23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਸ੍ਰੀ ਗੀਤਾ ਭਵਨ ਮੰਦਰ 'ਚ ਮਾਸਿਕ ਰਾਸ਼ਨ ਵੰਡ ਸਮਾਗਮ ਕੱਲ੍ਹ

Ad Position 21
No active advertisement
ਅਜੀਤ ਡੈਸਕ 06-12-2025
ਫ਼ਾਜ਼ਿਲਕਾ, 5 ਦਸੰਬਰ (ਦਵਿੰਦਰ ਪਾਲ ਸਿੰਘ)-ਸਨਾਤਨ ਧਰਮ ਗੀਤਾ ਭਵਨ ਮੰਦਰ ਵਿਚ ਮਾਸਿਕ ਰਾਸ਼ਨ ਵੰਡ ਸਮਾਗਮ ਐਤਵਾਰ 7 ਦਸੰਬਰ ਨੂੰ ਆਯੋਜਿਤ ਕੀਤਾ ਜਾਵੇਗਾ | ਮੰਦਰ ਦੇ ਉਪ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੜ ਨੇ ਦੱਸਿਆ ਕਿ ਇਸ ਸਮਾਗਮ ਦੇ ਜਜਮਾਨ ਮਨੋਵਿਗਿਆਨੀ ਵਿਵੇਕ ਮੁੰਜਾਲ ਅਤੇ ਉਨ੍ਹਾਂ ਦਾ ਪਰਿਵਾਰ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇਗਾ | ਉਨ੍ਹਾਂ ਦੱਸਿਆ ਕਿ ਮੰਦਰ ਨਾਲ ਜੁੜੇ 131 ਵਿਧਵਾ, ਜ਼ਰੂਰਤਮੰਦ, ਬੇਸਹਾਰਾ ਅਤੇ ਅਨਾਥ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾਵੇਗਾ | ਇਸ ਪਰਮਾਰਥੀ ਸਮਾਗਮ ਦੀ ਪ੍ਰਧਾਨਗੀ ਮੰਦਰ ਦੇ ਪ੍ਰਧਾਨ ਸੁਰਿੰਦਰ ਕੁਮਾਰ ਅਹੂਜਾ ਕਰਨਗੇ | ਰਾਸ਼ਨ ਵੰਡ ਸਵੇਰੇ 10 ਵਜੇ ਤੋਂ 12 ਵਜੇ ਤੱਕ ਚੱਲੇਗਾ | ਅਸ਼ਵਨੀ ਕੁਮਾਰ ਕੁੱਕੜ ਨੇ ਸਾਰੇ ਮੈਂਬਰਾਂ ਨੂੰ ਸਮੇਂ ਸਿਰ ਪਹੁੰਚਣ ਅਤੇ ਇਸ ਸੇਵਾ ਕਾਰਜ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਫ਼ਾਜ਼ਿਲਕਾ ਵਿਖੇ ਨਾਅਰਾ ਲੇਖਣ ਮੁਕਾਬਲੇ ਦਾ ਆਯੋਜਨ <br/> ਅਗਲੀ ਖ਼ਬਰ ਬਲਾਕ ਪੱਧਰੀ ਮੁਕਾਬਲਿਆਂ 'ਚ ਬਹਾਦਰ ਖੇੜਾ ਸਕੂਲ ਦੇ ਮਾਸਟਰ ਵਤਨ ਸਿੰਘ ਨੇ ਮਾਰੀਆਂ ਮੱਲਾਂ <br/>
Ad Position 24