ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਕਾਂਗਰਸ ਦੀ ਸੂਬਾ ਪੱਧਰੀ ਬੈਠਕ 'ਚ ਅਮਨਦੀਪ ਸਿੰਘ ਆਸ਼ੂ ਬੰਗੜ ਫਿਰੋਜ਼ਪੁਰ ਦਿਹਾਤੀ ਤੋਂ ਹੋਏ ਸ਼ਾਮਿਲ

Ad Position 21
No active advertisement
ਅਜੀਤ ਡੈਸਕ 23-11-2025
ਫਿਰੋਜ਼ਪੁਰ, 22 ਨਵੰਬਰ (ਸੁਖਵਿੰਦਰ ਸਿੰਘ)-ਕਾਂਗਰਸ ਪਾਰਟੀ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਸੰਗਠਨ ਨੂੰ ਮਜ਼ਬੂਤ ਕਰਨ ਲਈ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਚ ਮਹੱਤਵਪੂਰਨ ਬੈਠਕ ਕੀਤੀ ਗਈ | ਮੀਟਿੰਗ ਦੀ ਅਗਵਾਈ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ, ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਕੀਤੀ ਗਈ | ਇਸ ਰਣਨੀਤਿਕ ਬੈਠਕ ਵਿਚ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਨੇ ਆਪਣੇ-ਆਪਣੇ ਖੇਤਰਾਂ ਦੀ ਚੋਣ ਤਿਆਰੀ ਅਤੇ ਸੰਗਠਨ ਮਜ਼ਬੂਤੀ ਬਾਰੇ ਵਿਚਾਰ-ਚਰਚਾ ਕੀਤੀ | ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਅਤੇ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਅਮਨਦੀਪ ਸਿੰਘ ਆਸ਼ੂ ਬੰਗੜ ਹਲਕਾ ਇੰਚਾਰਜ ਆਪਣੇ ਸਾਥੀਆਂ ਸਮੇਤ ਖ਼ਾਸ ਤੌਰ 'ਤੇ ਹਾਜ਼ਰ ਰਹੇ | ਆਸ਼ੂ ਬੰਗੜ ਦੇ ਨਾਲ ਜਤਿੰਦਰ ਸਿੰਘ ਗੋਪੀ ਅÏਲਖ ਸਾਬਕਾ ਬਲਾਕ ਸੰਮਤੀ ਮੈਂਬਰ, ਸਤਨਾਮ ਸਿੰਘ ਢਿੱਲੋਂ ਜ਼ਿਲ੍ਹਾ ਮੀਤ ਪ੍ਰਧਾਨ, ਜਗਸੀਰ ਸਿੰਘ ਖੋਸਾ ਜ਼ਿਲ੍ਹਾ ਮੀਤ ਪ੍ਰਧਾਨ, ਲੱਖਾ ਸਿੰਘ ਜੰਬਰ, ਕੰਵਲਪ੍ਰੀਤ ਸਿੰਘ ਗਿੱਲ ਬਲਾਕ ਪ੍ਰਧਾਨ ਘੱਲ ਖ਼ੁਰਦ, ਸੁਲੱਖਣ ਸਿੰਘ ਸੁਲਹਾਣੀ ਆਈ.ਟੀ. ਸੈੱਲ, ਪੁਸ਼ਪਿੰਦਰ ਸਿੰਘ ਸੰਧੂ ਜ਼ਿਲ੍ਹਾ ਜਰਨਲ ਸਕੱਤਰ, ਦਵਿੰਦਰ ਸਿੰਘ ਸੰਧੂ ਸਾਬਕਾ ਸਰਪੰਚ, ਮਨਦੀਪ ਸਿੰਘ, ਗਗਨ ਅਤੇ ਪੀ.ਏ. ਤਰਨ ਬੁੱਟਰ ਆਦਿ ਮੁੱਖ ਤੌਰ 'ਤੇ ਸ਼ਾਮਲ ਸਨ | ਮੀਟਿੰਗ ਦੌਰਾਨ 2027 ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਜਿੱਤ ਨੂੰ ਯਕੀਨੀ ਬਣਾਉਣ ਲਈ ਵਿਆਪਕ ਚਰਚਾ ਅਤੇ ਰਣਨੀਤਿਕ ਸੁਝਾਅ ਵੀ ਸਾਂਝੇ ਕੀਤੇ ਗਏ |
Ad Position 22
No active advertisement
ਪਿਛਲੀ ਖ਼ਬਰ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਪਿੰਡ ਮੋਹਨ ਕੇ ਉਤਾੜ ਵਿਖੇ ਦੋ ਦਿਨਾ ਅਧਿਆਤਮਕ ਸਤਿਸੰਗ ਸ਼ੁਰੂ ਅਗਲੀ ਖ਼ਬਰ ਰੋਟਰੀ ਕਲੱਬ ਵਲੋਂ ਡੇਰਾ ਸ੍ਰੀ ਭਜਨਗੜ੍ਹ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ 26 ਨੂੰ
Ad Position 24
No active advertisement