21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਐੱਸ.ਸੀ ਕਮਿਸ਼ਨ ਦੇ ਮੈਂਬਰ ਗੁਰਪ੍ਰੀਤ ਸਿੰਘ ਇੱਟਾਂ ਵਾਲੀ ਨੇ ਸੁਣੀਆਂ ਅਨੁਸੂਚਿਤ ਜਾਤੀ ਨਾਲ ਸਬੰਧਿਤ ਪਰਿਵਾਰਾਂ ਦੀਆਂ ਮੁਸ਼ਕਿਲਾਂ <br/>

Ad Position 21
No active advertisement
ਅਜੀਤ ਡੈਸਕ 22-11-2025
ਫਿਰੋਜ਼ਪੁਰ, 21 ਨਵੰਬਰ (ਗੁਰਿੰਦਰ ਸਿੰਘ)-ਐੱਸ.ਸੀ.ਕਮਿਸ਼ਨ ਪੰਜਾਬ ਦੇ ਮੈਂਬਰ ਗੁਰਪ੍ਰੀਤ ਸਿੰਘ ਇੱਟਾਂ ਵਾਲੀ ਨੇ ਫਿਰੋਜ਼ਪੁਰ ਦੇ ਪਿੰਡ ਫੱਤੂ ਵਾਲਾ ਵਿਖੇ ਪਹੁੰਚ ਕੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸ਼ਿਕਾਇਤ ਕਰਤਾ ਸੰਦੀਪ ਸਿੰਘ ਨੂੰ ਭਰੋਸਾ ਦੁਆਇਆ ਕਿ ਐੱਸ.ਸੀ. ਕਮਿਸ਼ਨ ਪੰਜਾਬ ਐੱਸ.ਸੀ.ਵਰਗ ਨਾਲ ਚਟਾਨ ਵਾਂਗ ਖੜ੍ਹਾ ਹੈ | ਇਸ ਮੌਕੇ ਗੁਰਪ੍ਰੀਤ ਸਿੰਘ ਇੱਟਾਂ ਵਾਲੀ ਨੇ ਕਿਹਾ ਕਿ ਐੱਸ.ਸੀ.ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦੇ ਨਿਰਦੇਸ਼ਾਂ ਅਨੁਸਾਰ ਕਮਿਸ਼ਨ ਪ੍ਰਤੀ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਾਂ ਅਤੇ ਉਨ੍ਹਾਂ ਨਾਲ ਹੋ ਰਹੀ ਹਰ ਵਧੀਕੀ ਦੀ ਜਾਂਚ ਕਰਕੇ ਲੋਕਾਂ ਨੂੰ ਇਨਸਾਫ਼ ਦਵਾ ਰਹੇ ਹਾਂ | ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਅੱਜ ਪਿੰਡ ਫੱਤੂ ਵਾਲਾ ਵਿਖੇ ਪਹੁੰਚ ਕੇ ਪੀੜਿਤ ਪਰਿਵਾਰ ਨਾਲ ਗੱਲਬਾਤ ਕੀਤੀ ਅਤੇ ਮੌਕੇ 'ਤੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਮਾਮਲੇ ਦੀ ਚੰਗੀ ਤਰ੍ਹਾਂ ਜਾਂਚ ਕਰਕੇ ਪੀੜਿਤ ਨੂੰ ਇਨਸਾਫ਼ ਦਿਵਾਉਣ ਬਾਰੇ ਵੀ ਕਿਹਾ | ਉਹਨਾਂ ਕਿਹਾ ਕਿ ਐੱਸ.ਸੀ.ਕਮਿਸ਼ਨ ਪੰਜਾਬ ਅਨੁਸੂਚਿਤ ਜਾਤੀ ਦੇ ਲੋਕਾਂ ਨਾਲ ਹੋ ਰਹੀ ਵਧੀਕੀ ਨੂੰ ਬਰਦਾਸ਼ਤ ਨਹੀਂ ਕਰੇਗਾ ਅਤੇ ਉਹਨਾਂ ਨੂੰ ਇਨਸਾਫ਼ ਦਿਵਾਉਣ ਲਈ ਹਮੇਸ਼ਾ ਤਤਪਰ ਰਹੇਗਾ | ਇਸ ਮੌਕੇ ਡੀ.ਐਸ.ਪੀ. ਫਿਰੋਜ਼ਪੁਰ ਦਿਹਾਤੀ ਕਰਨ ਸ਼ਰਮਾ, ਹਰਮਨਦੀਪ ਸਿੰਘ ਮਾਖੇ ਵਾਲਾ, ਜਗਮੀਤ ਸਿੰਘ ਹਨੀ, ਪ੍ਰਧਾਨ ਗੋਰਾ ਅਟਾਰੀ, ਦੇਸਰਾਜ ਗਿੱਲ, ਪੀ. ਏ. ਹਰਜਿੰਦਰ ਸਿੰਘ ਫ਼ਿਰੋਜ਼ਸ਼ਾਹ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕਸਬਾ ਮਮਦੋਟ ਦੀਆਂ ਸੜਕਾਂ ਦੀ ਮੰਦਹਾਲੀ ਖ਼ਿਲਾਫ਼ ਕਿਸਾਨ ਯੂਨੀਅਨ ਵਲੋਂ ਆਵਾਜ਼ ਬੁਲੰਦ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਸ਼ਨ ਮੁਕਾਬਲੇ ਕਰਵਾਏ <br/>
Ad Position 24