ਮੱਖੂ, 4 ਨਵੰਬਰ (ਵਰਿੰਦਰ ਮਨਚੰਦਾ)-ਤਰਨਤਾਰਨ ਜ਼ਿਮਨੀ ਚੋਣ 'ਚ ਲੋਕਾਂ ਦਾ ਜੋਸ਼ ਅਤੇ ਜਜ਼ਬਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸੰਧੂ ਦੇ ਹੱਕ ਵਿਚ ਹੈ, ਜੋ ਉਨ੍ਹਾਂ ਦੀ ਜਿੱਤ 'ਤੇ ਮੋਹਰ ਲਗਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਪਟਨ ਨਛੱਤਰ ਸਿੰਘ ਵਰਪਾਲ ਚੇਅਰਮੈਨ ਮਾਰਕੀਟ ਮੱਖੂ ਨੇ ਕਰਦਿਆਂ ਕਿਹਾ ਕਿ ਤਰਨਤਾਰਨ ਜ਼ਿਮਨੀ ਚੋਣ ਵਿਚ ਲੋਕ ਪੂਰੇ ਜੋਸ਼ ਅਤੇ ਜਜ਼ਬੇ ਨਾਲ ਆਮ ਆਦਮੀ ਪਾਰਟੀ ਦੀਆਂ ਰੈਲੀਆਂ ਅਤੇ ਮੀਟਿੰਗਾਂ ਵਿਚ ਭਾਗ ਲੈ ਰਹੇ ਹਨ, ਜਿਸ ਤੋਂ ਸਾਫ਼ ਹੋ ਜਾਂਦਾ ਹੈ ਕਿ ਲੋਕ ਆਪ ਉਮੀਦਵਾਰ ਹਰਮੀਤ ਸੰਧੂ ਵੱਡੀ ਲੀਡ ਨਾਲ ਜਿਤਾਉਣਗੇ | ਉਨ੍ਹਾਂ ਕਿਹਾ ਕਿ ਲੋਕ ਭਲੀ-ਭਾਂਤ ਜਾਣੰੂ ਹਨ ਕਿ ਮੌਜੂਦਾ ਸਰਕਾਰ ਦੇ ਉਮੀਦਵਾਰ ਨੂੰ ਜਿਤਾਉਣ ਨਾਲ ਹਲਕੇ ਦੇ ਕੰਮ ਹੋਣਗੇ ਅਤੇ ਲੋਕ ਕਿਸੇ ਹੋਰ ਉਮੀਦਵਾਰ ਨੂੰ ਵੋਟ ਪਾ ਕੇ ਆਪਣੀ ਵੋਟ ਖ਼ਰਾਬ ਨਹੀਂ ਕਰਨਾ ਚਾਹੁੰਦੇ | ਕੈਪਟਨ ਨਛੱਤਰ ਸਿੰਘ ਵਰਪਾਲ ਨੇ ਕਿਹਾ ਕਿ ਲੋਕ ਆਪ ਉਮੀਦਵਾਰ ਨੂੰ ਜਿਤਾਉਣ ਲਈ ਬੜੀ ਬੇਸਬਰੀ ਨਾਲ 11 ਨਵੰਬਰ ਵੋਟਾਂ ਵਾਲੇ ਦਿਨ ਦਾ ਇੰਤਜ਼ਾਰ ਕਰ ਰਹੇ ਹਨ |