ਅਬੋਹਰ, 24 ਨਵੰਬਰ (ਸੁਖਜੀਤ ਸਿੰਘ ਬਰਾੜ)-ਬੱਲੂਆਣਾ ਹਲਕੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਮਲੂਕਪੁਰਾ ਵਿਖੇ 45 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ | ਇਸ ਦੌਰਾਨ ਉਨ੍ਹਾਂ ਪਿੰਡ ਦੇ ਹੋਰ ਵਿਕਾਸ ਕਾਰਜਾਂ ਲਈ ਵੀ 10 ਲੱਖ ਰੁਪਏ ਦੀ ਗਰਾਂਟ ਦਿੱਤੀ | ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ | ਕਈ ਸਮੱਸਿਆਵਾਂ ਦਾ ਉਨ੍ਹਾਂ ਮੌਕੇ 'ਤੇ ਨਿਪਟਾਰਾ ਵੀ ਕੀਤਾ | ਇਸ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਹਲਕੇ ਦੇ ਤਮਾਮ ਪਿੰਡਾਂ 'ਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ | ਆਉਣ ਵਾਲੇ ਸਮੇਂ 'ਚ ਹਲਕੇ ਦੇ ਤਮਾਮ ਪਿੰਡਾਂ ਦੀ ਵਿਕਾਸ ਪੱਖੋਂ ਹੋਰ ਨੁਹਾਰ ਬਦਲ ਦਿੱਤੀ ਜਾਵੇਗੀ | ਇਸ ਮੌਕੇ ਪਿੰਡ ਦੇ ਸਰਪੰਚ ਕਮਲਜੀਤ ਕੌਰ, ਸਮੂਹ ਪੰਚ ਤੇ ਪਿੰਡ ਵਾਸੀ ਹਾਜ਼ਰ ਸਨ |