ਜਲਾਲਾਬਾਦ, 23 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਛੋਟਾ ਟਿਵਾਣਾ ਰੋਡ ਜਲਾਲਾਬਾਦ ਸ਼ਹਿਰ ਦੇ ਦਸਮੇਸ਼ ਨਗਰ ਵਿਖੇ ਹੋਈ ਲੜਾਈ ਦੇ ਸਬੰਧ ਵਿਚ ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਵੱਲੋਂ 3 ਲੋਕਾਂ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਏ.ਐੱਸ.ਆਈ. ਮਲਕੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਸ਼ੋਕ ਕੁਮਾਰ ਪੁੱਤਰ ਹੰਸ ਰਾਜ ਵਾਸੀ ਛੋਟਾ ਟਿਵਾਣਾ ਰੋਡ ਜਲਾਲਾਬਾਦ ਦੁਆਰਾ ਪੁਲਿਸ ਕੋਲ ਆਪਣੇ ਬਿਆਨ ਦਰਜ ਕਰਵਾਏ ਗਏ ਹਨ ਕਿ ਮਿਤੀ 22-10-2025 ਨੂੰ ਧਰਮਿੰਦਰ ਸਿੰਘ ਪੁੱਤਰ ਜਗਜੀਤ ਸਿੰਘ, ਯਸ਼ ਪੁੱਤਰ ਸਤਪਾਲ ਸਿੰਘ ਵਾਸੀਆਨ ਦਸਮੇਸ਼ ਨਗਰ ਜਲਾਲਾਬਾਦ ਅਤੇ ਹਰਮੀਤ ਸਿੰਘ ਪੁੱਤਰ ਅੰਗਰੇਜ਼ ਕੁਮਾਰ ਵਾਸੀ ਮੈਣੀ ਕਾਲੋਨੀ ਜਲਾਲਾਬਾਦ ਨੇ ਉਸ ਦੇ ਘਰ ਦੇ ਬਾਹਰ ਆ ਕੇ ਲੜਾਈ ਝਗੜਾ ਕੀਤਾ ਅਤੇ ਉਸ ਦੀ ਕੁੱਟਮਾਰ ਕੀਤੀ ਹੈ | ਜਿਸ ਤੇ ਥਾਣਾ ਸਿਟੀ ਜਲਾਲਾਬਾਦ ਵਿਖੇ ਮੁੱਦਈ ਅਸ਼ੋਕ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ ਧਰਮਿੰਦਰ ਸਿੰਘ, ਯਸ਼ ਅਤੇ ਹਰਮੀਤ ਸਿੰਘ ਦੇ ਖ਼ਿਲਾਫ਼ ਧਾਰਾ 118(1),115(2), 3(5) ਬੀ.ਐਨ.ਐੱਸ. ਤਹਿਤ ਪਰਚਾ ਦਰਜ ਕੀਤਾ ਗਿਆ ਹੈ |