17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸੁਰੇਸ਼ ਵਾਲਾ 'ਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਕੀਤਾ ਜਾਗਰੂਕ <br/>

Ad Position 21
No active advertisement
ਅਜੀਤ ਡੈਸਕ 25-11-2025
ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਕੇ. ਵੀ. ਕੇ. ਫ਼ਾਜ਼ਿਲਕਾ ਤੇ ਆਈ. ਸੀ. ਏ. ਆਰ. ਸੀ. ਆਈ. ਪੀ. ਐੱਚ. ਈ. ਟੀ. ਅਬੋਹਰ ਨੇ ਪਿੰਡ ਸੁਰੇਸ਼ਵਾਲਾ 'ਚ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਇਕ ਪਿੰਡ ਪੱਧਰੀ ਜਾਗਰੂਕਤਾ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ ਕੀਤਾ | ਲਗਪਗ 50 ਕਿਸਾਨਾਂ ਨੇ ਹਿੱਸਾ ਲਿਆ ਅਤੇ ਆਧੁਨਿਕ ਤੇ ਵਿਗਿਆਨਕ ਪਰਾਲੀ ਪ੍ਰਬੰਧਨ ਤਕਨੀਕਾਂ ਬਾਰੇ ਵਿਸਤਰਿਤ ਜਾਣਕਾਰੀ ਪ੍ਰਾਪਤ ਕੀਤੀ | ਇਹ ਪਹਿਲ ਖੇਤਾਂ 'ਚ ਪਰਾਲੀ ਸਾੜਨ ਦੇ ਵਾਤਾਵਰਨ ਪ੍ਰਭਾਵਾਂ ਨੂੰ ਰੋਕਣ 'ਚ ਮਹੱਤਵਪੂਰਨ ਸਾਬਤ ਹੋਈ | ਪ੍ਰੋਗਰਾਮ ਦੇ ਮੁੱਖ ਮਾਹਿਰਾਂ ਡਾ. ਕਿਸ਼ਨ ਪਟੇਲ ਤੇ ਪਿ੍ਥਵੀਰਾਜ ਨੇ ਕਿਸਾਨਾਂ ਨੂੰ ਸਰਲ ਭਾਸ਼ਾ ਵਿਚ ਮਹੱਤਵਪੂਰਨ ਜਾਣਕਾਰੀ ਸਮਝਾਈ, ਜਿਵੇਂ ਕਿ ਸੁਪਰ ਸੀਡਰ, ਹੈਪੀ ਸੀਡਰ, ਮਲਚ ਪ੍ਰਬੰਧਨ ਤੇ ਮਿੱਟੀ ਦੀ ਸਿਹਤ ਸੁਧਾਰ | ਉਨ੍ਹਾਂ ਦੱਸਿਆ ਕਿ ਰਹਿੰਦ-ਖੂੰਹਦ ਪ੍ਰਬੰਧਨ ਤਕਨੀਕਾਂ ਨੂੰ ਅਪਣਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ ਅਤੇ ਖੇਤੀ ਲਾਗਤਾਂ ਘਟਦੀਆਂ ਹਨ | ਪਿੰਡ ਦੇ ਸਰਪੰਚ ਸੁਧੀਰ ਕੁਮਾਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਤੇ ਵਿਗਿਆਨਕ ਤਕਨੀਕਾਂ ਅਪਣਾ ਕੇ ਵਾਤਾਵਰਨ ਸੁਰੱਖਿਆ 'ਚ ਯੋਗਦਾਨ ਪਾਉਣ ਦੀ ਅਪੀਲ ਕੀਤੀ | ਸੰਦੀਪ ਕੁਮਾਰ ਨੇ ਪ੍ਰੋਗਰਾਮ ਦੇ ਸਫਲ ਸੰਗਠਨ 'ਚ ਮਹੱਤਵਪੂਰਨ ਭੂਮਿਕਾ ਨਿਭਾਈ, ਕਿਸਾਨਾਂ ਨੂੰ ਜ਼ਰੂਰੀ ਜਾਣਕਾਰੀ ਫੈਲਾਉਣ 'ਚ ਮੁੱਖ ਭੂਮਿਕਾ ਨਿਭਾਈ | ਕਿਸਾਨਾਂ ਨੇ ਪ੍ਰੋਗਰਾਮ 'ਚ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਭਵਿੱਖ ਵਿਚ ਪਰਾਲੀ ਪ੍ਰਬੰਧਨ ਤਕਨੀਕਾਂ ਨੂੰ ਅਪਣਾਉਣ ਦਾ ਆਪਣਾ ਇਰਾਦਾ ਪ੍ਰਗਟ ਕੀਤਾ | ਪ੍ਰੋਗਰਾਮ ਦਾ ਉਦੇਸ਼ ਕਿਸਾਨਾਂ ਨੂੰ ਹਰ ਪਿੰਡ ਵਿਚ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਤਕਨੀਕਾਂ ਦਾ ਪ੍ਰਚਾਰ ਕਰਕੇ ਟਿਕਾਊ ਤੇ ਲਾਭਦਾਇਕ ਖੇਤੀ ਵੱਲ ਪ੍ਰੇਰਿਤ ਕਰਨਾ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ਹਿਰ 'ਚ ਦਿਨੋਂ ਦਿਨ ਵਧ ਰਹੀ ਬੇਸਹਾਰਾ ਪਸ਼ੂਆਂ ਦੀ ਆਮਦ ਲੋਕਾਂ ਲਈ ਬਣੀ ਜਾਨ ਦਾ ਖੋਹ ਅਗਲੀ ਖ਼ਬਰ ਗੋਲਡੀ ਮੁਸਾਫਿਰ ਨੇ ਪਿੰਡ ਮਲੂਕਪੁਰਾ 'ਚ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ <br/>
Ad Position 24