ਖੋਸਾ ਦਲ ਸਿੰਘ, 24 ਨਵੰਬਰ (ਮਨਪ੍ਰੀਤ ਸਿੰਘ ਸੰਧੂ)-ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੜਾਣਾ ਵਿਖੇ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਏ ਗਏ | ਸਕੂਲ 'ਚ ਗੁਰੂ ਤੇਗ਼ ਬਹਾਦਰ ਦੀ ਬਾਣੀ ਦਾ ਉਚਾਰਨ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਰੁਪਿੰਦਰ ਸਿੰਘ ਗਿੱਲ, ਪਿ੍ੰਸੀਪਲ ਪੰਪਲ ਸ਼ਰਮਾ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਹਿੱਸਾ ਲਿਆ | ਸਟਾਫ਼ ਵਲੋਂ ਬੱਚਿਆਂ ਨੂੰ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਬਾਰੇ ਦੱਸਿਆ ਅਤੇ ਉਨ੍ਹਾਂ ਦੇ ਪੂਰਨਿਆਂ 'ਤੇ ਚੱਲਣ ਲਈ ਪੇ੍ਰਰਿਤ ਕੀਤਾ | ਇਸ ਮੌਕੇ ਸਕੂਲ ਦੇ ਲੜਕੇ ਮੀਰੀ-ਪੀਰੀ ਵੈੱਲਫੇਅਰ ਸੁਸਾਇਟੀ ਸੁਰ ਸਿੰਘ ਵਾਲਾ ਵਲੋਂ ਵੰਡੀਆਂ ਗਈਆਂ ਕੇਸਰੀ ਰੰਗ ਦੀ ਦਸਦਾਰਾਂ ਬੰਨ੍ਹ ਕੇ ਆਏ ਤੇ ਲੜਕੀਆਂ ਕੇਸਰੀ ਰੰਗ ਦੇ ਦੁਪੱਟੇ ਲੈ ਕੇ ਆਈਆਂ | ਇਸ ਤਰ੍ਹਾਂ ਸਕੂਲ 'ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਨੂੰ ਯਾਦ ਕੀਤਾ |