16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸਰਬੱਤ ਦਾ ਭਲਾ ਟਰੱਸਟ ਵਲੋਂ 36 ਲੋੜਵੰਦਾਂ ਨੂੰ ਦਿੱਤੇ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ <br/>

Ad Position 21
No active advertisement
ਅਜੀਤ ਡੈਸਕ 25-11-2025
ਮੱਲਾਂਵਾਲਾ, 24 ਨਵੰਬਰ (ਬਲਬੀਰ ਸਿੰਘ ਜੋਸਨ/ਗੁਰਦੇਵ ਸਿੰਘ)-ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਡਾ. ਸੁਰਿੰਦਰਪਾਲ ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਮੱਲਾਂਵਾਲਾ ਵਿਖੇ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਮੱਲਾਂਵਾਲਾ ਇਲਾਕੇ ਨਾਲ ਸੰਬੰਧਿਤ 37 ਜ਼ਰੂਰਤਮੰਦ, ਵਿਧਵਾਵਾਂ ਤੇ ਅੰਗਹੀਣ ਪਰਿਵਾਰਾਂ ਨੂੰ 28 ਹਜ਼ਾਰ ਰੁਪਏ ਦੇ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਦੀ ਦੇਖ-ਰੇਖ ਹੇਠ ਸੰਸਥਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਤੇ ਜ਼ਿਲ੍ਹਾ ਕੈਸ਼ੀਅਰ ਵਿਜੈ ਕੁਮਾਰ ਬਹਿਲ ਸਮੇਤ ਹੋਰ ਟੀਮ ਮੈਂਬਰਾਂ ਵਲੋਂ ਵੰਡੇ ਗਏ | ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਤੇ ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਜ਼ੀਰਾ ਰਣਜੀਤ ਸਿੰਘ ਰਾਏ ਤੇ ਮਹਾਂਵੀਰ ਸਿੰਘ ਨੇ ਦੱਸਿਆ ਕਿ ਸੰਸਥਾ ਦੇ ਬਾਨੀ ਡਾ. ਓਬਰਾਏ ਵਲੋਂ ਲੋਕ ਭਲਾਈ ਦੇ ਕਈ ਹੋਰ ਕਾਰਜ ਸ਼ੁਰੂ ਕੀਤੇ ਹੋਏ ਹਨ, ਜਿਨ੍ਹਾਂ 'ਚ ਫਿਰੋਜ਼ਪੁਰ ਜ਼ਿਲ੍ਹੇ ਅੰਦਰ ਲੋੜਵੰਦਾਂ, ਅੰਗਹੀਣਾਂ ਅਤੇ ਵਿਧਵਾਵਾਂ ਨੂੰ 1 ਲੱਖ 40 ਹਜ਼ਾਰ ਰੁਪਏ ਦੀਆਂ ਮਹੀਨਾਵਾਰ ਪੈਨਸ਼ਨਾਂ, ਅੱਖਾਂ ਦੇ ਫ਼੍ਰੀ ਚੈੱਕਅਪ ਕੈਂਪ, ਬਹੁਤ ਹੀ ਘੱਟ ਰੇਟਾਂ 'ਤੇ ਲੈਬਾਰਟਰੀਆਂ, ਫਿਜ਼ਿਓਥਰੈਪੀ ਸੈਂਟਰ, ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਸਕਾਲਰਸ਼ਿਪ, ਮੈਡੀਕਲ ਸਹਾਇਤਾ, ਕਈ ਤਰ੍ਹਾਂ ਦੇ ਹੱਥੀਂ ਹੁਨਰ ਵਾਲੇ ਸਿਖਲਾਈ ਕੋਰਸ ਸਕੂਲਾਂ ਸਮੇਤ ਜਨਤਕ ਸਥਾਨਾਂ 'ਤੇ ਸਾਫ਼ ਪਾਣੀ ਵਾਲੇ ਆਰ. ਓ. ਲਗਾਏ ਜਾਂਦੇ ਹਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵਿਧਾਇਕ ਬਣ ਕੇ ਚਲਾਉਣਗੇ ਮੌਕ ਵਿਧਾਨ ਸਭਾ ਦਾ ਸੈਸ਼ਨ <br/> ਅਗਲੀ ਖ਼ਬਰ ਭਾਕਿਯੂ ਕਾਦੀਆਂ ਵਲੋਂ ਕਿਸਾਨੀ ਸੰਘਰਸ਼ ਦੀ ਪੰਜਵੀਂ ਵਰੇ੍ਹਗੰਢ ਸੰਬੰਧੀ ਵਿਚਾਰਾਂ ਤੇ ਯੂਨੀਅਨ ਦਾ ਵਿਸਥਾਰ <br/>
Ad Position 24