ਜ਼ੀਰਾ, 22 ਨਵੰਬਰ (ਹਰਜੀਤ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਗੈਰੀ ਸਿੰਘ ਬੰਡਾਲਾ , ਸੁਖਚੈਨ ਸਿੰਘ ਅਤੇ ਰਣਜੀਤ ਸਿੰਘ ਦੀ ਦੇਖ ਰੇਖ ਹੇਠ ਸਵ. ਗੁਰਦਿਆਲ ਸਿੰਘ ਸਰਪੰਚ ਦੇ ਗ੍ਰਹਿ ਵਿਖੇ ਜਥੇਬੰਦੀ ਦੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ ਵਿਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਦੌਰਾਨ ਸੂਬਾ ਪ੍ਰਧਾਨ ਨੇ ਸਾਰਿਆਂ ਦੀ ਸਹਿਮਤੀ ਨਾਲ ਜਥੇਬੰਦੀ ਲਈ ਆਪਣੀਆਂ ਸੇਵਾਵਾਂ ਸੇਵਾਵਾਂ ਵਫ਼ਾਦਾਰੀ ਨਾਲ ਨਿਭਾਉਣ ਵਾਲੇ ਰਣਜੀਤ ਸਿੰਘ ਬੰਡਾਲਾ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਜਦਕਿ ਸੁਖਚੈਨ ਸਿੰਘ ਬੰਡਾਲਾ ਦੀਆਂ ਸੇਵਾਵਾਂ ਤੇ ਮਿਹਨਤ ਨੂੰ ਦੇਖਦਿਆਂ ਜ਼ੀਰਾ ਤੋਂ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ | ਜਿਸ ਦਾ ਸਮੂਹ ਪਿੰਡ ਵਾਸੀਆਂ ਅਤੇ ਜਥੇਬੰਦੀ ਨੇ ਹੱਥ ਖੜੇ ਕਰਕੇ ਸਵਾਗਤ ਕੀਤਾ | ਇਸ ਦੌਰਾਨ ਚੁਣੇ ਗਏ ਉਕਤ ਅਹੁਦੇਦਾਰਾਂ ਨੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਦਾ ਧੰਨਵਾਦ ਕਰਦਿਆਂ ਜਥੇਬੰਦੀ ਲਈ ਸਖ਼ਤ ਮਿਹਨਤ ਕਰਨ ਦਾ ਭਰੋਸਾ ਦਿੱਤਾ | ਇਸ ਦੌਰਾਨ ਸੂਬਾ ਪ੍ਰਧਾਨ ਸੰਧੂ ਅਤੇ ਹੋਰ ਬੁਲਾਰਿਆਂ ਨੇ ਇਕੱਤਰ ਹੋਏ ਪਿੰਡ ਵਾਸੀਆਂ ਨੂੰ ਜਥੇਬੰਦੀ ਦੇ ਪਿਛੋਕੜ ਤੋਂ ਜਾਣੂੰ ਕਰਵਾਉਂਦਿਆਂ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਵਿਸਥਾਰ ਸਾਹਿੱਤ ਵਿਚਾਰ ਚਰਚਾ ਕੀਤੀ | ਇਸ ਸਮੇਂ ਗੁਰਵਿੰਦਰ ਸਿੰਘ ਬੰਡਾਲਾ ਇਕਾਈ ਪ੍ਰਧਾਨ ਦੀ ਪ੍ਰਧਾਨਗੀ ਹੇਠ ਜਰਨੈਲ ਸਿੰਘ, ਕਰਨੈਲ ਸਿੰਘ, ਜਗਜੀਤ ਸਿੰਘ, ਸੁਖਮਨ ਜੋਤ ਸਿੰਘ, ਕੁਲਵਿੰਦਰ ਸਿੰਘ, ਹਰਮੇਲ ਸਿੰਘ, ਮਨਪ੍ਰੀਤ ਸਿੰਘ ਗਿੱਲ, ਮਨਪ੍ਰੀਤ ਸਿੰਘ, ਆਕਾਸ਼ਦੀਪ ਸਿੰਘ, ਹਰਮਨਦੀਪ ਸਿੰਘ, ਅਮਨਦੀਪ ਸਿੰਘ ਗਿੱਲ, ਰਾਜਵਿੰਦਰ ਸਿੰਘ ਅਤੇ ਅਮਰਜੀਤ ਨੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ | ਜਿਸ ਦਾ ਸੂਬਾ ਪ੍ਰਧਾਨ ਨੇ ਸਵਾਗਤ ਕੀਤਾ | ਮੀਟਿੰਗ ਦੀ ਸਮਾਪਤੀ ਮੌਕੇ ਗੈਰੀ ਸਿੰਘ ਬੰਡਾਲਾ ਨੇ ਹਾਜ਼ਰ ਇਕੱਠ ਦਾ ਧੰਨਵਾਦ ਕੀਤਾ | ਇਸ ਦੌਰਾਨ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂ ਵਾਲਾ ਵਲੋਂ ਸੁਚੱਜੇ ਢੰਗ ਨਾਲ ਨਿਭਾਈ ਗਈ | ਇਸ ਮੌਕੇ ਲਖਵਿੰਦਰ ਸਿੰਘ ਸੰਧੂ ਕਰਮੂਵਾਲਾ ਮੀਤ ਪ੍ਰਧਾਨ ਪੰਜਾਬ, ਜੋਗਿੰਦਰ ਸਿੰਘ ਸਭਰਾ ਮੀਤ ਪ੍ਰਧਾਨ ਪੰਜਾਬ, ਗੁਰਚਰਨ ਸਿੰਘ ਪੀਰ ਮੁਹੰਮਦ ਕੋਰ ਕਮੇਟੀ ਮੈਂਬਰ ਪੰਜਾਬ, ਗੁਰਵਿੰਦਰ ਸਿੰਘ ਬਾਹਰ ਵਾਲੀ ਕੋਰ ਕਮੇਟੀ ਮੈਂਬਰ ਪੰਜਾਬ, ਪ੍ਰਗਟ ਸਿੰਘ ਲਹਿਰਾ ਕੋਰ ਕਮੇਟੀ ਮੈਂਬਰ ਪੰਜਾਬ, ਬਲਦੇਵ ਸਿੰਘ ਵਾਈਆਂ ਕੋਰ ਕਮੇਟੀ ਮੈਂਬਰ ਪੰਜਾਬ, ਸੁਖਚੈਨ ਸਿੰਘ ਭੜਾਣਾ ਕੋਰ ਕਮੇਟੀ ਮੈਂਬਰ ਪੰਜਾਬ, ਗੈਰੀ ਸਿੰਘ ਬੰਡਾਲਾ ਸੂਬਾ ਮੀਡੀਆ ਇੰਚਾਰਜ, ਹਰਦੀਪ ਸਿੰਘ ਗਿੱਲ ਕਰਮੂਵਾਲਾ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ, ਸੁਖਵਿੰਦਰ ਸਿੰਘ ਭੜਾਣਾ ਜ਼ਿਲ੍ਹਾ ਸਕੱਤਰ, ਜਸਬੀਰ ਸਿੰਘ ਬੂਲੇ ਤਹਿਸੀਲ ਪ੍ਰਧਾਨ ਜ਼ੀਰਾ, ਨਿਸ਼ਾਨ ਸਿੰਘ ਫ਼ੌਜੀ ਬਲਾਕ ਪ੍ਰਧਾਨ ਮੱਖੂ, ਸਤਵਿੰਦਰ ਸਿੰਘ ਸੋਨਾ ਗਿੱਲ ਬਲਾਕ ਪ੍ਰਧਾਨ ਘੱਲ ਖ਼ੁਰਦ, ਗੁਰਨਾਮ ਸਿੰਘ ਇਕਾਈ ਪ੍ਰਧਾਨ, ਜਸਵਿੰਦਰ ਸਿੰਘ ਗਰੇਵਾਲ ਇਕਾਈ ਪ੍ਰਧਾਨ, ਬੱਬੂ ਅÏਲਖ ਅਤੇ ਗੁਰਵਿੰਦਰ ਸਿੰਘ ਗਿੱਲ ਇਕਾਈ ਪ੍ਰਧਾਨ ਬੰਡਾਲਾ ਆਦਿ ਸਮੇਤ ਸਮੂਹ ਪਿੰਡ ਵਾਸੀ ਹਾਜ਼ਰ ਸਨ |