02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 23-11-2025
ਅਬੋਹਰ, 22 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ) ਸਥਾਨਕ ਅਨੰਦ ਨਗਰ ਸਥਿਤ ਗੁਰਦੁਆਰਾ ਨਾਨਕ ਪ੍ਰਕਾਸ਼ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਦੌਰਾਨ ਅਬੋਹਰ ਸ਼ਹਿਰ ਦੇ ਸਮੂਹ ਲੋਕਲ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਗੁਰਵਿੰਦਰ ਸਿੰਘ ਵਿਪਨ, ਬਲਬੀਰ ਸਿੰਘ, ਅਰਸ਼ਦੀਪ ਸਿੰਘ ਆਦਿ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸਥਾਨਕ ਅਨੰਦ ਨਗਰੀ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਨਾਨਕ ਪ੍ਰਕਾਸ਼ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਅਬੋਹਰ ਸ਼ਹਿਰ ਦੇ ਰਾਗੀ ਜਥੇ ਭਾਈ ਨਿਰਪਾਲ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਸੁਰਜੀਤ ਸਿੰਘ ਖ਼ਾਲਸਾ, ਭਾਈ ਅਮਰੀਕ ਸਿੰਘ, ਭਾਈ ਵਿਸ਼ਵਜੋਤ ਸਿੰਘ, ਭਾਈ ਗੁਰਦੇਵ ਸਿੰਘ, ਭਾਈ ਮਨਪ੍ਰੀਤ ਸਿੰਘ ਆਦਿ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੇ ਨਾਲ ਨਿਹਾਲ ਕੀਤਾ | ਇਸ ਦੌਰਾਨ ਇਲਾਕੇ ਦੀਆਂ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਸਮਾਪਤੀ 'ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਅੰਤ ਵਿਚ ਸਮੂਹ ਸੰਗਤਾਂ ਨੇ ਮਿਲ ਬੈਠ ਕੇ ਗੁਰੂ ਕਾ ਲੰਗਰ ਛਕਿਆ | ਇਸ ਮੌਕੇ ਬਲਵਿੰਦਰ ਸਿੰਘ ਐਧਨ, ਰਾਜਵਿੰਦਰ ਸਿੰਘ, ਅਰਵਿੰਦਰ ਸਿੰਘ ਰਿੰਕਾ, ਪਰਮਿੰਦਰ ਸਿੰਘ ਪੰਮਾ ਖ਼ਾਲਸਾ, ਬਲਜੀਤ ਸਿੰਘ, ਜਗਜੀਤ ਸਿੰਘ ਜੱਗਾ, ਸੁਖਜਿੰਦਰ ਸਿੰਘ ਰਾਜਨ, ਬਲਵਿੰਦਰ ਸਿੰਘ ਬੰਟੀ, ਪਰਵਿੰਦਰ ਪਾਲ ਸਿੰਘ ਰਾਜਾ, ਬੀਬੀ ਮਨਜੀਤ ਕੌਰ, ਬੀਬੀ ਸੁਰਿੰਦਰ ਕੌਰ, ਜੋਗਾ ਸਿੰਘ ਭੁੱਲਰ, ਮੰਨਾ ਚਲਾਣਾ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਅੰਡਰ-17 ਸਕੂਲ ਸਟੇਟ ਸਾਫਟਬਾਲ ਖੇਡਾਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਵਿਦਿਆਰਥੀਆਂ ਨੇ ਇਕ ਰੋਜ਼ਾ ਪਿਕਨਿਕ ਟੂਰ ਲਗਾਇਆ <br/>
Ad Position 24
No active advertisement