20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਪੰਜਾਬ ਸਰਕਾਰ ਵਲੋਂ ਸ਼ਹੀਦੀ ਸ਼ਤਾਬਦੀ ਮਨਾਉਣ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ: ਚੇਅਰਮੈਨ ਸੋਢੀ ਵਾਲਾ <br/>

Ad Position 21
No active advertisement
ਅਜੀਤ ਡੈਸਕ 24-11-2025
ਜ਼ੀਰਾ, 23 ਨਵੰਬਰ (ਹਰਜੀਤ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ , ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀ ਸ਼ਹੀਦੀ ਸ਼ਤਾਬਦੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਜਾ ਰਹੀ ਹੈ ਜੋ ਕਿ ਪੰਜਾਬ ਸਰਕਾਰ ਦਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਜ਼ੀਰਾ ਦੇ ਚੇਅਰਮੈਨ ਇਕਬਾਲ ਸਿੰਘ ਢਿੱਲੋਂ ਸੋਢੀ ਵਾਲਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਇਸ ਸ਼ਹੀਦੀ ਸ਼ਤਾਬਦੀ ਮੌਕੇ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਪੰਜਾਬ ਸਰਕਾਰ ਵਲੋਂ 24 ਨਵੰਬਰ ਨੂੰ ਵਿਸ਼ੇਸ਼ ਇਜਲਾਸ ਕੀਤਾ ਜਾ ਰਿਹਾ ਹੈ | ਜੋ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਗੀ ਸੋਚ ਦਾ ਸਬੂਤ ਹੈ | ਇਸ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੀ ਕਈ ਸਮਾਗਮ ਇਤਿਹਾਸਕ ਸ਼ਹਿਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੀਤੇ ਜਾ ਰਹੇ ਹਨ ਜਿਨ੍ਹਾਂ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸ਼ਾਮਿਲ ਹੋ ਕੇ ਸੰਗਤਾਂ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੂੰ ਨਤਮਸਤਕ ਹੋ ਕੇ ਸਾਡੇ ਮਹਾਨ ਵਿਰਸੇ ਅਤੇ ਸ਼ਹੀਦਾਂ ਦੇ ਇਤਿਹਾਸ ਤੋਂ ਜਾਣੂ ਹੋ ਰਹੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ ਨੇ ਸਾਬਤ ਕਰ ਦਿੱਤਾ ਹੈ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦੀ ਵਾਗਡੋਰ ਸੰਭਾਲਣ ਦੇ ਸਮਰੱਥ- ਸੁੱਖ ਜ... ਅਗਲੀ ਖ਼ਬਰ ਜੀ.ਐਨ. ਪਬਲਿਕ ਸਕੂਲ 'ਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ <br/>
Ad Position 24