17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ਼ਹਿਰ 'ਚ ਦਿਨੋਂ ਦਿਨ ਵਧ ਰਹੀ ਬੇਸਹਾਰਾ ਪਸ਼ੂਆਂ ਦੀ ਆਮਦ ਲੋਕਾਂ ਲਈ ਬਣੀ ਜਾਨ ਦਾ ਖੋਹ

Ad Position 21
No active advertisement
ਅਜੀਤ ਡੈਸਕ 25-11-2025
ਅਬੋਹਰ, 24 ਨਵੰਬਰ (ਵਿਵੇਕ ਹੂੜੀਆ)-ਅਬੋਹਰ ਸ਼ਹਿਰ ਤੇ ਆਸ-ਪਾਸ ਦੇ ਪਿੰਡਾਂ ਵਿਚ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਦਿਨੋ-ਦਿਨ ਵਧਦੀ ਜਾ ਰਹੀ ਹੈ, ਜਿਸ ਕਾਰਨ ਲੋਕ ਬੇਸਹਾਰਾ ਪਸ਼ੂਆਂ ਨਾਲ ਟਕਰਾ ਕੇ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ | ਅੱਜ ਦੁਪਹਿਰ ਵੀ ਸ਼ਹਿਰ 'ਚ ਦੋ ਥਾਵਾਂ 'ਤੇ ਬੇਸਹਾਰਾ ਪਸ਼ੂਆਂ ਨਾਲ ਟਕਰਾਉਣ ਕਾਰਨ ਪੰਜ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਉਨ੍ਹਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੋਂ ਤਿੰਨ ਵਿਅਕਤੀਆਂ ਦੀ ਹਾਲਤ ਗੰਭੀਰ ਹੋਣ ਕਾਰਨ ਮੁੱਢਲੇ ਇਲਾਜ ਤੋਂ ਬਾਅਦ ਰੈਫ਼ਰ ਕਰ ਦਿੱਤਾ ਗਿਆ | ਜਾਣਕਾਰੀ ਅਨੁਸਾਰ ਪਿੰਡ ਕਟਹਿੜਾ ਦਾ ਰਹਿਣ ਵਾਲਾ ਮੁਕੇਸ਼, ਉਸ ਦੀ ਭੈਣ ਸਾਕਸ਼ੀ, ਦੀਪਕ ਤੇ ਉਸ ਦਾ 4 ਸਾਲ ਦਾ ਪੁੱਤਰ ਆਸ਼ੀਸ਼, ਇਹ ਚਾਰੇ ਅੱਜ ਅਬੋਹਰ ਸ਼ਹਿਰ 'ਚ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਮੋਟਰਸਾਈਕਲ 'ਤੇ ਆ ਰਹੇ ਸਨ | ਜਦੋਂ ਉਹ ਫ਼ਾਜ਼ਿਲਕਾ ਰੋਡ ਮੀਰਾਂ ਨਰਸਿੰਗ ਕਾਲਜ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਟੱਕਰ ਇਕ ਬੇਸਹਾਰਾ ਪਸ਼ੂ ਨਾਲ ਹੋ ਗਈ ਤੇ ਉਹ ਜ਼ਖ਼ਮੀ ਹੋ ਗਏ | ਆਸ-ਪਾਸ ਦੇ ਲੋਕਾਂ ਨੇ ਇਸ ਬਾਰੇ 108 ਐਂਬੂਲੈਂਸ ਨੂੰ ਸੂਚਿਤ ਕੀਤਾ, ਜਿਸ 'ਤੇ ਡਰਾਈਵਰ ਗੁਰਜੀਤ ਸਿੰਘ ਤੇ ਈ. ਐਮ. ਟੀ. ਕੁਲਦੀਪ ਤੁਰੰਤ ਗੱਡੀ ਸਮੇਤ ਮੌਕੇ 'ਤੇ ਪਹੁੰਚੇ ਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ | ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ | ਡਾਕਟਰਾਂ ਅਨੁਸਾਰ ਸਾਕਸ਼ੀ ਅਤੇ ਮੁਕੇਸ਼ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਇਥੋਂ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਜਾਵੇਗਾ | ਇਸੇ ਤਰ੍ਹਾਂ ਇਕ ਹੋਰ ਘਟਨਾ 'ਚ ਅਬੋਹਰ ਦੇ ਪੰਜਪੀਰ ਨਗਰ ਦਾ ਰਹਿਣ ਵਾਲਾ ਵਿਕੀ ਕੁਮਾਰ ਅੱਜ ਅਨਾਜ ਮੰਡੀ ਵਿਚ ਗੱਡੀ ਲੋਡ ਕਰਨ ਲਈ ਆਪਣੇ ਮੋਟਰਸਾਈਕਲ 'ਤੇ ਆ ਰਿਹਾ ਸੀ | ਉਹ ਅਨਾਜ ਮੰਡੀ 'ਚ ਘੁੰਮ ਰਹੇ ਬੇਸਹਾਰਾ ਪਸ਼ੂਆਂ ਦੇ ਝੁੰਡ ਨਾਲ ਟਕਰਾ ਗਿਆ ਤੇ ਜ਼ਖਮੀ ਹੋ ਗਿਆ, ਜਿਸ ਦੇ ਸਿਰ ਤੇ ਚਿਹਰੇ 'ਤੇ ਡੂੰਘੀਆਂ ਸੱਟਾਂ ਲੱਗੀਆਂ | ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਿਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਰੈਫ਼ਰ ਕਰ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਸੀ. ਪੀ. ਆਈ. ਬਲਾਕ ਫ਼ਾਜ਼ਿਲਕਾ ਦਾ ਡੈਲੀਗੇਟ ਇਜਲਾਸ ਸਮਾਪਤ <br/> ਅਗਲੀ ਖ਼ਬਰ ਸੁਰੇਸ਼ ਵਾਲਾ 'ਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਕੀਤਾ ਜਾਗਰੂਕ <br/>
Ad Position 24