16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਬਲਾਕ ਪੱਧਰੀ ਮੁਕਾਬਲਿਆਂ ਵਿਚ ਕੇਰਾ ਖੇੜਾ ਸਕੂਲ ਦੇ ਬੱਚਿਆਂ ਨੇ ਮਾਰੀਆਂ ਮੱਲਾਂ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
ਬੱਲੂਆਣਾ, 7 ਦਸੰਬਰ (ਜਸਮੇਲ ਸਿੰਘ ਢਿੱਲੋਂ)-ਵਿਭਾਗੀ ਹਦਾਇਤਾਂ ਅਨੁਸਾਰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਬਲਾਕ ਪੱਧਰੀ ਪ੍ਰਤਿਭਾ ਖੋਜ ਮੁਕਾਬਲੇ ਇਕ ਸੱਭਿਆਚਾਰਕ ਪੋ੍ਰਗਰਾਮ ਦੇ ਸਿਰਲੇਖ ਹੇਠ ਸਰਕਾਰੀ ਪ੍ਰਾਇਮਰੀ ਸਕੂਲ (ਏਕਤਾ ਕਾਲੋਨੀ) ਵਿਖੇ ਕਰਵਾਏ ਗਏ ਜਿਸ ਵਿਚ ਪੇਂਟਿੰਗ, ਸਲੋਗਨ, ਰਾਈਟਿੰਗ, ਪੋਸਟਰ ਮੇਕਿੰਗ, ਗਰੁੱਪ ਡਾਂਸ, ਡਾਸ, ਗਿੱਧਾ, ਭੰਗੜਾ ਆਦਿ ਗਤੀਵਿਧੀਆਂ ਕਰਵਾਈਆਂ ਗਈਆਂ | ਇਨ੍ਹਾਂ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਖ਼ੂਬ ਮੱਲ੍ਹਾਂ ਮਾਰੀਆਂ | ਪੇਂਟਿੰਗ ਮੁਕਾਬਲਿਆਂ ਵਿਚ ਪਵਨ ਕੁਮਾਰ ਗਿਆਰ੍ਹਵੀਂ ਨੇ ਪਹਿਲਾਂ ਸਥਾਨ, ਸੋਲੋ ਡਾਂਸ 'ਚ ਹਰਪ੍ਰੀਤ ਕੌਰ ਨੇ ਪਹਿਲਾ ਸਥਾਨ, ਗਰੱੁਪ ਡਾਂਸ 'ਚ ਪੂਜਾ ਅਤੇ ਨੀਤੂ ਨੇ ਪਹਿਲਾ ਸਥਾਨ ਅਤੇ ਗਿੱਧਾ ਟੀਮ ਵਿਚ ਵੀ ਪਹਿਲਾ ਸਥਾਨ ਪ੍ਰਾਪਤ ਕਰਕੇ ਕੇਰਾ ਖੇੜਾ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਸਮੇਂ ਸਕੂਲ ਪਿ੍ੰਸੀਪਲ ਮੈਡਮ ਦੀਪਿਕਾ ਠਾਕੁਰ ਨੇ ਗਾਈਡ ਅਧਿਆਪਕ ਮੈਡਮ ਕੰਚਨ, ਮੈਡਮ ਪਰਮਜੀਤ ਕੌਰ ਅਤੇ ਸਮੂਹ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਸੰਸਥਾ ਸ੍ਰੀ ਬਾਲਾ ਜੀ ਚੈਰੀਟੇਬਲ ਫਾਊਾਡੇਸ਼ਨ ਨੇ ਦੋ ਦਿਨਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਨੁੱਕੜ ਮੀਟਿੰਗ
Ad Position 24