21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਪਿੰਡ ਚੁੱਘਾ ਖ਼ੁਰਦ ਦੇ ਹਰ ਖੇਤ ਤੱਕ ਪਾਣੀ ਪਹੁੰਚਿਆ

Ad Position 21
No active advertisement
ਅਜੀਤ ਡੈਸਕ 24-11-2025
ਧਰਮਕੋਟ, 23 ਨਵੰਬਰ (ਪਰਮਜੀਤ ਸਿੰਘ)-ਪਿੰਡ ਚੁੱਘਾ ਖ਼ੁਰਦ ਦੇ ਕਿਸਾਨਾਂ ਲਈ ਪੰਜਾਬ ਸਰਕਾਰ ਦਾ ਉਪਰਾਲਾ ਇਤਿਹਾਸਕ ਸਾਬਤ ਹੋਇਆ ਜਦੋਂ ਪਿੰਡ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚ ਗਿਆ | ਇਹ ਕੰਮ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਖੇਤ ਖੇਤ ਨਹਿਰੀ ਪਾਣੀ ਪਹੁੰਚਾਉਣ ਦੇ ਕੀਤੇ ਵਾਅਦੇ ਦੀ ਪੂਰਤੀ ਹੈ | ਇਸ ਮਹੱਤਵਪੂਰਨ ਵਿਕਾਸ 'ਚ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਰਹਿਨੁਮਾਈ ਹੇਠ ਇਹ ਪ੍ਰੋਜੈਕਟ ਸਮੇਂ ਸਿਰ ਪੂਰਾ ਕੀਤਾ ਗਿਆ | ਪਿੰਡ ਚੁੱਘਾ ਖ਼ੁਰਦ ਵਿਚ ਕੁੱਲ ਕਿੱਲੋਮੀਟਰ ਦੀ ਪਾਈਪ ਲਾਈਨ ਵਿਛਾਈ ਗਈ ਹੈ ਜਿਸ 'ਤੇ ਲਗਭਗ 13,50,000 ਰੁਪਏ ਦੀ ਲਾਗਤ ਆਈ | ਇਸ ਲੰਮੇ ਸਮੇਂ ਤੋਂ ਲਟਕਦੇ ਮੁੱਦੇ ਨੂੰ ਸੁਲਝਾਉਣ ਨਾਲ ਪਿੰਡ ਦੇ ਕਿਸਾਨਾਂ ਵਿਚ ਖ਼ੁਸ਼ੀ ਦੀ ਲਹਿਰ ਦਿੱਖੀ | ਇਸ ਮੌਕੇ ਪਰਮਪਾਲ ਸਿੰਘ ਚੁੱਘਾ, ਸਾਬਕਾ ਸਰਪੰਚ ਗੁਰਦੀਪ ਸਿੰਘ, ਪਿੰਦਰ ਚੁੱਘਾ, ਪ੍ਰਤਾਪ ਸਿੰਘ, ਭੁਪਿੰਦਰ ਸਿੰਘ ਫ਼ੌਜੀ, ਗੁਰਪ੍ਰੀਤ ਸਿੰਘ, ਜੋਗਿੰਦਰ ਸਿੰਘ ਫ਼ੌਜੀ, ਹਰਵਿੰਦਰ ਸਿੰਘ, ਬਲਜੀਤ ਸਿੰਘ, ਕੁਲਵਿੰਦਰ ਸਿੰਘ ਕਿੰਦਾ ਅਤੇ ਰੌਸ਼ਨ ਚੌਧਰੀ ਨੇ ਮਿਲ ਕੇ ਇਸ ਯਤਨ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ | ਪਰਮਪਾਲ ਸਿੰਘ ਚੁੱਘਾ ਅਤੇ ਸਾਬਕਾ ਸਰਪੰਚ ਗੁਰਦੀਪ ਸਿੰਘ ਨੇ ਕਿਹਾ ਕਿ ਪਿੰਡ ਦੀਆਂ ਲੰਮੇ ਸਮੇਂ ਤੋਂ ਲਟਕੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਲਾਡੀ ਢੋਸ ਹਮੇਸ਼ਾ ਅੱਗੇ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ 2 ਗਰਾਮ ਹੈਰੋਇਨ ਸਣੇ ਵਿਅਕਤੀ ਕਾਬੂ, ਪਰਚਾ ਦਰਜ ਅਗਲੀ ਖ਼ਬਰ ਫ਼ਾਜ਼ਿਲਕਾ ਪੁਲਿਸ ਦੇ 16 ਮੁਲਾਜ਼ਮ ਤੁਰੰਤ ਪ੍ਰਭਾਵ ਨਾਲ ਮੁਅੱਤਲ
Ad Position 24