12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸੈਮ ਇੰਟਰਨੈਸ਼ਨਲ ਸਕੂਲ ਵਿਚ ਮਨਾਇਆ ਪ੍ਰਕਾਸ਼ ਪੁਰਬ

Ad Position 21
No active advertisement
ਅਜੀਤ ਡੈਸਕ 05-11-2025
ਪੰਜੇ ਕੇ ਉਤਾੜ, 4 ਨਵੰਬਰ (ਪੱਪੂ ਸੰਧੂ)- ਸੈਮ ਇੰਟਰਨੈਸ਼ਨਲ ਸਕੂਲ ਸੈਦੇ ਕੇ ਮੋਹਨ ਵਿਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਇਕ ਸਪੈਸ਼ਲ ਅਸੈਂਬਲੀ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਬੱਚਿਆਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਭਾਸ਼ਣ ਅਤੇ ਕਵਿਤਾਵਾਂ ਗਾ ਕੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੋਂ ਜਾਣੂ ਕਰਵਾਇਆ | ਇਸ ਉਪਰੰਤ ਸਕੂਲ ਦੇ ਸਮੂਹ ਸਟਾਫ਼ ਵਲੋਂ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਜਾਪ ਕੀਤਾ ਗਿਆ | ਪਾਠ ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਗੁਰੂ ਨਾਨਕ ਦੇਵ ਜੀ ਦੀ ਜੀਵਨ ਮਹਿਮਾ ਦਾ ਸ਼ਬਦ ਗਾਇਣ ਕੀਤਾ ਗਿਆ | ਵਾਤਾਵਰਨ ਪੂਰੀ ਤਰ੍ਹਾਂ ਅਧਿਆਤਮਕ ਰੰਗ ਵਿਚ ਰੰਗਿਆ ਗਿਆ | ਇਸ ਸਮਾਗਮ ਵਿਚ ਸਕੂਲ ਦੇ ਚੇਅਰਮੈਨ ਸ਼੍ਰੀ ਪਵਨ ਕੁਮਾਰ ਸਾਮਾ, ਡਾਇਰੈਕਟਰ ਗੋਲਡੀ ਸਾਮਾ ਅਤੇ ਪਿ੍ੰਸੀਪਲ ਅਖਿਲ ਗੁਗਲਾਨੀ ਵੀ ਮੌਜੂਦ ਸਨ | ਸਕੂਲ ਦੇ ਪਿ੍ੰਸੀਪਲ ਅਖਿਲ ਗੁਗਲਾਨੀ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੁਆਰਾ ਦਰਸਾਏ ਸੱਚ, ਦਇਆ ਅਤੇ ਸਮਾਨਤਾ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਅਜਿਹੇ ਸਮਾਗਮ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ ਕੀਮਤਾਂ ਅਤੇ ਸਭਿਆਚਾਰਕ ਵਿਰਸੇ ਪ੍ਰਤੀ ਸਤਿਕਾਰ ਪੈਦਾ ਕਰਨ ਲਈ ਜ਼ਰੂਰੀ ਦੱਸਿਆ | ਸਮਾਗਮ ਦੇ ਅੰਤ ਵਿਚ ਗੁਰੂ ਜੀ ਦੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਦੁਹਰਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਰਾਜੇਵਾਲ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 700 ਬੋਰੀ ਯੂਰੀਆ ਖਾਦ ਵੰਡੀ ਪ੍ਰਭਾਵਿਤ ਕਿਸਾਨਾਂ ਦਾ ਹੋਰ ਵੀ ਬ... ਅਗਲੀ ਖ਼ਬਰ ਐਡਵੋਕੇਟ ਧਾਮੀ ਦਾ ਪੰਜਵੀਂ ਵਾਰ ਪ੍ਰਧਾਨ ਚੁਣੇ ਜਾਣਾ ਉਨ੍ਹਾਂ ਵਲੋਂ ਕੀਤੇ ਜਾ ਰਹੇ ਕਾਰਜਾਂ 'ਤੇ ਮੋਹਰ- ਜਿੰਦੂ, ਤਲਵੰਡੀ,...
Ad Position 24