ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਫ਼ਿਰੋਜ਼ਪੁਰ ਤੋਂ ਸ੍ਰੀ ਅੰਮਿ੍ਤਸਰ ਪੱਟੀ ਰੇਲ ਿਲੰਕ ਪ੍ਰੋਜੈਕਟ ਦੀ ਮਨਜ਼ੂਰੀ ਮਿਲਣ 'ਤੇ ਨਾਰਦਰਨ ਰੇਲਵੇ ਪੈਸੰਜਰ ਸਮਿਤੀ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ

Ad Position 21
No active advertisement
ਅਜੀਤ ਡੈਸਕ 23-11-2025
ਗੁਰੂਹਰਸਹਾਏ, 22 ਨਵੰਬਰ (ਕਪਿਲ ਕੰਧਾਰੀ)-ਕੇਂਦਰ ਦੀ ਮੋਦੀ ਸਰਕਾਰ ਅਤੇ ਰੇਲ ਮੰਤਰਾਲੇ ਵਲੋਂ ਫ਼ਿਰੋਜ਼ਪੁਰ ਜ਼ਿਲੇ੍ਹ ਦੇ ਲੋਕਾਂ ਨੂੰ ਇਕ ਹੋਰ ਤੋਹਫ਼ਾ ਦਿੰਦੇ ਹੋਏ ਫ਼ਿਰੋਜ਼ਪੁਰ ਨੂੰ ਇਤਿਹਾਸਿਕ ਸ਼ਹਿਰ ਸ਼੍ਰੀ ਅੰਮਿ੍ਤਸਰ ਨਾਲ ਰੇਲ ਮਾਰਗ ਰਾਹੀ ਜੋੜਨ ਲਈ ਫ਼ਿਰੋਜ਼ਪੁਰ ਤੋਂ ਪੱਟੀ ਰੇਲ ਿਲੰਕ ਮਨਜ਼ੂਰੀ ਦੇਣ 'ਤੇ ਨਾਦਰਨ ਰੇਲਵੇ ਪੈਸੰਜਰ ਸਮਿਤੀ ਨੇ ਕੇਂਦਰ ਦੀ ਮੋਦੀ ਸਰਕਾਰ ਦਾ ਧੰਨਵਾਦ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜੋਨ ਦੇ ਸੀਨੀਅਰ ਵਾਈਸ ਪ੍ਰਧਾਨ ਚਰਨਜੀਤ ਸਿੰਘ ਮੱਕੜ, ਹਰਪ੍ਰੀਤ ਸਿੰਘ ਸੋਢੀ, ਮਦਨ ਮੋਹਨ ਕੰਧਾਰੀ, ਬੂੜ ਚੰਦ ਬਿੰਦਰਾ, ਸੰਜੀਵ ਝੱਟਾ ਨੇ ਕਿਹਾ ਕਿ ਇਹ ਰੇਲ ਮਾਰਗ ਮਾਝੇ ਤੋਂ ਮਾਲਵੇ ਵਿਚ ਇਕ ਮਹੱਤਵਪੂਰਨ ਕੜੀ ਸਾਬਤ ਹੋਵੇਗਾ | ਉਨ੍ਹਾਂ ਦੱਸਿਆ ਕਿ ਇਸ ਨਵੇਂ ਰੇਲ ਮਾਰਗ ਵਿਚ ਆਉਣ ਵਾਲੇ ਦਰਿਆ ਸਤਲੁਜ 'ਤੇ 400 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਬਿ੍ਜ ਪੁਲ ਦਾ ਨਿਰਮਾਣ ਕੀਤਾ ਜਾਵੇਗਾ | ਇਸ ਪੋ੍ਰਜੈਕਟ ਦੀ ਮਨਜ਼ੂਰੀ ਦੇਣ 'ਤੇ ਸਮੂਹ ਮੈਂਬਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੇਲ ਮੰਤਰੀ ਅਸ਼ਵਨੀ ਵੈਸ਼ਨਵ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਅਸ਼ਵਨੀ ਸ਼ਰਮਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਕਤ ਆਗੂਆਂ ਦੀ ਮਿਹਨਤ ਸਦਕਾ ਹੀ ਇਹ ਸਭ ਸੰਭਵ ਹੋ ਸਕਿਆ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾ ਵੀ ਕੇਂਦਰ ਸਰਕਾਰ ਵਲੋਂ ਫ਼ਿਰੋਜ਼ਪੁਰ ਤੋਂ ਦਿੱਲੀ, ਹਰਿਦੁਆਰ ਸਮੇਤ ਕਈ ਹੋਰ ਵੱਖ-ਵੱਖ ਸ਼ਹਿਰਾਂ ਵੱਲ ਨਵੀਆਂ ਰੇਲ ਗੱਡੀਆਂ ਚਲਾ ਕੇ ਫ਼ਿਰੋਜ਼ਪੁਰ ਵਾਸੀਆਂ ਨੂੰ ਵੱਡੇ ਤੋਹਫ਼ੇ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਇਸ ਨਵੇਂ ਰੇਲ ਮਾਰਗ ਦੇ ਬਣ ਜਾਣ ਨਾਲ ਸਿੱਧੇ 10 ਲੋਕਾਂ ਨੂੰ ਲਾਭ ਮਿਲੇਗਾ | ਇਸ ਮੌਕੇ ਨਾਦਰਨ ਰੇਲਵੇ ਪੈਸੰਜਰ ਸਮਿਤੀ ਦੇ ਸਮੂਹ ਮੈਂਬਰਾਂ ਨੇ ਰੇਲ ਮੰਤਰਾਲੇ ਨੂੰ ਅਪੀਲ ਕੀਤੀ ਕੇ ਜਲਦ ਤੋ ਜਲਦ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਕੇ ਇਸ ਨੂੰ ਨੇਪਰੇ ਚਾੜਿ੍ਹਆ ਜਾਵੇ | ਤਾਂ ਜੋ ਲੋਕ ਇਸ ਦਾ ਲਾਭ ਲੈ ਸਕਣ ਇਸ ਮੌਕੇ ਸਮੂਹ ਮੈਂਬਰਾਂ ਵਲੋਂ ਇਕ ਦੂਜੇ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਮਾਮਲਾ ਸੀਵਰੇਜ ਪਾਉਣ ਲਈ ਪੁੱਟੀਆਂ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਅਗਲੀ ਖ਼ਬਰ ਮਸੀਹ ਭਾਈਚਾਰਾ ਮੁੱਦਕੀ ਵਲੋਂ ਸਮਾਜਿਕ ਬੁਰਾਈਆਂ ਖ਼ਿਲਾਫ਼ ਰੈਲੀ ਕੱਢੀ
Ad Position 24
No active advertisement