21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਅÏਰਤ ਦੀ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 24-11-2025
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਇਕ ਅÏਰਤ ਦੀ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰੇਸ਼ਮਾ ਬਾਈ ਪਤਨੀ ਫੁੰਮਣ ਸਿੰਘ ਵਾਸੀ ਪਿੰਡ ਕਾਂਵਾਂ ਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ | ਉਸ ਕੋਲ 3 ਕਿੱਲੇ ਜ਼ਮੀਨ ਜੋ ਸਾਰੇ ਪੁੱਤਰਾਂ ਨੂੰ ਵੰਡ ਕੇ ਦਿੱਤੀ ਹੈ ਪਰ ਹਰਬੰਸ ਸਿੰਘ ਉਰਫ਼ ਜਸਵੀਰ ਸਿੰਘ ਪੁੱਤਰ ਫੁੰਮਣ ਸਿੰਘ ਵਾਸੀ ਕਾਂਵਾਂ ਵਾਲੀ ਹੋਰ ਜ਼ਮੀਨ ਦੀ ਮੰਗ ਕਰਦਾ ਹੈ | ਇਸ ਗੱਲ ਨੂੰ ਲੈ ਕੇ ਪ੍ਰਾਰਥਣ ਦੇ ਲੜਕੇ ਹਰਬੰਸ ਸਿੰਘ ਨੇ 3/4 ਅਣਪਛਾਤੇ ਵਿਅਕਤੀਆਂ ਨੂੰ ਨਾਲ ਲੈ ਕੇ ਉਸ ਦੀ ਕੁੱਟਮਾਰ ਕੀਤੀ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਪੁਲਿਸ ਦੇ 16 ਮੁਲਾਜ਼ਮ ਤੁਰੰਤ ਪ੍ਰਭਾਵ ਨਾਲ ਮੁਅੱਤਲ ਅਗਲੀ ਖ਼ਬਰ ਫ਼ਾਜ਼ਿਲਕਾ ਦੀ ਮਾਹਿਤ ਸੰਧੂ ਨੇ ਨਿਸ਼ਾਨੇਬਾਜ਼ੀ 'ਚ ਵਰਲਡ ਰਿਕਾਰਡ ਬਣਾਇਆ
Ad Position 24