀ¢ ਮਜ਼੍ਹਬੀ ਸਿੱਖ ਭਾਈਚਾਰੇ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ¢ ਉਨ੍ਹਾਂ ਨੇ ਭਾਈਚਾਰੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜਿੱਥੇ ਵੀ ਰਾਜਾ ਵੜਿੰਗ ਕੋਈ ਸਮਾਗਮ ਕਰਦਾ ਹੈ, ਉਸ ਦਾ ਵਿਰੋਧ ਕਰੋ, ਕਿਉਂਕਿ ਉਸ ਨੇ ਇਕ ਮਹਾਨ ਅਤੇ ਪੜੇ੍ਹ-ਲਿਖੇ ਸਾਬਕਾ ਮਰਹੂਮ ਮੰਤਰੀ ਦਾ ਮਜ਼ਾਕ ਉਡਾਇਆ ਹੈ, ਜੋ ਸਹਿਣਯੋਗ ਨਹੀਂ ਹੈ | ਉਨ੍ਹਾਂ ਦਾਅਵਾ ਕੀਤਾ ਸ਼੍ਰੋਮਣੀ ਅਕਾਲੀ ਦਲ ਪਾਰਟੀ ਇਕ ਅਜਿਹੀ ਪਾਰਟੀ ਹੈ ਜਿਹੜੀ ਸਮੁੱਚੇ ਭਾਈ ਚਾਰਿਆਂ ਨੂੰ ਨਾਲ ਲੈ ਕੇ ਚੱਲਦੀ ਹੈ, ਹਰੇਕ ਵਰਗ ਦੇ ਲੋਕਾਂ ਨੂੰ ਬਣਦਾ ਸਨਮਾਨ ਦਿੰਦੀ ਹੈ ਜੋ ਦਲਿਤ ਭਾਈਚਾਰੇ ਦੇ ਮੋਢੇ ਨਾਲ ਮੋਢਾ ਜੋੜ ਕੇ ਖੜਦੀ ਹੈ¢ ਉਨ੍ਹਾਂ ਕਿਹਾ ਕਿ ਮੈਂ ਦਲਿਤ ਸਮਾਜ ਦਾ ਆਗੂ ਹੋਣ ਦੇ ਨਾਤੇ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਲੋਂ ਰਾਜਾ ਵੜਿੰਗ ਦੇ ਬਿਆਨ ਦੀ ਨਿਖੇਧੀ ਕਰਦਾ ਹਾਂ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਤੋਂ ਮੰਗ ਕਰਦਾ ਹਾਂ ਕਿ ਇਸ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ | ਤਾਂ ਜੋ ਅੱਗੇ ਤੋਂ ਕੋਈ ਵੀ ਸਿਆਸੀ ਆਗੂ ਦਲਿਤ ਭਾਈਚਾਰੇ ਵਿਰੁੱਧ ਅਜਿਹੇ ਸ਼ਬਦ ਬੋਲਣ ਲੱਗਾ ਸÏ ਵਾਰ ਸੋਚ ਕੇ ਬੋਲੇ¢