20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਹੜ੍ਹਾਂ ਦੇ ਪੱਕੇ ਪ੍ਰਬੰਧ ਕਰਵਾਉਣ ਅਤੇ ਮੁਆਵਜ਼ਾ ਲੈਣ ਲਈ ਸੰਘਰਸ਼ ਜ਼ਰੂਰੀ : ਪ੍ਰਧਾਨ ਖਹਿਰਾ <br/>

Ad Position 21
No active advertisement
ਅਜੀਤ ਡੈਸਕ 22-11-2025
ਫ਼ਿਰੋਜ਼ਪੁਰ, 21 ਨਵੰਬਰ (ਰਾਕੇਸ਼ ਚਾਵਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਹੁਸੈਨੀਵਾਲਾ ਦੇ ਪਿੰਡ ਕਮਾਲ ਵਾਲਾ, ਟੇਂਡੀਵਾਲਾ ਅਤੇ ਗੱਟੀ ਰਾਜੋ ਕੇ ਵਿਖੇ ਕਣਕ ਦਾ ਬੀਜ ਵੰਡਿਆ ਗਿਆ | ਇਸ ਬਾਰੇ ਜਥੇਬੰਦੀ ਦੀ ਜ਼ਿਲ੍ਹਾ ਟੀਮ ਵਲੋਂ ਪੰਜ ਏਕੜ ਤੋਂ ਘੱਟ ਵਾਲੇ ਕਿਸਾਨਾਂ ਦੀਆਂ ਬਣੀਆਂ ਲਿਸਟਾਂ ਅਨੁਸਾਰ ਕਿਸਾਨਾਂ ਨੂੰ ਇਕੱਤਰ ਕਰਕੇ ਬੀਜ ਵੰਡਿਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾ ਵੀ ਜਥੇਬੰਦੀ ਵਲੋਂ ਫ਼ਿਰੋਜ਼ਪੁਰ ਅਤੇ ਦੂਜੀ ਵਾਰ ਮੱਖੂ ਅਤੇ ਮੱਲਾਂਵਾਲਾ ਤੀਜੀ ਵਾਰ ਮਮਦੋਟ ਅਤੇ ਅੱਜ ਚੌਥੀ ਵਾਰ ਹੁਸੈਨੀਵਾਲਾ ਦੇ ਪਿੰਡਾਂ ਵਿਚ ਕਣਕ ਵੰਡੀ ਗਈ | ਆਗੂਆਂ ਨੇ ਕਿਹਾ ਕਿ ਜੇਕਰ ਕਿਸਾਨ ਜਥੇਬੰਦੀਆਂ ਅਤੇ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਆਗੂ ਹੜ੍ਹ ਪੀੜਤਾਂ ਦੀ ਬਾਂਹ ਨਾ ਫੜਦੇ ਤਾਂ ਹਾਲਾਤ ਹੋਰ ਮਾੜੇ ਹੋਣੇ ਸੀ | ਆਗੂਆਂ ਨੇ ਬੋਲਦਿਆਂ ਹੋਇਆ ਕਿਹਾ ਕਿ ਵੱਧ ਤੋਂ ਵੱਧ ਲੋਕ ਕਿਸਾਨ ਜਥੇਬੰਦੀਆਂ ਨਾਲ ਜੁੜਨ ਅਤੇ ਸਰਕਾਰ ਦੀਆਂ ਮਾਰੂ ਨੀਤੀਆਂ ਦਾ ਡਟ ਕੇ ਵਿਰੋਧ ਕਰਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗੀਰ ਸਿੰਘ ਖਹਿਰਾ, ਜ਼ਿਲ੍ਹਾ ਕੈਸ਼ੀਅਰ ਜਤਿੰਦਰ ਸਿੰਘ ਰਿੰਕੂ, ਬਲਾਕ ਮੀਤ ਪ੍ਰਧਾਨ ਮੇਜਰ ਸਿੰਘ ਚੰਦੀ ਅਤੇ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਗੱਟੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਵਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਤੋਂ ਹੜ੍ਹ ਪੀੜਤਾਂ ਦੀ ਮਦਦ ਦੀ ਸ਼ੁਰੂਆਤ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 23 ਨੂੰ <br/>
Ad Position 24