12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਐਮਬਰੋਜੀਅਲ ਸਕੂਲ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਸਬੰਧੀ ਧਾਰਮਿਕ ਪ੍ਰੀਖਿਆ ਕਰਵਾਈ <br/>

Ad Position 21
No active advertisement
ਅਜੀਤ ਡੈਸਕ 05-11-2025
ਜ਼ੀਰਾ, 4 ਨਵੰਬਰ(ਪ੍ਰਤਾਪ ਸਿੰਘ ਹੀਰਾ)-ਅਵਾਨ ਰੋਡ ਜ਼ੀਰਾ ਵਿਖੇ ਸਥਿਤ ਐਮਬਰੋਜੀਅਲ ਪਬਲਿਕ ਸਕੂਲ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਅਤੇ ਉਹਨਾਂ ਦੇ ਸੇਵਕ ਭਾਈ ਮਤੀਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਪ੍ਰੀਖਿਆ ਕਰਵਾਈ ਗਈ | ਗੁਰਮਤਿ ਪੇਪਰ ਗੁਰੂ ਨਾਨਕ ਮਲਟੀਵਰਸਿਟੀ ਐਜੂਕੇਟ ਪੰਜਾਬ ਪ੍ਰੋਜੈਕਟ ਅਧੀਨ ਵਿਰਾਸਤ-ਏ-ਕੌਮ ਫਾੳਾੂਡੇਸ਼ਨ ਅਤੇ ਗੁਰਮਤਿ ਸੰਗੀਤ ਅਕੈਡਮੀ ਜ਼ੀਰਾ ਦੇ ਸਹਿਯੋਗ ਨਾਲ ਕਰਵਾਏ ਗਏ | ਧਾਰਮਿਕ ਪ੍ਰੀਖਿਆ ਵਿਚ 100 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ | ਇਸ ਦੌਰਾਨ ਪ੍ਰੀਖਿਆ ਵਿਚ ਭਾਗ ਲੈਣ ਵਾਲੇ ਹਰੇਕ ਵਿਦਿਆਰਥੀਆਂ ਨੂੰ ਭਾਈ ਸੁਖਵਿੰਦਰ ਸਿੰਘ ਚੇਅਰਮੈਨ ਵਿਰਾਸਤ-ਏ-ਕੌਮ ਫਾਊਾਡੇਸ਼ਨ, ਵਰਿੰਦਰ ਸਿੰਘ ਮਰਖਾਈ, ਸੁਰਿੰਦਰ ਸਿੰਘ ਮਰਖਾਈ ਹਰਮਿਲਾਪ ਸਿੰਘ, ਬੀਬੀ ਜਗਰੂਪ ਕੌਰ ,ਸਕੂਲ ਚੇਅਰਮੈਨ ਸਤਨਾਮ ਸਿੰਘ ਬੁੱਟਰ, ਪਿ੍ੰਸੀਪਲ ਤੇਜ਼ ਸਿੰਘ ਠਾਕੁਰ ਵਲੋਂ ਸਰਟੀਫਿਕੇਟ ਦੇ ਕੇ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਸਤਨਾਮ ਸਿੰਘ ਬੁੱਟਰ ਨੇ ਕਿਹਾ ਕਿ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਧਰਮ ਅਤੇ ਵਿਰਸੇ ਨਾਲ ਜੋੜਨ ਲਈ ਸਮੇਂ-ਸਮੇਂ 'ਤੇ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਹੈ | ਉਹਨਾਂ ਸਿੱਖ ਸੰਸਥਾਵਾਂ ਵਲੋਂ ਪ੍ਰੋਗਰਾਮ ਕਰਨ 'ਤੇ ਉਹਨਾਂ ਦਾ ਧੰਨਵਾਦ ਵੀ ਕੀਤਾ | ਇਸ ਦੌਰਾਨ ਸਕੂਲ ਸਟਾਫ਼ ਵਿਚ ਕੋਆਰਡੀਨੇਟਰ ਮਿਸਿਜ਼ ਰੀਨਾ ਠਾਕਰ, ਮਿਸਟਰ ਸੁਰਿੰਦਰ ਕਟੋਚ, ਮਿਸਟਰ ਦੀਪਕ ਸੇਖੜੀ, ਮਿਸਿਜ਼ ਅਨੁਪਮਾ ਠਾਕਰ ਅਤੇ ਸਕੂਲ ਸਟਾਫ਼ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਅਧਿਕਾਰੀਆਂ ਨੇ ਖੇਤਾਂ ਦਾ ਦੌਰਾ ਕਰਦਿਆਂ ਪਰਾਲੀ ਦਾ ਬਦਲਵੇਂ ਢੰਗਾਂ ਨਾਲ ਹੱਲ ਕਰਵਾ ਕੇ ਬਿਜਾਈ ਕਣਕ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜ਼ੀਰਾ ਤੋਂ ਜਥਾ ਪਾਕਿਸਤਾਨ ਰਵਾਨਾ <br/>
Ad Position 24