02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 23-11-2025
ਫ਼ਾਜ਼ਿਲਕਾ, 22 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਚ.ਸੀ. ਅਮਨਦੀਪ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਜਦੋਂ ਪਿੰਡ ਸਲੇਮਸ਼ਾਹ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਚਮਕੌਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਮੌਜਮ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਕੇ ਪਿੱਛੇ ਨੂੰ ਮੁੜਨ ਲੱਗਿਆ ਤਾਂ ਉਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਉਸ ਦੀ ਤਲਾਸ਼ੀ ਕੀਤੀ ਤਾਂ ਉਸ ਕੋਲੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਹੈਰੋਇਨ ਸਮੇਤ ਇਕ ਕਾਬੂ
ਜਲਾਲਾਬਾਦ, 22 ਨਵੰਬਰ (ਕਰਨ ਚੁਚਰਾ)-ਥਾਣਾ ਸਦਰ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਂਚ ਅਧਿਕਾਰੀ ਸ਼ਾਮ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਲਈ ਰਵਾਨਾ ਸਨ ਤਾਂ ਪਿੰਡ ਫੱਤੂ ਵਾਲਾ ਤੋਂ ਦਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਫੱਤੂ ਵਾਲਾ ਪੈਦਲ ਆਉਂਦਾ ਦਿਖਾਈ ਦਿੱਤਾ | ਜੋ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗਿਆ ਤਾਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਵਿਖੇ ਸਾਲਾਨਾ ਦੂਖ ਨਿਵਾਰਨ ਕੈਂਪ 26 ਤੋਂ - ਤਿਆਰੀਆਂ ਜ਼ੋਰਾਂ 'ਤੇ ਅਗਲੀ ਖ਼ਬਰ ਫਾਈਨਾਂਸ ਕੰਪਨੀ ਦੇ ਮੁਲਾਜ਼ਮਾਂ ਤੋਂ ਲੁੱਟ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ
Ad Position 24
No active advertisement