16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਡੀ. ਏ. ਵੀ. ਸਕੂਲ ਵਿਖੇ ਸ਼ਹੀਦੀ ਦਿਹਾੜੇ ਨੂੰ ਲੈ ਕੇ ਕਰਵਾਇਆ ਸਮਾਗਮ <br/>

Ad Position 21
No active advertisement
ਅਜੀਤ ਡੈਸਕ 25-11-2025
ਗੁਰੂਹਰਸਹਾਏ, 24 ਨਵੰਬਰ (ਕਪਿਲ ਕੰਧਾਰੀ)-ਸਥਾਨਕ ਸ਼ਹਿਰ ਦੇ ਫ਼ਰੀਦਕੋਟ ਰੋਡ 'ਤੇ ਸਥਿਤ ਰਾਜ ਕਰਨੀ ਗਲਹੋਤਰਾ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੇ ਪਿ੍ੰਸੀਪਲ ਅਮਿਤ ਓਬਰਾਏ ਦੀ ਅਗਵਾਈ ਹੇਠ ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਲੈ ਕੇ ਇਕ ਸਮਾਗਮ ਕਰਵਾਇਆ | ਇਸ ਮੌਕੇ ਸਮਾਗਮ ਦੀ ਸ਼ੁਰੂਆਤ ਸਕੂਲੀ ਵਿਦਿਆਰਥੀਆਂ ਵਲੋਂ ਸ਼ਬਦ ਗਾ ਕੇ ਕੀਤੀ ਗਈ | ਇਸ ਸੰਬੰਧੀ ਸਕੂਲ ਦੇ ਪਿੰ੍ਰਸੀਪਲ ਅਮਿਤ ਓਬਰਾਏ ਨੇ ਦੱਸਿਆ ਕਿ ਵਿਦਿਆਰਥੀਆਂ ਵਲੋਂ ਗੁਰੂ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਵਿਤਾ ਤੇ ਗੀਤ ਪੇਸ਼ ਕਰ ਉਨ੍ਹਾਂ ਦੇ ਜੀਵਨ ਨਾਲ ਸੰਬੰਧਿਤ ਭਾਸ਼ਨ ਦਿੱਤਾ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਦੇ ਪਿੰ੍ਰਸੀਪਲ ਅਮਿਤ ਓਬਰਾਏ ਨੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਤੇ ਉਨ੍ਹਾਂ ਦੁਆਰਾ ਧਰਮ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਤਾਂ ਜੋ ਵਿਦਿਆਰਥੀਆਂ ਨੂੰ ਪਤਾ ਲੱਗ ਸਕੇ ਕਿ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੇ ਕਿਸ ਤਰ੍ਹਾਂ ਮਨੁੱਖਤਾ ਤੇ ਧਰਮ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ | ਇਸ ਮੌਕੇ ਵਿਦਿਆਰਥੀਆਂ ਵਲੋਂ ਸਤਨਾਮ ਵਾਹਿਗੁਰੂ ਜੀ ਦਾ ਜਾਪ ਵੀ ਕੀਤਾ | ਇਸ ਦੌਰਾਨ ਵਿਦਿਆਰਥੀਆਂ ਤੇ ਸਟਾਫ਼ ਨੂੰ ਪੰਗਤ 'ਚ ਬਿਠਾ ਕੇ ਲੰਗਰ ਵੀ ਛਕਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਮੱਖੂ ਦੇ ਡਾ. ਸਤੀਸ਼ ਠੁਕਰਾਲ ਸੰਵਿਧਾਨ ਰਤਨ ਐਵਾਰਡ ਨਾਲ ਸਨਮਾਨਿਤ <br/> ਅਗਲੀ ਖ਼ਬਰ ਸਹਾਰਾ ਕਲੱਬ ਦੀ ਮੀਟਿੰਗ
Ad Position 24