20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਚੇਅਰਮੈਨ ਬਰਿੰਦਰ ਮਧੇਕੇ ਸੰਮਤੀ ਚੋਣਾਂ ਦੀ ਕਮੇਟੀ ਦੇ ਮੈਂਬਰ ਨਿਯੁਕਤ

Ad Position 21
No active advertisement
ਅਜੀਤ ਡੈਸਕ 22-11-2025
ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਦਸੰਬਰ ਦੇ ਪਹਿਲੇ ਜਾਂ ਦੂਜੇ ਹਫ਼ਤੇ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ | ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਮੋਗਾ ਲਈ ਜਾਰੀ ਕੀਤੀ ਗਈ 13 ਮੈਂਬਰੀ ਕਮੇਟੀ ਦੀ ਲਿਸਟ ਵਿਚ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਨੂੰ ਵੀ ਪਾਰਟੀ ਨੇ ਕਮੇਟੀ ਮੈਂਬਰ ਦੀ ਜ਼ਿੰਮੇਵਾਰੀ ਸੌਂਪੀ ਹੈ | ਇਹ ਕਮੇਟੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਉਮੀਦਵਾਰਾਂ ਦੀ ਸਹੀ ਚੋਣ ਕਰੇਗੀ ਤੇ ਪਾਰਟੀ ਉਮੀਦਵਾਰਾਂ ਨੂੰ ਜਿਤਾਉਣ ਦੀ ਰਣਨੀਤੀ ਵੀ ਤਿਆਰ ਕਰੇਗੀ | ਇਸ ਟੀਮ ਦੇ ਬਾਕੀ ਮੈਂਬਰਾਂ 'ਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਸੂਬਾ ਸਕੱਤਰ ਨਵਜੋਤ ਗਰਗ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਪਿਆਰਾ ਸਿੰਘ ਜ਼ਿਲ੍ਹਾ ਸੈਕਟਰੀ, ਚੇਅਰਮੈਨ ਮਨਦੀਪ ਸਿੰਘ ਮਾਨ ਸੰਗਠਨ ਇੰਚਾਰਜ ਹਲਕਾ ਬਾਘਾ ਪੁਰਾਣਾ, ਚੇਅਰਮੈਨ ਅਮਨ ਪੰਡੋਰੀ ਸੰਗਠਨ ਇੰਚਾਰਜ ਹਲਕਾ ਧਰਮਕੋਟ, ਦਵਿੰਦਰ ਸਿੰਘ ਤਖ਼ਤੂਪੁਰਾ ਸੰਗਠਨ ਇੰਚਾਰਜ ਹਲਕਾ ਨਿਹਾਲ ਸਿੰਘ ਵਾਲਾ, ਜਗਦੀਸ਼ ਸ਼ਰਮਾ ਸੰਗਠਨ ਇੰਚਾਰਜ ਹਲਕਾ ਮੋਗਾ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਤਰਸੇਮ ਸਿੰਘ ਭਿੰਡਰ ਪ੍ਰਧਾਨ ਕਿਸਾਨ ਵਿੰਗ ਜ਼ਿਲ੍ਹਾ ਮੋਗਾ ਸ਼ਾਮਿਲ ਹਨ |

Ad Position 22
No active advertisement
ਪਿਛਲੀ ਖ਼ਬਰ 25 ਨੂੰ ਦਿੱਲੀ ਕੂਚ ਦੀਆਂ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਪਰਾਲੀ ਬਿੱਲ ਤੇ ਬਿਜਲੀ ਸੋਧ ਬਿੱਲ ਰੱਦ ਕਰਾਉਣ ਲਈ ਚੰਡੀਗੜ੍ਹ ਪਹੁੰਚੋ-ਭੇਖਾ
Ad Position 24