ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸਟਾਫ਼ ਵੈਲਫੇਅਰ ਐਸੋਸੀਏਸ਼ਨ ਵਲੋਂ ਐੱਸ.ਬੀ.ਐੱਸ ਸਟੇਟ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 23-11-2025
ਫ਼ਿਰੋਜ਼ਪੁਰ, 22 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਅਧੀਨ ਚੱਲ ਰਹੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫ਼ਿਰੋਜ਼ਪੁਰ ਦੇ ਗੈਰ-ਅਧਿਆਪਕ ਅਤੇ ਅਧਿਆਪਕ (ਡਿਪਲੋਮਾ ਵਿੰਗ) ਵਲੋਂ ਰੀਵਾਈਜ਼ਡ ਪੇ-ਸਕੇਲਾਂ ਦਾ ਬਕਾਇਆ ਜਾਰੀ ਨਾ ਹੋਣ ਦੇ ਰੋਸ ਵਜੋਂ ਅੱਜ ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ ਵੱਡੇ ਪੱਧਰ 'ਤੇ ਨਾਅਰੇਬਾਜ਼ੀ ਕੀਤੀ ਗਈ | ਐਸੋਸੀਏਸ਼ਨ ਦੇ ਆਗੂਆਂ ਨੇ ਦੱਸਿਆ ਕਿ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਪਿਛਲੇ ਲੰਮੇ ਸਮੇਂ ਤੋਂ ਲਾਰੇ ਲਾਉਣ ਦੇ ਬਾਵਜੂਦ ਵੀ ਅੱਜ ਤੱਕ ਰੀਵਾਈਜ਼ਡ ਪੇ-ਸਕੇਲਾਂ ਦਾ 01-07-21 ਤੋਂ 30-09-22 ਤੱਕ ਦੀਆਂ ਤਨਖ਼ਾਹਾਂ ਦਾ ਬਕਾਇਆ ਜਾਰੀ ਨਹੀਂ ਕੀਤਾ ਗਿਆ | ਆਗੂਆਂ ਨੇ ਇਹ ਵੀ ਦੱਸਿਆ ਕਿ ਯੂਨੀਵਰਸਿਟੀ ਕੋਲ ਫ਼ੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਪੰਜਾਬ ਸਰਕਾਰ ਵੀ ਸਮੇਂ-ਸਮੇਂ ਸਿਰ ਗ੍ਰਾਂਟ-ਇੰਨ-ਏਡ ਜਾਰੀ ਕਰ ਰਹੀ ਹੈ, ਇਸ ਦੇ ਬਾਵਜੂਦ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਇਹ ਬਕਾਇਆ ਜਾਣ-ਬੁੱਝ ਕੇ ਰੋਕਿਆ ਹੋਇਆ ਹੈ | ਆਗੂਆਂ ਦੱਸਿਆ ਕਿ ਇਸ ਰੋਸ ਪ੍ਰਦਰਸ਼ਨ ਵਿਚ ਗੈਰ-ਅਧਿਆਪਕ ਸਾਥੀਆਂ ਦੇ ਨਾਲ ਸੰਸਥਾ ਦੇ ਡਿਪਲੋਮਾ ਵਿੰਗ ਦੇ ਅਧਿਆਪਕ ਸਾਥੀਆਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਬਕਾਇਆ ਜਾਰੀ ਹੋਣ ਤੱਕ ਸਾਥ ਦੇਣ ਦਾ ਵਾਅਦਾ ਕੀਤਾ | ਐਸੋਸੀਏਸ਼ਨ ਆਗੂਆਂ ਵਲੋਂ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਤੁਰੰਤ ਬਕਾਇਆ ਜਾਰੀ ਨਾ ਕੀਤਾ ਗਿਆ ਤਾਂ 24 ਨਵੰਬਰ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ ਵੱਡੇ ਪੱਧਰ 'ਤੇ ਨਾਅਰੇਬਾਜ਼ੀ ਕੀਤੀ ਜਾਵੇਗੀ | 26 ਨਵੰਬਰ ਨੂੰ ਸੰਸਥਾ ਦੇ ਪ੍ਰਬੰਧਕ (ਰਜਿਸਟਰਾਰ) ਦਾ ਪੁਤਲਾ ਫੂਕਿਆ ਜਾਵੇਗਾ ਅਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ 27 ਨਵੰਬਰ ਨੂੰ ਜ਼ਿਲ੍ਹਾ ਪੱਧਰ ਦੀਆਂ ਸਾਰੀਆਂ ਜਥੇਬੰਦੀਆਂ ਨੂੰ ਨਾਲ ਲੈ ਕੇ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਪ੍ਰਧਾਨ ਜਗਮੀਤ ਸਿੰਘ, ਸਕੱਤਰ ਮਦਨ ਓਨਿਆਲ, ਪੈੱ੍ਰਸ ਸਕੱਤਰ ਜਗਦੀਪ ਸਿੰਘ ਮਾਂਗਟ, ਮੀਤ ਪ੍ਰਧਾਨ ਬਲਵਿੰਦਰ ਸਿੰਘ, ਅਵਤਾਰ ਸਿੰਘ, ਦੀਪਕ ਸ਼ਰਮਾ, ਗੁਰਪ੍ਰੀਤ ਸਿੰਘ, ਰਵੀ ਕਾਂਤ ਗਰੋਵਰ, ਬਲਕਰਨ ਸਿੰਘ, ਅਸ਼ੋਕ ਕੁਮਾਰ ਆਦਿ ਆਗੂ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ -ਖੇਤੀਬਾੜੀ ਵਿਭਾਗ ਦੀ ਜਾਗਰੂਕਤਾ ਦਾ ਦਿਖ ਰਿਹਾ ਅਸਰ- ਕੇਰਾ ਖੇੜਾ ਦੇ ਕੁਲਵੰਤ ਸਿੰਘ ਨੇ ਖੇਤੀਬਾੜੀ ਸੰਦਾਂ ਦੀ ਵਰਤੋਂ... ਅਗਲੀ ਖ਼ਬਰ ਰਣਜੀਤ ਕੌਰ ਮਹਿਲਾ ਵਿੰਗ ਦੀ ਬਲਾਕ ਕੋਆਰਡੀਨੇਟਰ ਨਿਯੁਕਤ
Ad Position 24
No active advertisement