ਜ਼ੀਰਾ, 6 ਦਸੰਬਰ (ਰਜਨੀਸ਼ ਕਥੂਰੀਆ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਤਹਿਤ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਜ਼ੀਰਾ ਵਿਖੇ ਇਕ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਦੌਰਾਨ ਐਸ.ਆਈ. ਮਨਿੰਦਰ ਸਿੰਘ ਨੇ ਸਕੂਲ ਵਿਦਿਆਰਥਣਾਂ ਨੂੰ ਡੇਂਗੂ ਬੁਖ਼ਾਰ ਸਬੰਧੀ ਜਾਣਕਾਰੀ ਦਿੰਦਿਆਂ ਇਸ ਦੇ ਹੋਣ ਦੇ ਕਾਰਨ, ਲੱਛਣਾਂ ਅਤੇ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਇਸ ਸਮੇਂ ਸਿਹਤ ਕਰਮਚਾਰੀ ਅਜੀਤ ਸਿੰਘ ਗੁਰਸੰਤ ਸਿੰਘ, ਰਮਨਦੀਪ ਸਿੰਘ, ਹਰਪ੍ਰੀਤ ਸਿੰਘ, ਰਾਹੁਲ ਅਤੇ ਦੀਦਾਰ ਸਿੰਘ ਆਦਿ ਹਾਜ਼ਰ ਸਨ | ਇਸ ਮੌਕੇ ਸਕੂਲ ਸਟਾਫ਼ ਵੀ ਮੌਜੂਦ ਸੀ |