ਜ਼ੀਰਾ, 5 ਦਸੰਬਰ (ਪ੍ਰਤਾਪ ਸਿੰਘ ਹੀਰਾ)-ਮਾਣਯੋਗ ਚੋਣ ਕਮਿਸ਼ਨ ਵਲੋਂ ਐਲਾਨ ਕੀਤੀਆਂ ਗਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀਆਂ ਮਿਤੀਆਂ ਉਪਰੰਤ ਜ਼ੀਰਾ ਤੋਂ ਕਾਂਗਰਸ ਪਾਰਟੀ ਦੇ 2 ਉਮੀਦਵਾਰਾਂ ਨੇ ਆਪਣੇ ਜੋਨ ਤੋਂ ਬਲਾਕ ਸੰਮਤੀ ਦੀ ਚੋਣ ਲੜਨ ਲਈ ਦੋ ਚਾਹਵਾਨ ਉਮੀਦਵਾਰਾਂ ਨੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਉਪਰੰਤ ਆਪਣੇ ਨਾਮਜ਼ਦਗੀ ਪੱਤਰ ਜ਼ੀਰਾ ਦੇ ਚੋਣ ਰਿਟਰਨਿੰਗ ਅਫ਼ਸਰ ਕੋਲ ਦਾਖਲ ਕਰਵਾਏ ਹਨ | ਜਦੋਂ ਕਿ ਹੋਰ ਕਈ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਭਰਨ ਤੋਂ ਵਾਂਝੇ ਰਹਿ ਗਏ ਹਨ | ਇਸ ਸਬੰਧ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ੀਰਾ ਦੇ ਕੌਂਸਲਰ ਅਤੇ ਕਾਂਗਰਸ ਪਾਰਟੀ ਦੇ ਆਗੂ ਗੁਰਭਗਤ ਸਿੰਘ ਗਿੱਲ ਨੰਬਰਦਾਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਕਾਗਜ਼ ਦਾਖ਼ਲ ਨਾ ਕਰਨ ਦੇਣ ਦੇ ਸੰਬੰਧ ਵਿਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁੱਖ ਕੀਤਾ ਗਿਆ | ਜਿਸ ਉਪਰੰਤ ਮਾਣਯੋਗ ਕੋਰਟ ਵਲੋਂ ਹੁਕਮ ਜਾਰੀ ਕਰਦੇ ਹੋਏ ਸਾਡੇ 2 ਉਮੀਦਵਾਰਾਂ ਦੇ ਕਾਗਜ਼ ਦਾਖ਼ਲ ਕਰਵਾਉਣ ਸੰਬੰਧੀ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ | ਜਿਸ ਉਪਰੰਤ ਉਨ੍ਹਾਂ ਵਲੋਂ ਐਡਵੋਕੇਟ ਗੁਰਵੀਰ ਕੌਰ ਗਿੱਲ ਅਤੇ ਐਡਵੋਕੇਟ ਗੁਰਜੰਟ ਸਿੰਘ ਗਿੱਲ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਕੁਲਦੀਪ ਕੌਰ ਧਰਮ ਪਤਨੀ ਬਲਵਿੰਦਰ ਸਿੰਘ ਸਾਬਕਾ ਸਰਪੰਚ ਲੌਹੁਕੇ ਕਲਾਂ ਅਤੇ ਲਵਪ੍ਰੀਤ ਕੌਰ ਪਤਨੀ ਜਗਸੀਰ ਸਿੰਘ ਪੰਨੂੰ ਸਰਪੰਚ ਲੌਹੁਕੇ ਕਲਾਂ ਦੇ ਜ਼ੀਰਾ ਬਲਾਕ ਸੰਮਤੀ ਦੇ ਜੋਨ-ਨੰਬਰ-5 ਲੌਹੁਕੇ ਕਲ੍ਹਾਂ ਤੋਂ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ ਹਨ | ਇਸ ਦੌਰਾਨ ਕਾਂਗਰਸੀ ਆਗੂ ਕੌਂਸਲਰ ਗੁਰਭਗਤ ਸਿੰਘ ਗਿੱਲ ਨੇ ਮਾਣਯੋਗ ਹਾਈਕੋਰਟ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਜਿਸ ਦੀ ਬਦੌਲਤ ਉਨ੍ਹਾਂ ਦੇ ਕਾਗਜ਼ ਦਾਖ਼ਲ ਕਰਵਾਏ ਗਏ ਹਨ | ਇਸ ਦੌਰਾਨ ਉਨ੍ਹਾਂ ਨੇ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਜਿਨ੍ਹਾਂ ਦੀ ਅਗਵਾਈ ਹੇਠ ਇਹ ਸਭ ਕੁਝ ਸੰਭਵ ਹੋ ਪਾਇਆ ਅਤੇ ਉਮੀਦਵਾਰਾਂ ਵਲੋਂ ਚੋਣ ਲੜੀ ਜਾ ਰਹੀ ਹੈ | ਇਸ ਮੌਕੇ ਅਨੋਖ ਸਿੰਘ ਸਾਬਕਾ ਮੈਂਬਰ ਪੰਚਾਇਤ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ, ਦਵਿੰਦਰ ਸਿੰਘ ਗੋਲੂ, ਕੁਲਦੀਪ ਸਿੰਘ ਸਾਬਕਾ ਸਰਪੰਚ, ਸਾਹਿਬ ਸਿੰਘ ਪ੍ਰਧਾਨ, ਲਖਵੀਰ ਸਿੰਘ ਪ੍ਰਧਾਨ, ਗੁਰਵਿੰਦਰ ਸਿੰਘ, ਲਖਵਿੰਦਰ ਸਿੰਘ, ਜਸਵੀਰ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ, ਇਕਬਾਲ ਸਿੰਘ, ਗੁਰਵਿੰਦਰ ਸਿੰਘ, ਗੁਰਮੇਜ ਸਿੰਘ, ਗੁਰਪ੍ਰੀਤ ਸਿੰਘ, ਸੁਖਦੀਪ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ |