ਫ਼ਿਰੋਜ਼ਪੁਰ, 4 ਨਵੰਬਰ (ਚਾਵਲਾ)-ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ) ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਅੱਜ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਰਾਹੀਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਕਿਸਾਨਾਂ ਦੀਆਂ ਅਹਿਮ ਮੰਗਾਂ ਦਾ ਇਕ ਮੰਗ ਪੱਤਰ ਭੇਜਿਆ ਹੈ | ਇਸ ਮੰਗ ਪੱਤਰ ਵਿਚ ਅਗਸਤ ਅਤੇ ਸਤੰਬਰ 2025 ਦੌਰਾਨ ਆਏ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦਾ ਮੁੱਦਾ ਪ੍ਰਮੁੱਖਤਾ ਨਾਲ ਚੁੱਕਿਆ ਗਿਆ ਹੈ | ਐੱਸ.ਕੇ.ਐੱਮ ਨੇ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਅਤੇ ਆਰਥਿਕ ਸਹਾਇਤਾ 200 ਪ੍ਰਤੀ ਕੁਇੰਟਲ ਜਾਂ 7,000 ਪ੍ਰਤੀ ਏਕੜ ਦੇਣ ਦੀ ਮੰਗ ਕੀਤੀ ਹੈ ਅਤੇ ਇਸ ਦੀ ਅਣਹੋਂਦ ਵਿਚ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਕਾਰਵਾਈ ਬੰਦ ਕਰਨ ਲਈ ਕਿਹਾ ਹੈ | ਡੀ.ਏ.ਪੀ. ਖਾਦ ਦੀ ਭਾਰੀ ਘਾਟ ਕਾਰਨ ਕਣਕ ਦੀ ਬਿਜਾਈ ਵਿਚ ਹੋ ਰਹੀ ਦੇਰੀ 'ਤੇ ਚਿੰਤਾ ਪ੍ਰਗਟਾਈ ਗਈ ਅਤੇ ਖਾਦ ਨਾਲ ਗੈਰ-ਜ਼ਰੂਰੀ ਵਸਤਾਂ ਜਬਰੀ ਨਾ ਮੜ੍ਹਨ ਦੀ ਮੰਗ ਕੀਤੀ ਗਈ | ਮੰਗ ਪੱਤਰ ਵਿਚ ਬਿਜਲੀ ਸੋਧ ਬਿੱਲ 2025 ਨੂੰ ਰੱਦ ਕਰਾਉਣ ਲਈ ਕੇਂਦਰ ਸਰਕਾਰ ਨੂੰ ਲਿਖਣ ਤੇ ਅੰਤ ਵਿਚ ਰੇਲ ਰੋਕੋ ਅੰਦੋਲਨਾਂ ਦੌਰਾਨ ਦਰਜ ਕੀਤੇ ਗਏ ਸਾਰੇ ਕੇਸ ਰੱਦ ਕਰਨ ਦੀ ਅਪੀਲ ਵੀ ਕੀਤੀ ਗਈ | ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ, ਸੂਬਾ ਪੈੱ੍ਰਸ ਸਕੱਤਰ ਅਵਤਾਰ ਸਿੰਘ ਮਹਿਮਾ, ਸੀਨੀਅਰ ਕਿਸਾਨ ਆਗੂ ਦਲਵਿੰਦਰ ਸਿੰਘ ਸ਼ੇਰ ਖਾਂ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦਿਲਬਾਗ ਸਿੰਘ ਸੁਰ ਸਿੰਘ, ਜ਼ਿਲ੍ਹਾ ਖ਼ਜ਼ਾਨਚੀ ਰਣਜੀਤ ਸਿੰਘ ਝੋਕ, ਭਾਰਤੀ ਕਿਸਾਨ ਯੂਨੀਅਨ ਪੰਜਾਬ ਆਗੂ ਗੁਰਚਰਨ ਸਿੰਘ ਪੀਰਮੁਹੰਮਦ, ਜਸਵੰਤ ਸਿੰਘ ਮੱਖੂ, ਕਸ਼ਮੀਰ ਸਿੰਘ ਸੱਧਰ ਵਾਲਾ ਹਰਜਿੰਦਰ ਸਿੰਘ ਵਰਵਾਲ, ਦਰਸ਼ਨ ਸਿੰਘ ਚਰੀਰਾ, ਨਿਸ਼ਾਨ ਸਿੰਘ ਪੀਰਮੁਹੰਮਦ, ਇਕਬਾਲ ਸਿੰਘ ਜੋਗੇਵਾਲ ਸੁਰਿੰਦਰ ਸਿੰਘ ਪੀਰਮੁਹੰਮਦ, ਕਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਕਸ਼ਮੀਰ ਸਿੰਘ, ਜ਼ਿਲ੍ਹਾ ਸਕੱਤਰ ਗੁਰਦਿੱਤ ਸਿੰਘ, ਭਾਰਤੀ ਕਿਸਾਨ ਯੂਨੀਅਨ ਮਾਨਸਾ ਪ੍ਰਕਾਸ਼ ਸਿੰਘ ਵਸਤੀ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੌੜਾ ਹਾਜ਼ਰ ਸਨ |