ਜ਼ੀਰਾ, 24 ਨਵੰਬਰ (ਰਜਨੀਸ਼ ਕਥੂਰੀਆ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਵਿਸ਼ੇਸ਼ ਮੀਟਿੰਗ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਸਨੇਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਦੇ ਐਗਜ਼ੈਕਟਿਵ ਮੈਂਬਰ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫਿਰੋਜ਼ਪੁਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਕਿਸਾਨ ਆਗੂਆਂ ਨੇ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ 26 ਨਵੰਬਰ ਨੂੰ ਕਿਸਾਨੀ ਸੰਘਰਸ਼ ਦੀ ਮਨਾਈ ਜਾ ਰਹੀ ਪੰਜਵੀਂ ਵਰੇ੍ਹਗੰਢ ਸੰਬੰਧੀ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਸੰਯੁਕਤ ਮੋਰਚੇ ਵਲੋਂ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਇਕ ਵੱਡਾ ਇਕੱਠ ਕੀਤਾ ਜਾ ਰਿਹਾ ਹੈ, ਜਿਸ ਵਿਚ ਸੰਯੁਕਤ ਮੋਰਚੇ ਦੇ ਸੱਦੇ 'ਤੇ ਵੱਡੀ ਗਿਣਤੀ ਵਿਚ ਕਿਸਾਨ ਸ਼ਾਮਿਲ ਹੋਣਗੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਭਖਦੇ ਮਸਲਿਆਂ ਤੇ ਕਿਸਾਨੀ ਮਸਲਿਆਂ ਸੰਬੰਧੀ ਸੰਯੁਕਤ ਕਿਸਾਨ ਮੋਰਚੇ ਵਲੋਂ ਬੁਲਾਈ ਗਈ ਪੰਜਵੀਂ ਕਿਸਾਨੀ ਸੰਘਰਸ਼ ਦੀ ਵਰੇ੍ਹਗੰਢ ਮੌਕੇ ਜ਼ੀਰਾ ਬਲਾਕ ਦੇ ਕਿਸਾਨ ਵੀ ਵੱਡੀ ਗਿਣਤੀ 'ਚ ਭਾਗ ਲੈਣਗੇ | ਪਿੰਡ ਮਨਸੂਰਦੇਵਾ ਵਿਖੇ ਹੋਈ ਇਸ ਵਿਸ਼ੇਸ਼ ਮੀਟਿੰਗ 'ਚ ਇਲਾਕੇ ਦੇ ਅਤੇ ਪੰਜਾਬ ਪੱਧਰ ਦੇ ਕਿਸਾਨੀ ਮੁੱਦੇ ਵਿਚਾਰੇ ਗਏ ਅਤੇ ਜਥੇਬੰਦੀ ਵਲੋਂ ਭਵਿੱਖ 'ਚ ਕੀਤੇ ਜਾਣ ਵਾਲੇ ਕਾਰਜਾਂ 'ਤੇ ਵਿਚਾਰ ਚਰਚਾ ਕੀਤੀ ਗਈ | ਇਸ ਦੌਰਾਨ ਪਿੰਡ ਮਨਸੂਰ ਦੇਵਾ ਦੇ ਕੁਝ ਪਰਿਵਾਰ ਜਥੇਬੰਦੀ ਵਿਚ ਸ਼ਾਮਿਲ ਹੋਏ, ਜਿਨ੍ਹਾਂ ਨੂੰ ਇਕਾਈ ਪ੍ਰਧਾਨ ਆਤਮਾ ਸਿੰਘ ਤੇ ਮੀਤ ਪ੍ਰਧਾਨ ਮਹਿੰਦਰ ਸਿੰਘ ਦੀ ਅਗਵਾਈ ਵਿਚ ਜਥੇਬੰਦੀ ਵਿਚ ਸ਼ਾਮਿਲ ਕੀਤਾ | ਨਵੇਂ ਸਿਰਿਓਾ ਸ਼ਾਮਿਲ ਹੋਏ ਮੈਂਬਰਾਂ ਵਿਚ ਸੁਖਦੇਵ ਸਿੰਘ, ਸੁਖਦਿਆਲ ਸਿੰਘ ਫ਼ੌਜੀ, ਹਰਜੀਤ ਸਿੰਘ, ਅੰਗਰੇਜ਼ ਸਿੰਘ, ਗਗਨਦੀਪ ਸਿੰਘ, ਬਾਵਾ ਸੁਰਜੀਤ ਸਿੰਘ, ਕੇਵਲ ਸਿੰਘ, ਪਾਲ ਸਿੰਘ, ਰਣਜੀਤ ਸਿੰਘ, ਗੁਰਸੇਵਕ ਸਿੰਘ ਧਾਲੀਵਾਲ, ਜਸਪ੍ਰੀਤ ਸਿੰਘ, ਸੁਖਪਾਲ ਸਿੰਘ, ਅਮੋਲਕ ਸਿੰਘ, ਤਰਸੇਮ ਸਿੰਘ, ਰਾਮ ਸਿੰਘ, ਗੁਰਅਵਤਾਰ ਸਿੰਘ, ਜਸਪਾਲ ਸਿੰਘ ਫ਼ੌਜੀ, ਨਾਇਬ ਸਿੰਘ ਫ਼ੌਜੀ, ਜਗਦੇਵ ਸਿੰਘ, ਸੋਨੀ ਗਿੱਲ, ਗੁਰਦੇਵ ਸਿੰਘ, ਬਲਦੇਵ ਸਿੰਘ ਗਿੱਲ ਤੇ ਗੁਰਸੇਵਕ ਸਿੰਘ ਨੰਬਰਦਾਰ ਆਦਿ ਸ਼ਾਮਿਲ ਹਨ |