21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਫਿਰੋਜ਼ਪੁਰ ਸ਼ਹਿਰ ਪਹੁੰਚਣ ਤੇ ਫੈਡਰੇਸ਼ਨ ਮਹਿਤਾ ਨੇ ਕੀਤਾ ਭਰਵਾਂ ਸਵਾਗਤ

Ad Position 21
No active advertisement
ਅਜੀਤ ਡੈਸਕ 22-11-2025
ਫਿਰੋਜ਼ਪੁਰ, 21 ਨਵੰਬਰ (ਸੁਖਵਿੰਦਰ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਫ਼ਰੀਦਕੋਟ ਤੋਂ ਸ਼ੁਰੂ ਹੋ ਕੇ ਫਿਰੋਜ਼ਪੁਰ ਪੁੱਜਣ 'ਤੇ ਜਿੱਥੇ ਹਰੇਕ ਪਾਰਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੇ ਇਸ ਦਾ ਸਵਾਗਤ ਕੀਤਾ | ਉੱਥੇ ਹੀ ਧਾਰਮਿਕ ਜਥੇਬੰਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਵਰਕਰ ਸਵੇਰ ਤੋਂ ਹੀ ਇਸ ਨਗਰ ਕੀਰਤਨ ਦੀਆਂ ਤਿਆਰੀਆਂ ਵਿਚ ਜੁਟੇ ਹੋਏ ਸਨ ਅਤੇ ਸੰਗਤਾਂ ਨੂੰ ਵੀ ਲਾਮਬੰਦ ਕਰ ਰਹੇ ਸਨ | ਸ਼ਹਿਰ ਦੇ ਮੱਲਵਲ ਰੋਡ ਨੇੜੇ ਐੱਚ.ਐਮ ਸਕੂਲ ਤੇ ਬਣਾਏ ਆਪਣੇ ਸਵਾਗਤ ਅਸਥਾਨ ਤੇ ਦੁੱਧ, ਫਲਾਂ ਅਤੇ ਸਮੋਸਿਆਂ ਦੇ ਲੰਗਰ ਤਿਆਰ ਕੀਤੇ ਗਏ ਜਿਸ ਨੂੰ ਵਰਕਰਾਂ ਨੇ ਨਗਰ ਕੀਰਤਨ ਦੇ ਇਸ ਪੜਾਅ ਤੇ ਪਹੁੰਚਣ 'ਤੇ ਅਟੁੱਟ ਵਰਤਾਏ ਗਏ | ਪੰਜ ਪਿਆਰਿਆਂ ਨੂੰ ਸਿਰਪਾਓ ਦੇ ਕੇ ਫੈਡਰੇਸ਼ਨ ਮਹਿਤਾ ਦੇ ਵਰਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਨੂੰ ਨਤਮਸਤਕ ਹੋਏ ਅਤੇ ਅਸ਼ੀਰਵਾਦ ਲਿਆ | ਇਹ ਨਗਰ ਕੀਰਤਨ ਫਿਰੋਜ਼ਪੁਰ ਤੋਂ ਰਵਾਨਾ ਹੋ ਕੇ ਲੁਧਿਆਣੇ ਤੋਂ ਹੁੰਦਾ ਹੋਇਆ ਅਨੰਦਪੁਰ ਸਾਹਿਬ ਪਹੁੰਚੇਗਾ | ਰਸਤੇ ਵਿਚ ਸੰਗਤਾਂ ਨੇ ਥਾਂ-ਥਾਂ 'ਤੇ ਇਸ ਨਗਰ ਕੀਰਤਨ ਦਾ ਸਵਾਗਤ ਕਰਦੇ ਹੋਏ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ | ਫੈਡਰੇਸ਼ਨ ਦੀ ਇਸ ਟੀਮ ਦੇ ਵਿਚ ਕੌਮੀ ਸੀਨੀਅਰ ਮੀਤ ਪ੍ਰਧਾਨ ਭਾਈ ਜਸਪਾਲ ਸਿੰਘ, ਕੌਮੀ ਮੀਤ ਪ੍ਰਧਾਨ ਮਨਜੀਤ ਸਿੰਘ ਅÏਲਖ, ਜ਼ਿਲ੍ਹਾ ਪ੍ਰਧਾਨ ਡਾ. ਗੁਰਮੀਤ ਸਿੰਘ, ਜਨਰਲ ਸਕੱਤਰ ਅਵਤਾਰ ਸਿੰਘ, ਕੌਮੀ ਜਨਰਲ ਸਕੱਤਰ ਗਗਨਦੀਪ ਸਿੰਘ ਚਾਵਲਾ, ਕੁਲਦੀਪ ਸਿੰਘ ਲੋਕੋ, ਗੁਰਦਰਸ਼ਨ ਸਿੰਘ ਬੱਬੀ, ਜਸਬੀਰ ਸਿੰਘ ਜੱਸ, ਸ਼ਮਸ਼ੇਰ ਸਿੰਘ ਸ਼ੇਰਾ, ਗੁਰਸ਼ਰਨ ਸਿੰਘ, ਇੰਦਰਮੀਤ ਸਿੰਘ ਗਿੰਨੀ, ਕਰਮਜੀਤ ਸਿੰਘ, ਸੁਖਦੇਵ ਸਿੰਘ ਲਾਇਲਪੁਰ, ਸਰਬਜੀਤ ਸਿੰਘ ਲਾਡੀ, ਲੱਡੂ ਰਾਜਪੂਤ ਅਤੇ ਹੋਰ ਵਰਕਰ ਹਾਜ਼ਰ ਸਨ | ਇਸ ਨਗਰ ਕੀਰਤਨ ਦੇ ਨਾਲ-ਨਾਲ ਡੀ.ਐੱਸ.ਪੀ. ਸਿਟੀ ਸੁਖਵਿੰਦਰ ਸਿੰਘ ਆਪਣੇ ਪੁਲਿਸ ਫੋਰਸ ਦੇ ਨਾਲ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਖੇਡ ਮੈਦਾਨ ਸੂਬੇ ਦੇ ਵਿਕਾਸ ਨੂੰ ਨਵਾਂ ਰੂਪ ਕਰਨਗੇ ਪ੍ਰਦਾਨ- ਵਿਧਾਇਕ ਦਹੀਯਾ ਅਗਲੀ ਖ਼ਬਰ ਕਸਬਾ ਮਮਦੋਟ ਦੀਆਂ ਸੜਕਾਂ ਦੀ ਮੰਦਹਾਲੀ ਖ਼ਿਲਾਫ਼ ਕਿਸਾਨ ਯੂਨੀਅਨ ਵਲੋਂ ਆਵਾਜ਼ ਬੁਲੰਦ <br/>
Ad Position 24