14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 25-11-2025
ਮੁੱਦਕੀ, 24 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਸੱਚਖੰਡ ਵਾਸੀ ਸੰਤ ਬਾਬਾ ਅਮਰਜੀਤ ਸਿੰਘ ਦੁਆਰਾ ਸਥਾਪਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਵਿਖੇ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨਾਲ ਸੰਬੰਧਿਤ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਸ਼ਰਧਾਪੂਰਵਕ ਕਰਵਾਏ ਗਏ | ਸਮਾਗਮ ਦੀ ਸ਼ੁਰੂਆਤ ਸਕੂਲੀ ਵਿਦਿਆਰਥੀਆਂ ਵਲੋਂ ਗੁਰਬਾਣੀ ਦੇ ਰਸ-ਭਿੰਨੇ ਸ਼ਬਦ ਗਾਇਣ ਦੁਆਰਾ ਕੀਤੀ ਗਈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਕਾਸ਼ਿਤ ਸ੍ਰੀ ਗੁਰੂ ਪ੍ਰਤਾਪ 'ਸੂਰਜ ਗ੍ਰੰਥ' 'ਚੋਂ ਨੌਵੀਂ ਪਾਤਿਸ਼ਾਹੀ ਦੇ ਜੀਵਨ ਬਿਰਤਾਂਤ ਦੇ ਤਿੰਨੇ ਭਾਗਾਂ ਦਾ ਵਰਣਨ ਵਿਦਿਆਰਥੀਆਂ ਵਲੋਂ ਆਪਣੇ ਸੰਖੇਪ ਭਾਸ਼ਨਾਂ ਰਾਹੀਂ ਕੀਤਾ | ਵਿਦਿਆਰਥੀਆਂ ਨੇ ਧਾਰਮਿਕ ਗੀਤ, ਵਾਰ ਤੇ ਕਵੀਸ਼ਰੀ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ | ਸੰਸਥਾ ਦੇ ਪਿ੍ੰਸੀਪਲ ਨੇ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਦੀ ਵਿਲੱਖਣ ਸ਼ਹੀਦੀ ਦੇ ਇਤਿਹਾਸਕ, ਧਾਰਮਿਕ ਤੇ ਸਮਾਜਿਕ ਮਹੱਤਵ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ | ਅੰਤ 'ਚ ਸੰਜੀਵ ਜੈਨ ਨੇ ਆਪਣੇ ਸਮੂਹ ਸਕੂਲ ਪ੍ਰਬੰਧਕੀ ਕਮੇਟੀ ਅਤੇ ਸਮੁੱਚੀ ਸੰਸਥਾ ਵਲੋਂ ਗੁਰੂ ਤੇਗ਼ ਬਹਾਦਰ ਜੀ ਉਨ੍ਹਾਂ ਦੇ ਸਿੱਖਾਂ ਦੀ ਲਾਮਿਸਾਲ ਸ਼ਹਾਦਤ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਨੂੰ ਨਮਨ ਕਰਦੇ ਹੋਏ ਸ਼ਰਧਾਂਜਲੀ ਭੇਟ ਕੀਤੀ |

Ad Position 22
No active advertisement
ਪਿਛਲੀ ਖ਼ਬਰ ਐਸ. ਸੀ. ਕਮਿਸ਼ਨ ਦੇ ਮੈਂਬਰ ਵਲੋਂ ਵਾਲਮੀਕਿ ਮੰਦਰ ਦੇ ਪ੍ਰਬੰਧਕਾਂ ਨਾਲ ਮੀਟਿੰਗ <br/> ਅਗਲੀ ਖ਼ਬਰ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਵਲੋਂ ਅਹਿਮਦਾਬਾਦ ਅੰਤਰਰਾਸ਼ਟਰੀ ਪੁਸਤਕ ਉਤਸਵ ਦਾ ਨਿਰੀਖਣ
Ad Position 24