ਮੱਖੂ, 4 ਨਵੰਬਰ (ਕੁਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਨੀਅਨ ਦੇ ਆਗੂ ਅਤੇ ਵਰਕਰ ਹੜ੍ਹ ਪ੍ਰਭਾਵਿਤ ਕਿਸਾਨਾਂ ਦੇ ਸਹਿਯੋਗ ਵਿਚ ਜੁਟੇ ਹੋਏ ਹਨ | ਇਸੇ ਲੜੀ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਪਰਗਟ ਸਿੰਘ ਤਲਵੰਡੀ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਜਲੰਧਰ ਦੇ ਪਿੰਡ ਡਰੋਲੀ ਖ਼ੁਰਦ ਦੇ ਵਾਸੀ ਹਰਪਾਲ ਸਿੰਘ ਮੀਤ ਪ੍ਰਧਾਨ ਜ਼ਿਲ੍ਹਾ ਜਲੰਧਰ, ਸੁਖਵਿੰਦਰ ਸਿੰਘ ਬਲਾਕ ਪ੍ਰਧਾਨ ਜਲੰਧਰ, ਅਮਰਜੀਤ ਸਿੰਘ ਸਕੱਤਰ, ਹਰਭਜਨ ਸਿੰਘ ਜਰਨਲ ਸਕੱਤਰ, ਨਿਰੰਜਨ ਸਿੰਘ ਖ਼ਜ਼ਾਨਚੀ, ਸਤਨਾਮ ਸਿੰਘ, ਬਲਜੀਤ ਸਿੰਘ, ਪ੍ਰਦੀਪ ਸਿੰਘ, ਕਮਲਜੀਤ ਸਿੰਘ, ਕੁਲਬੀਰ ਸਿੰਘ, ਹਰਪਾਲ ਸਿੰਘ, ਭੁਪਿੰਦਰ ਸਿੰਘ, ਹਰਵੀਰ ਸਿੰਘ, ਕਸ਼ਮੀਰ ਸਿੰਘ ਵਲੋਂ ਅੱਜ ਐਨ.ਆਈ.ਆਰ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮੱਖੂ ਪਹੁੰਚ ਗਏ | ਬਲਾਕ ਮੱਖੂ ਦੇ ਪ੍ਰਭਾਵਿਤ ਕਿਸਾਨਾਂ ਨੂੰ 700 ਬੋਰੀਆਂ ਯੂਰੀਆ ਖਾਦ ਦੀਆਂ ਦਿੱਤੀਆਂ ਗਈਆਂ | ਇਸ ਦੌਰਾਨ ਸੁਖਵਿੰਦਰ ਸਿੰਘ ਬਲਾਕ ਪ੍ਰਧਾਨ ਨੇ ਕਿਹਾ ਕਿ ਅਸੀਂ ਐਨ.ਆਈ.ਆਰ ਵੀਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਪੈਸੇ ਇਕੱਠੇ ਕਰਕੇ ਅੱਜ ਯੂਰੀਆ ਵੰਡਣ ਆਏ ਹਾਂ ਅਤੇ ਆਸ ਕਰਦੇ ਹਨ ਕਿ ਇਹ ਸਹੀ ਹੱਕਦਾਰਾਂ ਤੱਕ ਪਹੁੰਚੇਗਾ | ਪਰਗਟ ਸਿੰਘ ਤਲਵੰਡੀ ਸੂਬਾ ਸਕੱਤਰ ਨੇ ਪਿੰਡ ਡਰੋਲੀ ਖ਼ੁਰਦ ਤੋਂ ਪਹੁੰਚੇ ਕਿਸਾਨ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਤੁਹਾਨੂੰ ਵਿਸ਼ਵਾਸ ਦਿਵਾਉਂਦੇ ਹਾਂ ਕਿ ਇਹ ਯੂਰੀਆ ਦਾ ਇਕ-ਇਕ ਦਾਣਾ ਸਹੀ ਹੱਕਦਾਰ ਤੱਕ ਪਹੁੰਚਾਇਆ ਜਾਵੇਗਾ | ਇਸ ਮੌਕੇ ਪਰਗਟ ਸਿੰਘ ਤਲਵੰਡੀ ਸੂਬਾ ਸਕੱਤਰ, ਲਖਵਿੰਦਰ ਸਿੰਘ ਪੀਰ ਮੁਹੰਮਦ ਪ੍ਰਧਾਨ ਯੂਥ ਵਿੰਗ ਪੰਜਾਬ, ਭਗਵਾਨ ਸਿੰਘ ਗੱਟਾ ਮੀਤ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ, ਕੁਲਬੀਰ ਸਿੰਘ ਪੀਰ ਮੁਹੰਮਦ ਯੂਥ ਵਿੰਗ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ, ਡਾ. ਗੁਰਦੇਵ ਸਿੰਘ ਖ਼ਜ਼ਾਨਚੀ ਤਲਵੰਡੀ, ਬਲਵਿੰਦਰ ਸਿੰਘ ਮਰਾੜ ਜ਼ਿਲ੍ਹਾ ਸਕੱਤਰ, ਕਾਰਜ ਸਿੰਘ ਤਲਵੰਡੀ, ਬਲਵੀਰ ਸਿੰਘ, ਚੰਦ ਸਿੰਘ, ਸੁਖਦੇਵ ਸਿੰਘ, ਪਲਵਿੰਦਰ ਸਿੰਘ, ਦਰਸ਼ਨ ਸਿੰਘ, ਪ੍ਰਧਾਨ ਸੁਖਜਿੰਦਰ ਸਿੰਘ ਅÏਲਖ, ਗੁਰਸੇਵਕ ਸਿੰਘ, ਹਰਜਿੰਦਰ ਸਿੰਘ ਸਭਰਾ, ਚੰਚਲ ਸਿੰਘ ਫ਼ੌਜੀ, ਲਖਬੀਰ ਸਿੰਘ ਬੰਡਾਲਾ, ਜਗਜੀਤ ਸਿੰਘ ਗੱਟਾ ਇਕਾਈ ਪ੍ਰਧਾਨ, ਮਹਿਲ ਸਿੰਘ ਦੀਨੇਕੇ ਇਕਾਈ ਪ੍ਰਧਾਨ, ਬਲਵਿੰਦਰ ਸਿੰਘ ਰੋਡੇ ਵਾਲਾ, ਬਲਜਿੰਦਰ ਸਿੰਘ ਕੜਾਹੇ ਵਾਲਾ, ਗੁਲਾਬ ਸਿੰਘ ਆਲੇਆਲਾ ਆਦਿ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਕਿਸਾਨ ਹਾਜ਼ਰ ਸਨ |