12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪਰਾਲੀ ਨੂੰ ਅੱਗ ਲਗਾਉਣ 'ਤੇ ਇੱਕ ਨਾਮਜ਼ਦ

Ad Position 21
No active advertisement
ਅਜੀਤ ਡੈਸਕ 05-11-2025
ਜ਼ੀਰਾ, 4 ਨਵੰਬਰ (ਰਜਨੀਸ਼ ਕਥੂਰੀਆ)-ਝੋਨੇ ਦੀ ਰਹਿੰਦ-ਖੰੂਹਦ ਅਤੇ ਪਰਾਲੀ ਨੂੰ ਅੱਗ ਲਗਾਉਣ ਤੇ ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਪਿੰਡ ਮਨਸੂਰਦੇਵਾ ਵਾਸੀ ਇਕ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ | ਇਸ ਸਬੰਧ ਵਿਚ ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਨੂੰ ਇਕ ਪੱਤਰ ਨੰਬਰ-955 ਮਿਤੀ 31-10-2025 ਰਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਜ਼ੀਰਾ ਰਾਹੀਂ ਮੌਸੂਲ ਹੋਇਆ ਹੈ | ਜਿਸ ਵਿਚ ਦੱਸਿਆ ਗਿਆ ਹੈ ਕਿ ਮਹਿੰਦਰ ਸਿੰਘ ਪੁੱਤਰ ਭਾਗ ਸਿੰਘ ਵਾਸੀ ਪਿੰਡ ਮਨਸੂਰ ਦੇਵਾ ਥਾਣਾ ਸਿਟੀ ਜ਼ੀਰਾ ਨੇ ਝੋਨੇ ਦੀ ਰਹਿੰਦ- ਖੰੂਹਦ ਅਤੇ ਪਰਾਲੀ ਨੂੰ ਅੱਗ ਲਾ ਕੇ ਸਾੜਿਆ ਹੈ | ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਖੇਤੀਬਾੜੀ ਵਿਕਾਸ ਅਫਸਰ ਜ਼ੀਰਾ ਵਲੋਂ ਮੌਸੂਲ ਹੋਏ ਪੱਤਰ ਦੇ ਆਧਾਰ 'ਤੇ ਸਬੰਧਿਤ ਕਿਸਾਨ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਵਕੀਲ ਦੇ ਘਰੋਂ ਚੋਰਾਂ ਨੇ ਉਡਾਈ ਐੱਲ. ਈ. ਡੀ. ਅਤੇ ਗੈਸ ਸਿਲੰਡਰ <br/> ਅਗਲੀ ਖ਼ਬਰ ਝੋਨੇ ਦੀ ਪਰਾਲੀ ਸਾੜਨ 'ਤੇ 1 ਖ਼ਿਲਾਫ਼ ਮੁਕੱਦਮਾ ਦਰਜ
Ad Position 24