12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 05-11-2025
ਮੁੱਦਕੀ, 4 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਸੱਚਖੰਡ ਵਾਸੀ ਸੰਤ ਬਾਬਾ ਅਮਰਜੀਤ ਸਿੰਘ ਦੁਆਰਾ ਵਰੋਸਾਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਵਿਖੇ ਸਿੱਖ ਧਰਮ ਦੇ ਸੰਸਥਾਪਕ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਆਗਮਨ ਪੁਰਬ ਨੂੰ ਸਮਰਪਿਤ ਸਮਾਗਮ ਆਯੋਜਿਤ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲੀ ਵਿਦਿਆਰਥੀਆਂ ਵਲੋਂ ਰਸ-ਭਿੰਨੇ ਸ਼ਬਦ ਗਾਇਣ ਦੁਆਰਾ ਕੀਤੀ ਗਈ | ਵਿਦਿਆਰਥੀਆਂ ਵਲੋਂ ਗੁਰੂ ਜੀ ਦੇ ਜੀਵਨ ਪੰਧ ਨੂੰ ਪ੍ਰਭਾਵਸ਼ਾਲੀ ਭਾਸ਼ਣ ਰਾਹੀਂ ਬਿਆਨ ਕੀਤਾ ਗਿਆ | ਸਕੂਲੀ ਵਿਦਿਆਰਥੀਆਂ ਵਲੋਂ ਮਨਮੋਹਕ ਕਵਿਤਾਵਾਂ ਅਤੇ ਕਵੀਸ਼ਰੀ ਦੀ ਪੇਸ਼ਕਾਰੀ ਭਾਵਪੂਰਨ ਢੰਗ ਨਾਲ ਕੀਤੀ ਗਈ | ਇਸ ਮੌਕੇ ਸਕੂਲ ਪਿ੍ੰਸੀਪਲ ਸ਼੍ਰੀ ਸੰਜੀਵ ਜੈਨ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਮਹਾਨ ਸ਼ਖ਼ਸੀਅਤ ਨੂੰ ਸਿੱਜਦਾ ਕਰਦੇ ਹੋਏ ਵਿਦਿਆਰਥੀਆਂ ਨੂੰ ਗੁਰੂ ਜੀ ਦੁਆਰਾ ਦਰਸਾਏ ਗਏ ਮਾਰਗ 'ਤੇ ਚੱਲਦੇ ਹੋਏ ਨਾਮ ਜਪੋ, ਕਿਰਤ ਕਰੋ, ਵੰਡ ਛਕੋ ਦੇ ਸਿਧਾਂਤ ਨੂੰ ਆਪਣੇ ਅਸਲੀ ਜੀਵਨ ਵਿਚ ਲਾਗੂ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ | ਸਮਾਗਮ ਦੇ ਅੰਤ ਵਿਚ ਮਾਣਯੋਗ ਸਕੂਲ ਪਿ੍ੰਸੀਪਲ ਸੰਜੀਵ ਜੈਨ ਨੇ ਖੇਡਾਂ ਦੇ ਖੇਤਰ ਵਿਚ ਜੇਤੂ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਲਈਆਂ ਗਈਆਂ ਪ੍ਰੀਖਿਆਵਾਂ ਅਤੇ ਫ਼ਰੀਦਕੋਟ ਵਿਖੇ ਦਸਤਾਰਬੰਦੀ ਦੇ ਮੁਕਾਬਲੇ ਵਿਚੋਂ ਪਹਿਲੇ ਸਥਾਨ 'ਤੇ ਰਹੇ ਵਿਦਿਆਰਥੀਆਂ ਨੂੰ ਸਟੇਜ 'ਤੇ ਸਨਮਾਨਿਤ ਕੀਤਾ | ਉਨ੍ਹਾਂ ਨੇ ਆਪਣੇ ਅਤੇ ਸਕੂਲ ਪ੍ਰਬੰਧਕੀ ਕਮੇਟੀ ਵਲੋਂ ਸਮੁੱਚੇ ਸਟਾਫ਼, ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਆਗਮਨ ਪੁਰਬ ਦੀ ਮੁਬਾਰਕਬਾਦ ਦਿੰਦੇ ਹੋਏ ਸਭ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਨੇ ਮੁੱਖ ਮੰਤਰੀ ਮਾਨ ਨੂੰ ਭੇਜਿਆ ਮੰਗ-ਪੱਤਰ <br/> ਅਗਲੀ ਖ਼ਬਰ ਜੇ.ਕੇ.ਐੱਸ ਪਬਲਿਕ ਸਕੂਲ 'ਚ ਪ੍ਰਕਾਸ਼ ਪੁਰਬ ਮਨਾਇਆ <br/>
Ad Position 24