01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਝੋਨੇ ਦੀ ਪਰਾਲੀ ਸਾੜਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ

Ad Position 21
No active advertisement
ਅਜੀਤ ਡੈਸਕ 23-11-2025
ਜਲਾਲਾਬਾਦ, 22 ਨਵੰਬਰ (ਕਰਨ ਚੁਚਰਾ)-ਥਾਣਾ ਵੈਰੋਕੇ ਪੁਲਿਸ ਨੇ ਝੋਨੇ ਦੀ ਪਰਾਲੀ ਸਾੜਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਏ..ਐੱਸ.ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਪੱਤਰ ਸੁਨੀਲ ਏ.ਐੱਸ.ਆਈ. ਐਗਰੀ ਨੋਡਲ ਅਫ਼ਸਰ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਪ੍ਰਾਪਤ ਹੋਇਆ ਕਿ ਜਗਦੇਵ ਚੰਦ ਪੁੱਤਰ ਲਾਲ ਚੰਦ ਵਾਸੀ ਚੱਕ ਜੰਡਵਾਲਾ ਉਰਫ਼ ਮੌਲਵੀ ਵਾਲਾ ਉਕਤ ਵਲੋਂ ਆਪਣੇ ਖੇਤ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਮਾਨਯੋਗ ਡੀ. ਸੀ. ਸਾਹਿਬ ਫ਼ਾਜ਼ਿਲਕਾ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ | ਜਾਂਚ ਅਧਿਕਾਰੀ ਐੱਚ.ਸੀ. ਕਾਰਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਪੱਤਰ ਸੁਨੀਲ ਏ.ਐੱਸ.ਆਈ. ਐਗਰੀ ਨੋਡਲ ਅਫ਼ਸਰ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਪ੍ਰਾਪਤ ਹੋਇਆ ਕਿ ਮਹਿੰਦਰਪਾਲ ਉਰਫ਼ ਪੱਪੂ ਪੁੱਤਰ ਨਗੀਨ ਚੰਦ, ਮੰਗਤ ਰਾਮ ਪੁੱਤਰ ਨਗੀਨ ਚੰਦ ਅਤੇ ਸੰਦੀਪ ਕੁਮਾਰ ਪੁੱਤਰ ਜਨਕ ਰਾਜ ਵਾਸੀ ਜੰਡਵਾਲਾ ਉਰਫ਼ ਮੌਲਵੀ ਵਾਲਾ ਵਲੋਂ ਆਪਣੇ ਖੇਤ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਮਾਨਯੋਗ ਡੀ ਸੀ ਸਾਹਿਬ ਫ਼ਾਜ਼ਿਲਕਾ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ | ਪੁਲਿਸ ਵਲੋਂ ਚਾਰੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਫਾਈਨਾਂਸ ਕੰਪਨੀ ਦੇ ਮੁਲਾਜ਼ਮਾਂ ਤੋਂ ਲੁੱਟ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪੀ. ਓ. ਸਟਾਫ਼ ਨੇ 2 ਭਗੌੜੇ ਕੀਤੇ ਗਿ੍ਫਤਾਰ
Ad Position 24
No active advertisement