16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵਿਧਾਇਕ ਬਣ ਕੇ ਚਲਾਉਣਗੇ ਮੌਕ ਵਿਧਾਨ ਸਭਾ ਦਾ ਸੈਸ਼ਨ <br/>

Ad Position 21
No active advertisement
ਅਜੀਤ ਡੈਸਕ 25-11-2025
ਫ਼ਿਰੋਜ਼ਪੁਰ ਜ਼ਿਲ੍ਹੇ ਦੇ 4 ਵਿਦਿਆਰਥੀ ਕਰਨਗੇ ਆਪਣੇ ਹਲਕੇ ਦੇ ਵਿਧਾਇਕਾਂ ਦੀ ਨੁਮਾਇੰਦਗੀ


ਫ਼ਿਰੋਜ਼ਪੁਰ, 24 ਨਵੰਬਰ (ਰਾਕੇਸ਼ ਚਾਵਲਾ)-ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਲੋਕਤੰਤਰਿਕ ਪ੍ਰਕਿਰਿਆ ਦੀ ਵਾਸਤਵਿਕ ਜਾਣ-ਪਛਾਣ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਇਕ ਸ਼ਲਾਘਾਯੋਗ ਅਤੇ ਨਿਵੇਕਲੇ ਉਪਰਾਲੇ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਉਪਰਾਲੇ ਤਹਿਤ ਰਾਜ ਭਰ ਦੇ ਚੁਣੇ ਗਏ 117 ਵਿਦਿਆਰਥੀ ਪਹਿਲੀ ਵਾਰ 26 ਨਵੰਬਰ ਨੂੰ ਸੰਵਿਧਾਨ ਦਿਵਸ ਮੌਕੇ, ਮੌਕ ਅਸੈਂਬਲੀ ਵਿਚ ਆਪਣੇ-ਆਪਣੇ ਹਲਕਿਆਂ ਦੇ ਵਿਧਾਇਕਾਂ ਦੀ ਨੁਮਾਇੰਦਗੀ ਕਰਦੇ ਹੋਏ ਭਾਗ ਲੈਣਗੇ | ਇਸ ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੁਨੀਲਾ ਅਰੋੜਾ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਨੇ ਦੱਸਿਆ ਕਿ ਇਹ ਮੌਕੇ ਅਸੈਂਬਲੀ ਵਿਦਿਆਰਥੀਆਂ 'ਚ ਨੇਤਿ੍ਤਵ, ਲੋਕਤੰਤਰਿਕ ਨੈਤਿਕਤਾ, ਸ਼ਾਸਨ ਪ੍ਰਣਾਲੀ ਦੀ ਸਮਝ, ਅਤੇ ਸਰਵਜਨਕ ਮੁੱਦਿਆਂ 'ਤੇ ਚਰਚਾ ਕਰਨ ਦੀ ਸਮਰੱਥਾ ਨੂੰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ | ਸਿੱਖਿਆ ਵਿਭਾਗ ਵਲੋਂ ਇਸ ਪ੍ਰੋਗਰਾਮ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ | ਪ੍ਰੋਗਰਾਮ ਦੇ ਨੋਡਲ ਇੰਚਾਰਜ ਤਜਿੰਦਰ ਸਿੰਘ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਨੇ ਦੱਸਿਆ ਕਿ ਇਸ ਮੰਤਵ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਦੇ 4 ਵਿਧਾਨ ਸਭਾ ਹਲਕਿਆਂ ਲਈ 'ਚੋਂ 4 ਯੋਗ ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ | ਇਨ੍ਹਾਂ 'ਚ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫ਼ਿਰੋਜ਼ਪੁਰ ਦੇ ਰੌਬਿਨ ਗਿੱਲ, ਫ਼ਿਰੋਜ਼ਪੁਰ ਦਿਹਾਤੀ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੱਦਕੀ ਦੇ ਜਸਪਿੰਦਰ ਸਿੰਘ, ਗੁਰੂਹਰਸਹਾਏ ਲਈ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਗੁੱਦੜ ਢੰਡੀ ਦੇ ਨਵਦੀਪ ਸਿੰਘ ਤੇ ਜ਼ੀਰਾ ਹਲਕੇ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਦੇ ਮਨਦੀਪ ਸਿੰਘ 11ਵੀਂ ਜਮਾਤ ਦੀ ਚੋਣ ਕੀਤੀ ਗਈ ਹੈ | ਇਸ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਿ੍ੰਸੀਪਲ ਕਰਮਜੀਤ ਸਿੰਘ ਜ਼ੀਰਾ, ਪਿ੍ੰਸੀਪਲ ਨਰਿੰਦਰ ਪਾਲ ਸਿੰਘ ਗਿੱਲ ਤਲਵੰਡੀ ਭਾਈ, ਪਿ੍ੰਸੀਪਲ ਸਤੀਸ਼ ਕੁਮਾਰ ਮੇਘਾ ਰਾਏ ਤੇ ਰਕੇਸ਼ ਗਰੋਵਰ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ | 19 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਵਿਖੇ ਇਹ ਵਿਦਿਆਰਥੀ ਅਭਿਆਸ ਕਰਕੇ ਤੇ ਤਿਆਰੀ ਲਈ ਨਾਲ ਗਏ | ਪਿ੍ੰਸੀਪਲ ਸਤੀਸ਼ ਕੁਮਾਰ ਨੇ ਦੱਸਿਆ ਕਿ ਸਪੀਕਰ ਵਲੋਂ ਦਿੱਤੇ ਇਸ ਨਵੇਂ ਵਿਚਾਰਸ਼ੀਲ ਪਲਾਂ ਨੇ ਵਿਦਿਆਰਥੀਆਂ 'ਚ ਬਹੁਤ ਉਤਸ਼ਾਹ ਪੈਦਾ ਕੀਤਾ ਹੈ |


Ad Position 22
No active advertisement
ਪਿਛਲੀ ਖ਼ਬਰ ਐੱਸ. ਕੇ. ਡੇਅਰੀ ਨੂੰ ਲੱਗੀ ਅੱਗ, ਸਾਮਾਨ ਸੜ ਕੇ ਸੁਆਹ <br/> ਅਗਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਵਲੋਂ 36 ਲੋੜਵੰਦਾਂ ਨੂੰ ਦਿੱਤੇ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ <br/>
Ad Position 24