20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

2 ਦਸੰਬਰ ਨੂੰ ਐਸ. ਐਸ. ਪੀ ਦਫਤਰ ਅੱਗੇ ਲੱਗਣ ਵਾਲੇ ਧਰਨੇ ਦੀਆਂ ਤਿਆਰੀਆਂ ਲਈ ਮੀਟਿੰਗਾਂ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 24-11-2025
ਗੁਰੂਹਰਸਹਾਏ, 23 ਨਵੰਬਰ (ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਆਗੂ ਧਰਮ ਸਿੰਘ ਸਿੱਧੂ ਦੀ ਅਗਵਾਈ ਹੇਠ ਗੁਰੂਹਰਸਹਾਏ ਦੇ ਨਾਲ ਲੱਗਦੀ ਬਸਤੀ ਬੋਹੜੀਆਂ ਤੋਂ ਕਿਸਾਨਾਂ ਮਜ਼ਦੂਰਾਂ ਨੂੰ ਧਰਨੇ ਲਈ ਲਾਮਬੰਦ ਕਰਦਿਆਂ ਸ਼ੁਰੂਆਤ ਕੀਤੀ ਗਈ | ਇਸ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮੰਗਲ ਸਿੰਘ ਗੁੱਦੜ ਢੰਡੀ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ-ਵੱਖ ਥਾਣਿਆਂ ਨਾਲ ਸੰਬੰਧਿਤ ਕਈ ਮਸਲੇ ਲੰਮੇ ਸਮੇਂ ਤੋਂ ਪੈਂਡਿੰਗ ਪਏ ਹਨ | ਫ਼ਿਰੋਜ਼ਪੁਰ ਦੀ ਪੁਲਿਸ ਇੰਨੀ ਨਿਕੰਮੀ ਹੋ ਚੁੱਕੀ ਹੈ ਕਿ ਬਗੈਰ ਰਿਸ਼ਵਤ ਤੋਂ ਕੋਈ ਕੰਮ ਕਰਨ ਨੂੰ ਤਿਆਰ ਨਹੀਂ ਕਈ ਵਾਰ ਡੀ.ਐਸ.ਪੀ ਅਤੇ ਐਸ.ਐੱਚ.ਓ ਨਾਲ ਮੀਟਿੰਗਾਂ ਕੀਤੀਆਂ, ਪਰ ਹਰ ਵਾਰ ਟਾਲ-ਮਟੋਲ ਕੀਤਾ ਜਾਂਦਾ ਸੀ ਅਤੇ ਕਈ ਵਾਰ ਵਿਸ਼ਵਾਸ ਦਵਾ ਕੇ ਮੋੜਿਆ ਗਿਆ ਕਿ ਮਾਮਲਾ ਇਕ ਦੋ ਦਿਨਾਂ ਅੰਦਰ ਹੱਲ ਕਰ ਦਿਆਂਗੇ, ਪਰ ਪਰਨਾਲਾ ਉੱਥੇ ਦਾ ਉੱਥੇ ਹੀ ਹੈ | ਕਿਸਾਨ ਆਗੂ ਮੰਗਲ ਸਿੰਘ ਨੇ ਦੱਸਿਆ ਕਿ ਹੁਣ ਜਥੇਬੰਦੀ ਦੀ ਕੋਰ ਕਮੇਟੀ ਦੇ ਫ਼ੈਸਲੇ ਅਨੁਸਾਰ 2 ਦਸੰਬਰ ਨੂੰ ਐਸ.ਐਸ.ਪੀ ਦਫਤਰ ਫ਼ਿਰੋਜ਼ਪੁਰ ਅੱਗੇ ਇਹ ਧਰਨਾ ਲਾਇਆ ਜਾਵੇਗਾ ਜੋ ਮੰਗਾਂ ਮੰਨਣ ਤੱਕ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਨਿਸ਼ਾਨ ਸਿੰਘ, ਬਲਵਿੰਦਰ ਸਿੰਘ, ਗੁਰਚਰਨ ਸਿੰਘ, ਦਰਸ਼ਨ ਸਿੰਘ,ਬਗ਼ੀਚਾ

Ad Position 22
No active advertisement
ਪਿਛਲੀ ਖ਼ਬਰ ਜੀ.ਐਨ. ਪਬਲਿਕ ਸਕੂਲ 'ਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ <br/> ਅਗਲੀ ਖ਼ਬਰ 'ਆਪ' ਵਲੋਂ ਬਲਾਕ ਕੋਆਰਡੀਨੇਟਰ ਸਵਿਤਾ ਘਾਰੂ ਦਾ ਸਨਮਾਨ <br/>
Ad Position 24