ਜ਼ੀਰਾ,4 ਨਵੰਬਰ (ਰਜਨੀਸ਼ ਕਥੂਰੀਆ)- ਸਿੱਖ ਧਰਮ ਦੇ ਬਾਨੀ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਸ਼ਰਧਾ, ਉਤਸ਼ਾਹ ਅਤੇ ਸਮਰਪਣ ਭਾਵਨਾ ਨਾਲ ਮਨਾਇਆ ਗਿਆ | ਇਸ ਸਮਾਗਮ ਤੇ ਵਿਦਿਆਰਥੀਆਂ ਵਲੋਂ ਵਾਹਿਗੁਰੂ ਸਿਮਰਨ, ਮੂਲ-ਮੰਤਰ, ਜਪੁ ਜੀ ਸਾਹਿਬ, ਆਨੰਦ ਸਾਹਿਬ ਦੇ ਪਾਠ ਕੀਤੇ ਗਏ | ਸਿਮਰਨ ਕੌਰ ਅਤੇ ਉਸ ਦੇ ਸਾਥੀ ਗਰੁੱਪ ਵਲੋਂ ਸ਼ਬਦ ਗਾਇਣ ਕੀਤੇ ਗਏ | ਮਿਊਜ਼ਿਕ ਅਧਿਆਪਕ ਗੁਰਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਰਾਹੀ ਸੰਗਤ ਨੂੰ ਆਤਮਿਕ ਸ਼ਾਂਤੀ ਦਾ ਅਨੁਭਵ ਕਰਵਾਇਆ | ਇਸ ਉਪਰੰਤ ਅਰਦਾਸ ਕੀਤੀ ਗਈ ਤੇ ਬਾਅਦ 'ਚ ਲੰਗਰ ਵਰਤਾਇਆ ਗਿਆ | ਇਸ ਮੌਕੇ 'ਤੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਬਾਣੀ ਸਾਨੂੰ ਸੱਚਾਈ, ਨਾਮ ਸਿਮਰਨ ਅਤੇ ਸੇਵਾ ਦੇ ਰਾਹ 'ਤੇ ਤੁਰਨ ਲਈ ਪ੍ਰੇਰਿਤ ਕਰਦੀ ਹੈ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਗੁਰਮਤਿ ਅਨੁਸਾਰ ਜੀਵਨ ਜਿਊਣ ਦੀ ਪੇ੍ਰਰਨਾ ਦਿੱਤੀ | ਸਮਾਗਮ ਦੇ ਅੰਤ ਵਿਚ ਪਿ੍ੰਸੀਪਲ ਮੈਡਮ ਰਮਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ 'ਤੇ ਅਮਲ ਕਰਨ 'ਤੇ ਮਨੁੱਖਤਾ ਦੀ ਸੇਵਾ ਨੂੰ ਜੀਵਨ ਦਾ ਅਹਿਮ ਹਿੱਸਾ ਬਣਾਉਣ ਦਾ ਸੁਨੇਹਾ ਦਿੱਤਾ |