19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਸੰਬੰਧੀ ਦਿੱਲੀ ਰੈਲੀ 'ਚ ਕੀਤੀ ਜਾਵੇਗੀ ਸ਼ਮੂਲੀਅਤ <br/>

Ad Position 21
No active advertisement
ਅਜੀਤ ਡੈਸਕ 24-11-2025
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵਲੋਂ ਸੂਬਾਈ ਫ਼ੈਸਲੇ ਤਹਿਤ ਐੱਨ.ਐੱਮ.ਓ.ਪੀ.ਐੱਸ ਵਲੋਂ 25 ਨਵੰਬਰ ਨੂੰ ਦਿੱਲੀ ਵਿਚ ਕੀਤੀ ਜਾਣ ਵਾਲੀ ਦੇਸ਼ ਪੱਧਰੀ ਰੈਲੀ ਦਾ ਸਮਰਥਨ ਕਰਦਿਆਂ ਰੈਲੀ 'ਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੂਬਾ ਆਗੂ ਅਤਿੰਦਰ ਪਾਲ ਸਿੰਘ, ਗੁਰਬਿੰਦਰ ਸਿੰਘ ਖਹਿਰਾ, ਇੰਦਰ ਸੁਖਦੀਪ ਸਿੰਘ, ਦਲਜੀਤ ਸਫ਼ੀਪੁਰ, ਜਸਵੀਰ ਸਿੰਘ ਭੰਮਾ ਅਤੇ ਜ਼ਿਲ੍ਹਾ ਫ਼ਾਜ਼ਿਲਕਾ ਕਨਵੀਨਰ ਜਗਦੀਸ਼ ਸੱਪਾਂ ਵਾਲੀ ਨੇ ਕਿਹਾ ਕਿ ਮੋਦੀ ਹਕੂਮਤ ਦੀ ਪੁਰਾਣੀ ਪੈਨਸ਼ਨ ਵੱਲ ਵਧਣ ਵਾਲੇ ਸੂਬਿਆਂ ਦੀ ਆਰਥਿਕ ਘੇਰਾਬੰਦੀ ਕਰਕੇ ਸੂਬਾ ਸਰਕਾਰਾਂ ਨੂੰ ਪੁਰਾਣੀ ਪੈਨਸ਼ਨ ਤੋਂ ਪਿੱਛੇ ਹਟਣ ਲਈ ਮਜਬੂਰ ਕਰਨ ਦੀ ਬਾਂਹ ਮਰੋੜਨ ਵਾਲੀ ਨੀਤੀ ਮੁਲਾਜ਼ਮਾਂ ਦੇ ਹੱਕਾਂ ਉੱਤੇ ਸਿੱਧਾ ਡਾਕਾ ਹੈ | ਕੇਂਦਰੀ ਭਾਜਪਾ ਹਕੂਮਤ ਵਲੋਂ ਆਪਣੇ ਮੰਤਰੀਆਂ, ਕਾਰਪੋਰੇਟ ਪੱਖੀ ਅਰਥਸ਼ਾਸਤਰੀਆਂ ਅਤੇ ਨੀਤੀਕਾਰਾਂ ਰਾਹੀਂ ਪੁਰਾਣੀ ਪੈਨਸ਼ਨ ਵਿਵਸਥਾ ਨੂੰ ਕੌਮੀ ਵਿਕਾਸ ਅਤੇ ਅਰਥਚਾਰੇ ਲਈ ਘਾਤਕ ਕਹਿ ਕੇ ਪ੍ਰਚਾਰਿਆ ਜਾ ਰਿਹਾ ਹੈ ਜਦੋਂ ਕਿ ਇਸੇ ਸਰਕਾਰ ਦੁਆਰਾ ਕਾਰਪੋਰੇਟ ਘਰਾਨਿਆਂ ਹੱਥੋਂ ਦੇਸ਼ ਦੇ ਕੀਮਤੀ ਸੰਸਾਧਨਾਂ ਨੂੰ ਲੁਟਾਇਆ ਜਾ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਕਨਵੀਨਰ ਜਗਦੀਸ਼ ਕੁਮਾਰ ਨੇ ਕਿਹਾ ਕਿ ਭਾਵੇਂ ਮੁਲਾਜ਼ਮਾਂ ਦੇ ਤਿੱਖੇ ਸੰਘਰਸ਼ ਅਤੇ ਦੇਸ਼ ਵਿਆਪੀ ਰੋਸ ਦੇ ਫਲਸਰੂਪ ਕੇਂਦਰ ਸਰਕਾਰ ਮੁਲਾਜ਼ਮਾਂ ਲਈ ਯੂ.ਪੀ.ਐੱਸ ਸਕੀਮ ਲੈ ਕੇ ਆਈ ਹੈ ਪਰ ਉਸ ਨੂੰ ਵੀ ਮੁਲਾਜ਼ਮਾਂ ਦੀ ਵੱਡੀ ਗਿਣਤੀ ਨੇ ਨਕਾਰ ਦਿੱਤਾ ਹੈ ਅਤੇ ਸਮੂਹ ਮੁਲਾਜ਼ਮ 1972 ਵਾਲੀ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਲਾਗੂ ਕਰਵਾਉਣ ਲਈ ਬਜ਼ਿਦ ਹਨ | ਇਸ ਦੇਸ਼ ਵਿਆਪੀ ਸੰਘਰਸ਼ ਵਿਚ ਸ਼ਮੂਲੀਅਤ ਲਈ ਅਤੇ ਸੰਘਰਸ਼ੀ ਸਾਂਝ ਨੂੰ ਹੋਰ ਤਗੜਾ ਕਰਨ ਲਈ ਜਿੱਥੇ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ 25 ਨਵੰਬਰ ਦੀ ਦਿੱਲੀ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਵਿਚ ਸ਼ਮੂਲੀਅਤ ਕਰੇਗਾ ਉੱਥੇ ਭਵਿੱਖ ਵਿਚ ਵੀ ਪੈਨਸ਼ਨ ਦੇ ਮੁੱਦੇ 'ਤੇ ਹੋਣ ਵਾਲੇ ਸਮੁੱਚੇ ਪ੍ਰੋਗਰਾਮਾਂ ਵਿਚ ਆਪਣੀ ਸ਼ਮੂਲੀਅਤ ਕਰੇਗਾ | ਇਸ ਮੀਟਿੰਗ ਪ੍ਰੇਮ ਕੰਬੋਜ, ਹੈੱਡ ਮਾਸਟਰ ਦਿਨੇਸ਼ ਕੁਮਾਰ, ਗੁਰਮੇਲ ਸਿੰਘ, ਜੋਗਿੰਦਰ ਪਾਲ, ਮਹਿੰਦਰ ਇਕਵੰਨ, ਓਮ ਪ੍ਰਕਾਸ਼, ਮਹਿੰਦਰ ਪ੍ਰਤਾਪ, ਸੁਨੀਲ ਕੋਇਲ ਖੇੜਾ, ਰਾਜ ਕੁਮਾਰ, ਸੰਦੀਪ ਕੁਮਾਰ, ਮਹਿੰਦਰ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚੋਰੀ ਹੋਈ ਬੱਸ ਮਲੋਟ ਤੋਂ ਹੋਈ ਬਰਾਮਦ <br/> ਅਗਲੀ ਖ਼ਬਰ ਰੁੱਤ ਖੇਡਾਂ ਦੀ ਆਈ
Ad Position 24