ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਕੁੱਟਮਾਰ ਕਰਨ ਅਤੇ ਮੋਟਰਸਾਈਕਲਾਂ ਨੂੰ ਸਾੜਨ ਵਾਲੇ 13 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਐੱਚ.ਸੀ. ਮਿਲਖ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਵੀਰੋ ਬਾਈ ਪਤਨੀ ਜੰਗੀਰ ਸਿੰਘ ਵਾਸੀ ਲਾਲੋ ਵਾਲੀ ਉਰਫ਼ ਰਾਮ ਨਗਰ ਉਰਫ਼ ਜੱਟ ਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਮੀਨੀ ਝਗੜੇ ਦੇ ਚੱਲਦਿਆਂ ਦੁਪਹਿਰ ਕਰੀਬ 2.30 ਵਜੇ ਸੁਰਿੰਦਰ ਸਿੰਘ ਪੁੱਤਰ ਮਾਹਲ ਸਿੰਘ, ਸਿਕੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ, ਦਵਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ, ਵਰਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ, ਮਨਜੀਤ ਕੌਰ ਪਤਨੀ ਸਿਕੰਦਰ ਸਿੰਘ, ਚਰਨਜੀਤ ਕੌਰ ਪਤਨੀ ਦਵਿੰਦਰ ਸਿੰਘ, ਪ੍ਰਵੀਨ ਰਾਣੀ ਪਤਨੀ ਵਰਿੰਦਰ ਸਿੰਘ ਵਾਸੀ ਲਾਲੋ ਵਾਲੀ ਅਤੇ 6/7 ਅਣਪਛਾਤੇ ਵਿਅਕਤੀਆਂ ਨੇ ਘਰ ਅੰਦਰ ਦਾਖਲ ਹੋ ਕੇ ਤਿੰਨ ਮੋਟਰਸਾਈਕਲਾਂ ਨੂੰ ਅੱਗ ਲਗਾ ਕੇ ਸਾੜ ਦਿੱਤਾ ਅਤੇ ਘਰ ਦੇ ਹੋਰ ਸਾਮਾਨ ਦੀ ਵੀ ਤੋੜ ਭੰਨ ਕੀਤੀ ਅਤੇ ਉਸ ਦੀ ਅਤੇ ਉਸ ਦੇ ਪਰਿਵਾਰ ਦੀ ਕੁੱਟਮਾਰ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |