ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਘਰ ਵਿਚ ਦਾਖ਼ਲ ਹੋ ਕੇ ਸੱਟਾਂ ਮਾਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 23-11-2025
ਜਲਾਲਾਬਾਦ, 22 ਨਵੰਬਰ (ਕਰਨ ਚੁਚਰਾ)-ਥਾਣਾ ਸਿਟੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਸੱਟਾਂ ਮਾਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਐੱਚ.ਸੀ. ਸਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਵਮ ਗਾਬਾ ਪੁੱਤਰ ਸੁਰਿੰਦਰ ਕੁਮਾਰ ਗਾਬਾ ਵਾਸੀ ਵਿਜੈ ਨਗਰ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 16 ਨਵੰਬਰ ਨੂੰ ਦੁਪਹਿਰ ਸਾਕਸ਼ੀ ਪਤਨੀ ਸ਼ਿਵਮ ਗਾਬਾ ਪੁੱਤਰੀ ਪ੍ਰਵੀਨ ਕੁਮਾਰ, ਸ਼ਿਵਾਨੀ ਪਤਨੀ ਪ੍ਰਵੀਨ ਕੁਮਾਰ ਅਤੇ ਪ੍ਰਵੀਨ ਕੁਮਾਰ ਪੁੱਤਰ ਗੁਰਦਿੱਤਾ ਰਾਮ ਵਾਸੀ ਗੁਰੂ ਕਰਮ ਸਿੰਘ ਬਸਤੀ ਥਾਣਾ ਗੁਰੂਹਰਸਹਾਏ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਉਸ ਦੇ ਘਰ ਵਿਚ ਦਾਖਲ ਹੋ ਕੇ ਕੁੱਟਮਾਰ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਜਲਾਲਾਬਾਦ, 22 ਨਵੰਬਰ (ਕਰਨ ਚੁਚਰਾ)-ਥਾਣਾ ਵੈਰੋਕੇ ਪੁਲਿਸ ਨੇ ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਏ.ਐੱਸ.ਆਈ. ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਰੱਤਾ ਖੇੜਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 18 ਅਗਸਤ ਨੂੰ ਸਵੇਰੇ ਕਰੀਬ 8 ਵਜੇ ਉਹ ਆਪਣੇ ਬੱਚਿਆਂ ਨੂੰ ਮੰਡੀ ਲੱਖੇਵਾਲੀ ਸਕੂਲ ਛੱਡ ਕੇ ਆਪਣੇ ਘਰ ਨੂੰ ਮੁੜਨ ਲੱਗਿਆ ਤਾਂ ਭਗਵਾਨ ਸਿੰਘ ਪੁੱਤਰ ਮਿਹਰ ਸਿੰਘ, ਜਸਕਰਨ ਸਿੰਘ ਪੁੱਤਰ ਭਗਵਾਨ ਸਿੰਘ ਅਤੇ ਗੁਰਜਿੰਦਰ ਸਿੰਘ ਉਰਫ਼ ਮਾਣਾ ਪੁੱਤਰ ਭਗਵਾਨ ਸਿੰਘ ਵਾਸੀ ਰੱਤਾ ਖੇੜਾ ਨੇ ਹਮਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕੀਤੀ | ਗੁਰਪ੍ਰੀਤ ਦੇ ਜ਼ਿਆਦਾ ਸੱਟਾਂ ਲੱਗਣ ਕਰਕੇ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਰੈਫ਼ਰ ਕੀਤਾ ਗਿਆ ਸੀ | ਜਿਸ ਦੀ ਅੱਜ ਐਕਸਰੇ ਰਿਪੋਰਟ ਵਿਚ ਸੱਟ ਨੰਬਰ 1 ਗਰੀਵੀਅਸ ਆਉਣ 'ਤੇ ਤਿੰਨਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ |
ਨਾਜਾਇਜ਼ ਸ਼ਰਾਬ ਬਰਾਮਦ
ਅਬੋਹਰ, 22 ਨਵੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਦੋ ਦੀ ਪੁਲਿਸ ਵਲੋਂ 60 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਗੁਰਬਚਨ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਥਾਨਕ ਕੰਧਵਾਲਾ ਰੋਡ 'ਤੇ ਸਥਿਤ ਇਕ ਕਾਲੋਨੀ ਵਿਖੇ ਛਾਪੇਮਾਰੀ ਕੀਤੀ ਜਾਵੇ ਤਾਂ ਨਜਾਇਜ਼ ਸ਼ਰਾਬ ਬਰਾਮਦ ਹੋ ਸਕਦੀ ਹੈ | ਇਸ ਗੁਪਤ ਸੂਚਨਾ ਦੇ ਆਧਾਰ 'ਤੇ ਜਦੋਂ ਉਨ੍ਹਾਂ ਪੁਲਿਸ ਪਾਰਟੀ ਸਮੇਤ ਉਕਤ ਕਾਲੋਨੀ ਵਿਚ ਛਾਪੇਮਾਰੀ ਕੀਤੀ ਤਾਂ ਉੱਥੋਂ 60 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ | ਥਾਣਾ ਪੁਲਿਸ ਵਲੋਂ ਇਸ ਸਬੰਧ 'ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਹਾਈਵੇ 54 ਦੇ ਕੰਢਿਆਂ 'ਤੇ ਖਿੱਲਰੀ ਰੇਤ ਨੂੰ ਕੌਣ ਕਰੇਗਾ ਸਾਫ਼ ਅਗਲੀ ਖ਼ਬਰ ਸੰਦੌੜ ਇਲਾਕੇ ਅੰਦਰ ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਕਿਸਾਨਾਂ ਦਾ ਸੰਦੌੜ ਪੁਲਿਸ ਖ਼ਿਲਾਫ਼ ਵਧਿਆ ਗ਼ੁੱਸਾ <br/>
Ad Position 24
No active advertisement