16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਬਾਬਾ ਵਚਨ ਸਿੰਘ ਦੀ ਬਰਸੀ ਸਮਾਗਮ ਕੱਲ੍ਹ <br/>

Ad Position 21
No active advertisement
ਅਜੀਤ ਡੈਸਕ 25-11-2025
ਗੋਲੂ ਕਾ ਮੋੜ, 24 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਡੇਰਾ ਸ੍ਰੀ ਭਜਨਗੜ੍ਹ ਦੇ ਸੰਸਥਾਪਕ ਸੰਤ ਬਾਬਾ ਵਚਨ ਸਿੰਘ ਦੀ ਸਾਲਾਨਾ ਬਰਸੀ 26 ਨਵੰਬਰ ਨੂੰ ਡੇਰਾ ਸ੍ਰੀ ਭਜਨਗੜ੍ਹ ਗੋਲੂ ਕਾ ਮੋੜ ਵਿਖ਼ੇ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ | ਇਸ ਮੌਕੇ ਡੇਰਾ ਸ੍ਰੀ ਭਜਨਗੜ ਦੇ ਮੁੱਖ ਸੇਵਾਦਾਰ ਬਾਬਾ ਰਜਿੰਦਰ ਸਿੰਘ ਨੇ ਦੱਸਿਆ ਕਿ ਬਰਸੀ ਦੇ ਸੰਬੰਧ 'ਚ ਪਹਿਲੀ ਮੱਘਰ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ ਕੀਤੀ ਗਈ ਹੈ | ਜਿਸ ਦੇ ਭੋਗ ਕੱਲ੍ਹ ਸਵੇਰੇ 11 ਪਾਏ ਜਾਣਗੇ ਤੇ ਮਹਾਨ ਕੀਰਤਨ ਦਰਬਾਰ ਹੋਵੇਗਾ | ਜਿਸ 'ਚ ਸੂਫ਼ੀ ਸੰਤ ਗ਼ੁਲਾਮ ਹੈਦਰ ਸੰਗਤਾਂ ਨੂੰ ਕਥਾ-ਕੀਰਤਨ ਨਾਲ ਨਿਹਾਲ ਕਰਨਗੇ | ਸਮਾਗਮ ਦੌਰਾਨ ਮੈਡੀਕਲ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ, ਜਿਸ 'ਚ ਮਾਹਿਰ ਡਾਕਟਰਾਂ ਦੀ ਟੀਮ ਚੈੱਕਅਪ ਕਰੇਗੀ | ਡੇਰਾ ਸ੍ਰੀ ਭਜਨਗੜ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਵਿਜੇ ਥਿੰਦ ਨੇ ਦੱਸਿਆ ਕਿ ਇਸੇ ਦਿਨ ਸਮਾਗਮ ਦੀ ਸਮਾਪਤੀ ਉਪਰੰਤ ਕਬੱਡੀ ਟੂਰਨਾਮੈਂਟ ਵੀ ਕਰਵਾਏ ਜਾ ਰਹੇ ਹਨ | ਜਿਸ 'ਚ ਸਟਾਰ ਖਿਡਾਰੀਆ ਦੀ ਟੀਮਾਂ ਹਿੱਸਾ ਲੈਣਗੀਆਂ ਤੇ ਆਪਣੀ ਕਲਾ ਦਾ ਜੌਹਰ ਦਿਖਾਉਣਗੀਆਂ, ਪ੍ਰਬੰਧਕਾਂ ਵਲੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਤੋਂ ਇਲਾਵਾ 25 ਨਵੰਬਰ ਨੂੰ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਰਾਤਰੀ ਦੇ ਦੀਵਾਨ ਸਜਾਏ ਜਾਣਗੇ | ਜਿਸ 'ਚ ਭਾਈ ਹਰਜੀਤ ਸਿੰਘ ਮੰਡੀ ਗੋਬਿੰਦਗੜ੍ਹ ਵਾਲੇ ਗੁਰਬਾਣੀ ਦੇ ਕਥਾ-ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ | ਦੱਸਣਯੋਗ ਹੈ ਕਿ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਦੀ ਕਾਫ਼ੀ ਮਾਨਤਾ ਹੈ | ਬਰਸੀ ਦੇ ਸਮਾਗਮਾਂ ਤੇ ਇਲਾਕੇ ਤੇ ਦੂਰ ਦੁਰਾਡੇ ਪਿੰਡਾਂ ਸ਼ਹਿਰਾਂ ਤੋਂ ਇਲਾਵਾ ਬਾਹਰਲੇ ਰਾਜਾਂ ਤੋਂ ਵੀ ਸੰਗਤਾਂ ਨਤਮਸਤਕ ਹੁੰਦੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਵਲੋਂ ਕਿਸਾਨੀ ਸੰਘਰਸ਼ ਦੀ ਪੰਜਵੀਂ ਵਰੇ੍ਹਗੰਢ ਸੰਬੰਧੀ ਵਿਚਾਰਾਂ ਤੇ ਯੂਨੀਅਨ ਦਾ ਵਿਸਥਾਰ <br/> ਅਗਲੀ ਖ਼ਬਰ ਢਿੱਲੋਂ ਪਰਿਵਾਰ ਨੂੰ ਸਦਮਾ, ਨੂੰ ਹ ਦਾ ਦਿਹਾਂਤ <br/>
Ad Position 24