05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਜ਼ਿਲ੍ਹਾ ਪ੍ਰੀਸ਼ਦ ਲਈ 88 ਤੇ ਪੰਚਾਇਤ ਸੰਮਤੀ ਲਈ 493 ਨਾਮਜ਼ਦਗੀ ਪੱਤਰ ਪਾਏ ਗਏ ਯੋਗ <br/>

Ad Position 21
No active advertisement
ਅਜੀਤ ਡੈਸਕ 07-12-2025
ਫ਼ਾਜ਼ਿਲਕਾ, 5 ਦਸੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ 14 ਦਸੰਬਰ 2025 ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰੀਸ਼ਦ ਦੇ 16 ਜ਼ੋਨਾਂ ਅਤੇ 5 ਪੰਚਾਇਤ ਸੰਮਤੀਆਂ ਲਈ ਦਾਖਲ ਹੋਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਗਈ | ਪੜਤਾਲ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਲਈ 7 ਉਮੀਦਵਾਰਾਂ ਤੇ ਪੰਚਾਇਤ ਸੰਮਤੀ ਲਈ 17 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਆਯੋਗ ਪਾਏ ਗਏ | ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ- ਵਧੀਕ ਡਿਪਟੀ ਕਮਿਸ਼ਨਰ (ਵਿ) ਸੁਭਾਸ਼ ਚੰਦਰ ਨੇ ਦੱਸਿਆ ਕਿ ਦਾਖਲ ਹੋਏ ਕਾਗ਼ਜ਼ਾਂ ਦੀ ਪੜਤਾਲ ਉਪਰੰਤ ਪੰਚਾਇਤ ਸੰਮਤੀਆਂ ਲਈ 493 ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ ਜਿਨ੍ਹਾਂ ਵਿਚੋਂ ਪੰਚਾਇਤ ਸੰਮਤੀ ਅਰਨੀਵਾਲਾ ਤੋਂ 72, ਪੰਚਾਇਤ ਸੰਮਤੀ ਫ਼ਾਜ਼ਿਲਕਾ ਤੋਂ 104, ਪੰਚਾਇਤ ਸੰਮਤੀ ਜਲਾਲਾਬਾਦ ਤੋਂ 134, ਪੰਚਾਇਤ ਸੰਮਤੀ ਬੱਲੂਆਣਾ ਐਟ ਅਬੋਹਰ ਤੋਂ 116 ਤੇ ਪੰਚਾਇਤ ਸੰਮਤੀ ਖੂਈਆਂ ਸਰਵਰ ਐਟ ਅਬੋਹਰ ਤੋਂ 67 ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ | ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਲਈ ਵੋਟਾਂ 14 ਦਸੰਬਰ 2025 ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ | ਵੋਟਾਂ ਦੀ ਗਿਣਤੀ 17 ਦਸੰਬਰ 2025 (ਦਿਨ ਬੁੱਧਵਾਰ) ਨੂੰ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਜ਼ਿਲ੍ਹਾ ਪ੍ਰੀਸ਼ਦ 'ਤੇ ਪੰਚਾਇਤ ਸੰਮਤੀ ਚੋਣਾਂ ਜਿੱਤੇਗੀ-ਜੋਸਨ ਅਗਲੀ ਖ਼ਬਰ ਅਚੀਵਰ ਪੁਆਇੰਟ ਕੋਟਕਪੂਰਾ ਨੇ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ
Ad Position 24
No active advertisement