17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ਼ਹੀਦੀ ਦਿਹਾੜੇ ਦੇ ਸੰਬੰਧ 'ਚ ਸੇਵਕ ਦਲ ਲਗਾਏਗਾ ਖ਼ੂਨਦਾਨ ਕੈਂਪ <br/>

Ad Position 21
No active advertisement
ਅਜੀਤ ਡੈਸਕ 25-11-2025
ਅਬੋਹਰ, 24 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਗੁਰੂ ਤੇਗ਼ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਐੱਚ. ਡੀ. ਐਫ. ਸੀ. ਬੈਂਕ ਫ਼ਾਜ਼ਿਲਕਾ ਅਤੇ ਸ੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਅਬੋਹਰ ਵਲੋਂ ਖ਼ੂਨਦਾਨ ਕੈਂਪ 25 ਨਵੰਬਰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਫ਼ਾਜ਼ਿਲਕਾ ਰੋਡ ਅਬੋਹਰ ਸਥਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਲਗਾਇਆ ਜਾਵੇਗਾ | ਇਸ ਸੰਬੰਧੀ ਪ੍ਰਬੰਧਕ ਗੁਰਵਿੰਦਰ ਸਿੰਘ ਵਿਪਨ ਨੇ ਦੱਸਿਆ ਕਿ ਇਸ ਦੌਰਾਨ ਸਰਕਾਰੀ ਹਸਪਤਾਲ ਅਬੋਹਰ ਦੇ ਬਲੱਡ ਬੈਂਕ ਦੀ ਟੀਮ ਵਿਸ਼ੇਸ਼ ਤੌਰ 'ਤੇ ਸੇਵਾਵਾਂ ਦੇਵੇਗੀ | ਕੈਂਪ 'ਚ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਇਸਤਰੀ ਸਤਿਸੰਗ ਸਭਾ ਤੇ ਇਲਾਕੇ ਦੀ ਸੰਗਤ ਦਾ ਵਿਸ਼ੇਸ਼ ਸਹਿਯੋਗ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਨੂੰ ਪੰਜਾਬ ਦੇ ਸੰਵਿਧਾਨਕ ਅਧਿਕਾਰ ਖੇਤਰ ਤੋਂ ਬਾਹਰ ਕੱਢਣ ਦੀ ਯੋਜਨਾ ਪੰਜਾਬੀਆਂ ਨਾਲ ਧੱਕਾ-ਜੈਮਲਵਾਲਾ <br... ਅਗਲੀ ਖ਼ਬਰ ਸ਼ਹੀਦੀ ਦਿਹਾੜੇ ਦੇ ਸੰਬੰਧ 'ਚ ਸੇਵਕ ਦਲ ਲਗਾਏਗਾ ਖ਼ੂਨਦਾਨ ਕੈਂਪ <br/>
Ad Position 24