16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਢਿੱਲੋਂ ਪਰਿਵਾਰ ਨੂੰ ਸਦਮਾ, ਨੂੰ ਹ ਦਾ ਦਿਹਾਂਤ <br/>

Ad Position 21
No active advertisement
ਅਜੀਤ ਡੈਸਕ 25-11-2025
ਜ਼ੀਰਾ, 24 ਨਵੰਬਰ (ਰਜਨੀਸ਼ ਕਥੂਰੀਆ)-ਸਥਾਨਕ ਸ਼ਹਿਰ ਦੇ ਪ੍ਰਮੁੱਖ ਕਾਰੋਬਾਰੀ ਤੇ ਨਗਰ ਕੌਂਸਲ ਜ਼ੀਰਾ ਦੇ ਸਾਬਕਾ ਪ੍ਰਧਾਨ ਬਲਵੰਤ ਸਿੰਘ ਢਿੱਲੋਂ, ਪਿਆਰਾ ਸਿੰਘ ਢਿੱਲੋਂ ਤੇ ਆੜ੍ਹਤੀ ਐਸੋਸੀਏਸ਼ਨ ਜ਼ੀਰਾ ਦੇ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਢਿੱਲੋਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਨੂੰਹ ਅਕਵਿੰਦਰ ਕੌਰ (40) ਪਤਨੀ ਜਸਬੀਰ ਸਿੰਘ ਢਿੱਲੋਂ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਸਵ. ਅਕਵਿੰਦਰ ਕੌਰ ਢਿੱਲੋਂ ਦਾ ਸ਼ਮਸ਼ਾਨਘਾਟ ਜ਼ੀਰਾ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ | ਉਨ੍ਹਾਂ ਦੇ ਦਿਹਾਂਤ 'ਤੇ ਅਵਤਾਰ ਸਿੰਘ ਜ਼ੀਰਾ ਹਲਕਾ ਇੰਚਾਰਜ ਭਾਜਪਾ, ਹਰਬੀਰਇੰਦਰ ਸਿੰਘ ਜ਼ੀਰਾ ਯੂਥ ਭਾਜਪਾ ਆਗੂ, ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ, ਸਾਬਕਾ ਵਿਧਾਇਕ ਨਰੇਸ਼ ਕਟਾਰੀਆ, ਸੁਖਵਿੰਦਰ ਸਿੰਘ ਜੌੜਾ, ਮਹਿੰਦਰਜੀਤ ਸਿੰਘ ਜ਼ੀਰਾ ਸਾਬਕਾ ਚੇਅਰਮੈਨ ਬਲਾਕ ਸੰਮਤੀ ਜ਼ੀਰਾ, ਸੁਖਵਿੰਦਰ ਸਿੰਘ ਸੰਧੂ, ਅਮਰਜੀਤ ਸਿੰਘ ਘੁੰਮਣ, ਸੁਖਦੇਵ ਬਿੱਟੂ ਵਿੱਜ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਜ਼ੀਰਾ, ਸੰਤ ਬਾਬਾ ਹਰੀ ਸਿੰਘ ਗੁਰਦੁਆਰਾ ਡੇਰਾ ਹਰਨਾਮਸਰ ਵਾਲੇ,ਧਰਮ ਪਾਲ ਚੁੱਘ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਜ਼ੀਰਾ, ਬਾਬਾ ਗੁਰਮੁਖ ਸਿੰਘ ਆਦਿ ਤੋਂ ਇਲਾਵਾ ਵੱਖ-ਵੱਖ ਸਮਾਜ ਸੇਵੀ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਢਿੱਲੋਂ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਬਾਬਾ ਵਚਨ ਸਿੰਘ ਦੀ ਬਰਸੀ ਸਮਾਗਮ ਕੱਲ੍ਹ <br/> ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਾਤਾ ਗੁਜਰੀ ਪਬਲਿਕ ਸਕੂਲ ਵਲੋਂ ਸਮਾਗਮ <br/>
Ad Position 24