26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਡੀ. ਸੀ. ਮਾਡਲ ਸਕੂਲ ਵਲੋਂ 'ਸਪਾਈਕ ਡੇਅ' ਦੌਰਾਨ ਬੱਚਿਆਂ ਦੀਆਂ ਖੇਡਾਂ ਕਰਵਾਈਆਂ <br/>

Ad Position 21
No active advertisement
ਅਜੀਤ ਡੈਸਕ 06-12-2025
ਫਿਰੋਜ਼ਪੁਰ, 5 ਦਸੰਬਰ (ਗੁਰਿੰਦਰ ਸਿੰਘ)-ਨੰਨ੍ਹੇ ਮੁੰਨੇ ਵਿਦਿਆਰਥੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਡੀ ਸੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਪਾਈਕ ਡੇਅ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਮਦਰ ਲੈਪਸ ਤੋਂ ਲੈ ਕੇ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਖਿਡਾਰੀ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਕਰਵਾਇਆ ਗਿਆ ਜਿਸ ਵਿਚ ਪਿ੍ੰਸੀਪਲ ਯਾਚਨਾ ਚਾਵਲਾ ਨੇ ਝੰਡਾ ਲਹਿਰਾਉਣ ਦੀ ਰਸਮ ਕੀਤੀ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਰਹਿਣ ਦਾ ਸੰਦੇਸ਼ ਦਿੱਤਾ | ਉਨ੍ਹਾਂ ਕਿਹਾ ਕਿ ਜਿੱਥੇ ਖੇਡਾਂ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਦੀਆਂ ਹਨ ਉੱਥੇ ਇਸ ਨਾਲ ਸਰੀਰਕ, ਮਾਨਸਿਕ ਅਤੇ ਬੌਧਿਕ ਵਿਕਾਸ ਵੀ ਹੁੰਦਾ ਹੈ | ਵਿਦਿਆਰਥੀਆਂ ਲਈ ਪੀ.ਟੀ. ਤੋਂ ਇਲਾਵਾ ਡੱਡੂ ਦੌੜ, ਖ਼ਰਗੋਸ਼ ਦੌੜ, ਹੂਲਾ ਹੂਪ ਰੇਸ, ਸੈਂਡਵਿਚ ਰੇਸ, ਸੈਕ ਰੇਸ, ਸਪੂਨ ਰੇਸ ਸਮੇਤ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਸਮੇਂ-ਸਮੇਂ 'ਤੇ ਸਕੂਲ ਵਿਚ ਵਿਦਿਆਰਥੀਆਂ ਦੇ ਦਰਮਿਆਨ ਅਜਿਹੀਆਂ ਖੇਡਾਂ ਦਾ ਆਯੋਜਨ ਕੀਤਾ ਜਾਂਦਾ ਹੈ ਤਾਂ ਕਿ ਉਹ ਹਰ ਗਤੀਵਿਧੀ ਵਿਚ ਅੱਗੇ ਰਹਿ ਸਕਣ | ਇਸ ਮੌਕੇ ਡਿਪਟੀ ਪਿ੍ੰਸੀਪਲ ਮਨੀਸ਼ ਬੰਗਾ, ਮੁੱਖ ਅਧਿਆਪਕਾ ਰਿਤਿਕਾ ਸੋਨੀ, ਜਨਰਲ ਮੈਨੇਜਰ ਕਰਨਲ ਪਿਯੂਸ਼ ਬੇਰੀ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਵਲੋਂ ਰੇਲ ਲਾਈਨਾਂ 'ਤੇ ਕੀਤੇ ਅੰਦੋਲਨ ਨਾਲ ਰੇਲ ਆਵਾਜਾਈ 'ਤੇ ਨਹੀਂ ਹੋਇਆ ਅਸਰ-ਰੇਲ ਅਧਿਕਾਰੀ ਅਗਲੀ ਖ਼ਬਰ ਸੂਬਾ ਪੱਧਰੀ ਬਾਕਸਿੰਗ ਮੁਕਾਬਲਿਆਂ ਵਿਚ ਸਰਕਾਰੀ ਕੰਨਿਆ ਸਕੂਲ ਜ਼ੀਰਾ ਦੀ ਬੱਲੇ ਬੱਲੇ-2 ਸੋਨੇ ਦੇ ਤੇ 4 ਕਾਂਸੀ ਦੇ ਤਗਮੇ...
Ad Position 24