ਜ਼ੀਰਾ, 4 ਨਵੰਬਰ (ਰਜਨੀਸ਼ ਕਥੂਰੀਆ)-ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਪਿੰਡ ਪੰਡੋਰੀ ਖੱਤਰੀਆਂ ਵਾਸੀ 2 ਸਕੇ ਭਰਾਵਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਰਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਜ਼ੀਰਾ ਨੇ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨ ਵਿਚ ਦੱਸਿਆ ਹੈ ਕਿ ਉਹਨਾਂ ਨੂੰ ਹਲਕਾ ਪਟਵਾਰੀ ਦੀ ਰਿਪੋਰਟ ਮੌਸੂਲ ਹੋਈ ਹੈ ਕਿ ਲਖਵੀਰਪਾਲ ਸਿੰਘ ਅਤੇ ਜਗਸੀਰ ਪਾਲ ਸਿੰਘ ਪੁੱਤਰਾਨ ਸੁਖਮੰਦਰ ਸਿੰਘ ਵਾਸੀਆਨ ਪਿੰਡ ਪੰਡੋਰੀ ਖੱਤਰੀਆਂ ਨੇ ਝੋਨੇ ਦੀ ਰਹਿੰਦ-ਖੰੂਹਦ ਅਤੇ ਪਰਾਲੀ ਨੂੰ ਅੱਗ ਲਗਾਈ ਹੈ | ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਖੇਤੀਬਾੜੀ ਵਿਕਾਸ ਅਫਸਰ ਜ਼ੀਰਾ ਦੇ ਬਿਆਨ ਦੇ ਆਧਾਰ 'ਤੇ ਉਕਤ ਦੋਸ਼ੀਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ |