ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਹੇਮਕੁੰਟ ਸਕੂਲ ਦੇ ਐੱਨ.ਸੀ.ਸੀ. ਕੈਡਿਟਸ ਨੇ ਮਨਾਇਆ ''ਰਾਸ਼ਟਰੀ ਕੈਡਿਟਸ ਦਿਵਸ''

Ad Position 21
No active advertisement
ਅਜੀਤ ਡੈਸਕ 23-11-2025
ਜ਼ੀਰਾ,22 ਨਵੰਬਰ (ਰਜਨੀਸ਼ ਕਥੂਰੀਆ)-ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ 5 ਪੰਜਾਬ ਗਰਲਜ਼ ਬਟਾਲੀਅਨ ਮੋਗਾ ਦੇ ਕਮਾਂਡਿੰਗ ਅਫ਼ਸਰ ਸੁਨੀਲ ਕੁਮਾਰ ਅਤੇ 13 ਪੰਜਾਬ ਬਟਾਲੀਅਨ ਐਨ.ਸੀ.ਸੀ. ਫਿਰੋਜ਼ਪੁਰ ਦੇ ਕਮਾਂਡਿੰਗ ਅਫਸਰ ਚੰਦਰ ਸ਼ੇਖਰ ਸ਼ਰਮਾ ਦੇ ਦਿਸ਼ਾ ਨਿਰਦੇਸ਼ ਹੇਠ ਐਨ.ਸੀ.ਸੀ ਕੈਡਿਟਸ ਵਲੋਂ Tਰਾਸ਼ਟਰੀ ਕੈਡਿਟਸ ਦਿਵਸ'' ਮਨਾਇਆ ਗਿਆ | ਇਸ ਮੌਕੇ ਐਨ.ਸੀ.ਸੀ. ਕੈਡਿਟਸ ਵਲੋਂ ਇਕ ਰੋਜ਼ਾ ਕੈਂਪ ਲਗਾਇਆ ਗਿਆ ਜਿਸ ਵਿਚ ਐੱਨ.ਸੀ.ਸੀ. ਲੜਕੀਆਂ ਨੇ ਪਿੰਡ ਕੜਿਆਲ ਗੁਰਦੁਆਰਾ ਸਾਹਿਬ ਕੇਰ ਵਾਲੀ ਖੂਹੀ ਅਤੇ ਐੱਨ.ਸੀ.ਸੀ. ਲੜਕਿਆਂ ਨੇ ਪਿੰਡ ਖੋਸਾ ਕੋਟਲਾ ਗੁਰਦੁਆਰਾ ਗੁਰੂਸਰ ਸਾਹਿਬ ਛੇਵੀਂ ਪਾਤਸ਼ਾਹੀ ਵਿਚ ਪਹੁੰਚ ਕੇ ਗੁਰਦੁਆਰਾ ਸਾਹਿਬ ਅਤੇ ਆਲੇ-ਦੁਆਲੇ ਦੀ ਸਫ਼ਾਈ ਕੀਤੀ | ਕੈਡਿਟਸ ਨੇ ਗੁਰਬਾਣੀ ਸੁਣਨ ਉਪਰੰਤ ਲੰਗਰ ਛਕਿਆ | ਇੱਥੇ ਬੱਚਿਆਂ ਨੂੰ ਸੇਵਾ-ਸਿਮਰਨ ਦੇ ਅਸੂਲਾਂ ਬਾਰੇ ਵਿਸ਼ੇਸ਼ ਪ੍ਰੇਰਨਾ ਮਿਲੀ | ਗੁਰਦੁਆਰਾ ਸਾਹਿਬ ਵਿਚ ਹਾਜ਼ਰੀ ਭਰਨ ਤੋਂ ਬਾਅਦ ਕੈਡਟਾਂ ਵਲੋਂ ਗੁਰਦੁਆਰਾ ਸਾਹਿਬ ਵਿਚ ਬੂਟੇ ਲਗਾਏ ਗਏ | ਬਾਬਾ ਪਵਨਦੀਪ ਸਿੰਘ ਨੇ ਬੱਚਿਆਂ ਵਲੋਂ ਲਗਾਏ ਇਸ ਕੈਂਪ ਦੀ ਸ਼ਲਾਘਾ ਕੀਤੀ ਅਤੇ ਅਸ਼ੀਰਵਾਦ ਦਿੱਤਾ | ਇਸ ਮੌਕੇ ਐੱਨ.ਸੀ.ਸੀ. ਕੈਡਿਟਸ ਵਲੋਂ ਸਾਈਕਲ ਰੈਲੀ ਵੀ ਕੱਢੀ ਗਈ | ਜਿਸ ਵਿਚ ਉਹਨਾਂ ਨੇ ਸਫ਼ਾਈ ਅਭਿਆਨ ਅਤੇ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕਤਾ ਫੈਲਾਈ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ. ਮੈਡਮ ਰਣਜੀਤ ਕੌਰ ਸੰਧੂ ਨੇ ਕੈਡਿਟਸ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਇਸ ਸਮੇਂ ਪਿ੍ੰਸੀਪਲ ਮੈਡਮ ਰਮਨਜੀਤ ਕੌਰ ਨੇ ਕੈਡਿਟਸ ਨੂੰ ਰਾਸ਼ਟਰੀ ਕੈਡਿਟਸ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਹਮੇਸ਼ਾ ਅਨੁਸ਼ਾਸਨ ਦਾ ਪਾਲਣ ਕਰਨਾ ਚਾਹੀਦਾ ਹੈ | ਇਸ ਸਮੇਂ ਏ.ਐੱਨ.ਓ ਸਿਮਰਨਜੀਤ ਕੌਰ, ਯਾਦਵਿੰਦਰ ਕੌਰ ਅਤੇ ਮਹੇਸ਼ ਕੁਮਾਰ ਵੀ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਅਸੀਸਪ੍ਰੀਤ ਸਿੰਘ ਸਾਈਾਆਵਾਲਾ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਪੜ੍ਹਾਈ ਦਾ ਖ਼ਰਚਾ ਚੁੱਕ ਨਿਸ਼ਕਾਮ ਸੇਵਾ ਦੀ ਮਿਸਾਲ... ਅਗਲੀ ਖ਼ਬਰ ਸ਼ਹੀਦ ਗੁਰਦਾਸ ਰਾਮ ਸਕੂਲ ਦੀ ਵਿਦਿਆਰਥਣ ਬਣੀ ਸਟੇਟ ਚੈਂਪੀਅਨ
Ad Position 24
No active advertisement