14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਇਲਾਕੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕਾਂਗਰਸੀ ਉਮੀਦਵਾਰ ਨੂੰ ਜਿਤਾਓ-ਕੁਲਬੀਰ ਸਿੰਘ ਜ਼ੀਰਾ <br/> ਕਾਂਗਰਸੀ ਉਮੀਦਵਾਰ ਮਹਿਕਦੀਪ ਸਿੰਘ ਦੀ ਚੋਣ ਮੁਹਿੰਮ ਨੂੰ ਮਿਲਿਆ ਬਲ-46 ਪਰਿਵਾਰ ਹੋਏ ਕਾਂਗਰਸ 'ਚ ਸ਼ਾਮਿਲ

Ad Position 21
repet_subhas-goyals [Copy P29]
ਆਪਣੇ ਚਚੇਰੇ ਭਰਾ ਮਹਿਕਦੀਪ ਸਿੰਘ ਜ਼ੀਰਾ ਦੇ ਹੱਕ 'ਚ ਇਕ ਵੱਡੀ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕੁਲਬੀਰ ਸਿੰਘ ਤੇ ਜ਼ੀਰਾ ਅਤੇ ਪਿੰਡ ਬੂਈਆਂ ਵਾਲਾ 'ਚ ਕੀਤੀ ਚੋਣ ਰੈਲੀ 'ਚ ਸ਼ਾਮਿਲ ਵੱਡਾ ਇਕੱਠ | ਤਸਵੀਰਾਂ-ਮਨਪ੍ਰੀਤ ਸਿੰਘ ਸੰਧੂ <br/> 08-12-2025
ਖੋਸਾ ਦਲ ਸਿੰਘ, 7 ਦਸੰਬਰ (ਮਨਪ੍ਰੀਤ ਸਿੰਘ ਸੰਧੂ)-ਵਿਧਾਨ ਸਭਾ ਜ਼ੀਰਾ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੰਬਰ 11 ਵਕੀਲਾਂ ਵਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਹਿਕਦੀਪ ਸਿੰਘ ਜ਼ੀਰਾ ਸਪੁੱਤਰ ਮਹਿੰਦਰਜੀਤ ਸਿੰਘ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦ ਕਸ਼ਮੀਰ ਸਿੰਘ ਅਤੇ ਸੁਖਚੈਨ ਸਿੰਘ ਦੀ ਪ੍ਰੇਰਨਾ ਸਦਕਾ ਪਿੰਡ ਬੂਈਆਂ ਵਾਲਾ ਵਿਖੇ ਚੋਣ ਰੈਲੀ ਦੌਰਾਨ 46 ਪਰਿਵਾਰ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਏ | ਆਪਣੇ ਚਚੇਰੇ ਭਰਾ ਮਹਿਕਦੀਪ ਸਿੰਘ ਜ਼ੀਰਾ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਕਾਂਗਰਸ 'ਚ ਸ਼ਾਮਿਲ ਹੋਣ ਵਾਲਿਆਂ ਦਾ ਸਿਰੋਪਾਉ ਪਾ ਕੇ ਸਨਮਾਨ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਵਿਚ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ | ਪਿੰਡ ਬੂਈਆਂ ਵਾਲਾ ਵਿਖੇ ਵੱਡੀ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ 'ਚ ਕੋਈ ਵਿਕਾਸ ਕਾਰਜ ਨਹੀਂ ਕੀਤਾ, ਸਿਰਫ਼ ਵਿਧਾਨ ਸਭਾ 'ਚ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸਤਾ ਹਥਿਆਈ ਹੈ ਅਤੇ ਰਾਜ ਸਤਾ ਦਾ ਸੁੱਖ ਭੋਗਿਆ ਹੈ | ਉਨ੍ਹਾਂ ਕਿਹਾ ਕਿ ਇਲਾਕੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ 14 ਦਸੰਬਰ 2025 ਦਿਨ ਐਤਵਾਰ ਨੂੰ ਬੈਲਟ ਪੇਪਰ 'ਤੇ ਚੋਣ ਨਿਸ਼ਾਨ ਪੰਜੇ ਕੇ ਮੋਹਰ ਲਗਾ ਕੇ ਕਾਂਗਰਸ ਪਾਰਟੀ ਦੇ ਉਮੀਦਵਾਰ ਮਹਿਕਦੀਪ ਸਿੰਘ ਜ਼ੀਰਾ ਸਪੁੱਤਰ ਮਹਿੰਦਰਜੀਤ ਸਿੰਘ ਜ਼ੀਰਾ ਨੂੰ ਕਾਮਯਾਬ ਬਣਾਓ ਤਾਂ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਵੇਲੇ ਪਿੰਡਾਂ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕੀਤਾ ਜਾ ਸਕੇ | ਇਸ ਮੌਕੇ ਦਲਵਿੰਦਰ ਸਿੰਘ ਗੋਸ਼ਾ ਮਰੂੜ ਸਾਬਕਾ ਪ੍ਰਧਾਨ, ਸੁਖਬੀਰ ਸਿੰਘ ਹੁੰਦਲ ਸ਼ੂਸ਼ਕ ਸਾਬਕਾ ਸਰਪੰਚ, ਬਲਜੀਤ ਸਿੰਘ ਬੋਹੜਾ ਵਾਲੀ ਸਾਬਕਾ ਸਰਪੰਚ, ਮਲਕੀਤ ਸਿੰਘ ਖੋਸਾ ਦਲ ਸਿੰਘ ਸਾਬਕਾ ਸਰਪੰਚ, ਜੋਗਿੰਦਰ ਸਿੰਘ ਸਾਬਕਾ ਸਰਪੰਚ ਬੂਈਆਂ ਵਾਲੀ, ਕੁਲਬੀਰ ਸਿੰਘ ਟਿੰਮੀ ਸਾਬਕਾ ਚੇਅਰਮੈਨ, ਲਖਵਿੰਦਰ ਸਿੰਘ ਜੌੜਾ ਸਾਬਕਾ ਚੇਅਰਮੈਨ, ਨਿਸ਼ਾਨ ਸਿੰਘ ਵਕੀਲਾਂ ਵਾਲਾ, ਮਾਸਟਰ ਗੁਰਿੰਦਰ ਸਿੰਘ ਗੋਗਆਣੀ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਸ਼ੰਕਰ ਕਟਾਰੀਆ ਨੇ ਲੋਕਾਂ ਨੂੰ ਵੋਟਾਂ ਪਾਉਣ ਦੀ ਕੀਤੀ ਅਪੀਲ <br/> ਅਗਲੀ ਖ਼ਬਰ ਬਲਾਕ ਸੰਮਤੀ ਮੱਖੂ ਜ਼ੋਨ ਦੇ 15 ਪਿੰਡਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਇਹ ਜਿੱਤ ਆਪ ਸਰਕਾਰ...
Ad Position 24